ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਐੱਸ.ਆਈ.ਆਰ.: ਪੋਲਿੰਗ ਬੂਥਾਂ \'ਤੇ ਵਿਸ਼ੇਸ਼ ਕੈਂਪ
July 13, 2026
Special-camp-election-breaking-n

Dharaledar Bureau / Sangrur

ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਤਹਿਤ ਜ਼ਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ 05 ਵਿਧਾਨ ਸਭਾ ਚੋਣ ਹਲਕਿਆਂ 099-ਲਹਿਰਾ, 100-ਦਿੜ੍ਹਬਾ, 101-ਸੁਨਾਮ, 107-ਧੂਰੀ ਅਤੇ 108-ਸੰਗਰੂਰ ਦੇ ਸਾਰੇ ਪੋਲਿੰਗ ਸਟੇਸ਼ਨਾਂ \'ਤੇ ਮਿਤੀ 11 ਅਤੇ 12 ਜੁਲਾਈ, 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਗਏ। ਵਿਸ਼ੇਸ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਇਹਨਾਂ ਕੈਂਪਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਵੱਲੋਂ ਆਪਣੇ ਸਬੰਧਤ ਪੋਲਿੰਗ ਬੂਥ \'ਤੇ ਨਿੱਜੀ ਤੌਰ \'ਤੇ ਹਾਜ਼ਰ ਰਹਿ ਕੇ ਯੋਗ ਵੋਟਰ ਪਾਸੋਂ ਉਹਨਾਂ ਦੇ ਐਨਿਊਮਰੇਸ਼ਨ ਫਾਰਮ ਪ੍ਰਾਪਤ ਕੀਤੇ ਗਏ ਅਤੇ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਬੀ.ਐਲ.ਓ. ਐਪ ਵਿੱਚ ਡਿਜੀਟਾਈਜ਼ੇਸ਼ਨ ਦਾ ਕੰਮ ਵੀ ਕੀਤਾ ਗਿਆ। ਇਹਨਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਵੋਟਰਾਂ ਨੇ ਇਸ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਦੱਸਿਆ ਕਿ ਜਿਨ੍ਹਾਂ ਬੂਥਾਂ \'ਤੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਬਾਕੀ ਹੈ, ਉੱਥੇ ਇਕੱਤਰ ਕੀਤੇ ਗਏ ਫਾਰਮਾਂ ਨੂੰ ਤੁਰੰਤ ਡਿਜੀਟਾਈਜ਼ ਕਰਨ ਦੇ ਨਾਲ-ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਗਏ। ਘੱਟ ਪ੍ਰਤੀਸ਼ਤਤਾ ਵਾਲੇ ਬੂਥਾਂ \'ਤੇ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਚਲਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਵਿਸ਼ੇਸ਼ ਕੈਂਪਾਂ ਨੂੰ ਸਫਲ ਬਣਾਉਣ ਲਈ ਹੋਰ ਸਬੰਧਤ ਵਿਭਾਗਾਂ, ਸਕੂਲਾਂ ਦੇ ਸਟਾਫ਼, ਮਾਲ ਵਿਭਾਗ ਦੇ ਪਟਵਾਰੀਆਂ, ਆਂਗਣਵਾੜੀ ਵਰਕਰਾਂ, ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਅਤੇ ਏ.ਐੱਲ.ਐੱਮ.ਟੀਜ਼./ਡੀ.ਐੱਲ.ਐੱਮ.ਟੀਜ਼./ਬੀ.ਐੱਲ.ਓ. ਸੁਪਰਵਾਈਜ਼ਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ।

Special camp election breaking news latest trending news


Recommended Posts