ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
July 17, 2026
Punjab-Government-Sukhvir-Singh-

Dharaledar Bureau / Punjab

ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਮਾਲ, ਪੇਂਡੂ ਵਿਕਾਸ, ਨਗਰ ਕੌਂਸਲ, ਬਿਜਲੀ, ਪਾਣੀ ਸਪਲਾਈ, ਸਮਾਜਿਕ ਸੁਰੱਖਿਆ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਜਵਾਬਦੇਹ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰਾਂ ਦੀ ਸਥਾਪਨਾ ਦਾ ਮਕਸਦ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਆਪਣੀਆਂ ਸਮੱਸਿਆਵਾਂ ਰੱਖਣ ਦਾ ਮੌਕਾ ਦੇਣਾ ਅਤੇ ਉਨ੍ਹਾਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਪੱਸ਼ਟ ਹਦਾਇਤ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸਮੱਸਿਆ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ। ਇਸ ਲਈ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਗੰਭੀਰਤਾ ਨਾਲ ਸੁਣੇ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਉਨ੍ਹਾਂ ਦਾ ਨਿਪਟਾਰਾ ਕਰੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਵਿਧਾਨ ਸਭਾ ਹਲਕੇ ਦੇ ਹਰ ਵਸਨੀਕ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨਿਰੰਤਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਰਾਹੀਂ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਦੀ ਨਿਯਮਤ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਤੇਜ਼, ਪ੍ਰਭਾਵਸ਼ਾਲੀ ਅਤੇ ਸੰਤੁਸ਼ਟੀਜਨਕ ਸੇਵਾਵਾਂ ਮਿਲ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿਨ੍ਹਾਂ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਸੰਭਵ ਹੈ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ, ਜਦਕਿ ਬਾਕੀ ਮਾਮਲਿਆਂ ਵਿੱਚ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੰਤੁਸ਼ਟੀ ਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਸਭ ਤੋਂ ਵੱਡਾ ਮਾਪਦੰਡ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਮੁੱਖ ਮੰਤਰੀ ਫੀਲਡ ਅਫਸਰ ਅਰਵਿੰਦ ਕੁਮਾਰ, ਰਮਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਸਬੰਧੀ ਮੌਕੇ 'ਤੇ ਹੀ ਲੋੜੀਂਦੀ ਕਾਰਵਾਈ ਸ਼ੁਰੂ ਕਰਦਿਆਂ ਜਲਦੀ ਨਿਪਟਾਰੇ ਦਾ ਭਰੋਸਾ ਦਿੱਤਾ।

Punjab Government Sukhvir Singh Osd Osd Sukhvir Singh Punjab Public Grievances Public Issues Resolution Punjab Government Priority Citizen Welfare Punjab Punjab Administration Public Service Punjab Government Services Punjab Punjab Development People cent


Recommended Posts