ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਕਰੀਬ 03 ਹਜ਼ਾਰ ਅਸਾਮੀਆਂ ਦੀ ਭਰਤੀ ਵਾਸਤੇ ਮੈਗਾ ਰੋਜ਼ਗਾਰ ਮੇਲਾ 20 ਜੁਲਾਈ ਨੂੰ
July 15, 2026
Mega-Rozgar-Mela-Mega-Job-Fair-P

Dharaledar Bureau / Punjab

ਸੰਗਰੂਰ, 15 ਜੁਲਾਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮਿਤੀ 20 ਜੁਲਾਈ 2026 ਨੂੰ ਮਹਾਰਾਜਾ ਪੈਲੇਸ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸਵੇਰੇ 09 ਵਜੇ ਤੋਂ ਸ਼ਾਮ ਦੇ 04 ਵਜੇ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 3000 ਦੇ ਕਰੀਬ ਵੱਖ-ਵੱਖ ਆਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਨਾਮਵਰ 60 ਤੋਂ ਵੱਧ ਉਦਯੋਗਿਕ ਅਤੇ ਸਰਵਿਸ ਸੈਕਟਰ ਨਾਲ ਸਬੰਧਤ ਨਿੱਜੀ ਕੰਪਨੀਆਂ ਜਿਵੇਂ ਕਿ ਹੀਰੋ ਸਾਈਕਲ, ਸੋਨਾਲੀਕਾ, ਸੇਗਾ (SEGA), ਵਰਧਮਾਨ , ਆਈ.ਸੀ.ਆਈ.ਸੀ ਆਈ. ਬੈਂਕ, ਅਵਾਨੀ, ਕੇ.ਆਰ.ਬੀ.ਐਲ., ਗੋਬਿੰਦ ਮੋਟਰਜ਼, ਏਪੀ ਔਰਗੈਨਿਕ, ਐਕਸਿਸ ਬੈਂਕ, ਮੈਕਸ ਆਟੋ ਆਦਿ ਵੱਲੋਂ ਪ੍ਰਾਪਤ ਲਗਭਗ 3000 ਦੇ ਕਰੀਬ ਵੱਖ-ਵੱਖ ਆਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਸਬੰਧੀ ਪ੍ਰਾਰਥੀ ਦੀ ਵਿਦਿੱਅਕ ਯੋਗਤਾ 8ਵੀਂ, 10ਵੀਂ,12ਵੀਂ, ਗਰੈਜੂਏਟ, ਪੋਸਟ ਗਰੈਜੂਏਟ, ਆਈ.ਟੀ.ਆਈ, ਡਿਪਲੋਮਾ ਹੋਲਡਰ ਅਤੇ ਉਮਰ 18 ਸਾਲ ਤੋਂ 50 ਸਾਲ ਹੋਣੀ ਚਾਹੀਦੀ ਹੈ। ਪ੍ਰਾਰਥੀ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ https://forms.gle/pq9do3CA1GXY7gpf7 ਗੂਗਲ ਲਿੰਕ ਉੱਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Mega Rozgar Mela Mega Job Fair Punjab Job Fair Employment Fair Punjab Rozgar Mela 2026 20 July Job Fair Punjab Employment Government Jobs Punjab Private Jobs Punjab 3000 Vacancies Job Opportunities Career Fair Recruitment Drive


Recommended Posts