ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ   
ਪਟਿਆਲਾ ' ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ - ਡਾ ਬਲਬੀਰ ਸਿੰਘ
July 18, 2026
Punjabi-Khabran

Dharaledar Bureau / Punjab

ਪਟਿਆਲਾ 18 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ ਇਲਾਕੇ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ। ਇਸ ਉਪਰਾਲੇ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ, ਸਗੋਂ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਵੱਡੀ ਰਾਹਤ ਮਿਲੇਗੀ। ਤ੍ਰਿਪੜੀ ਇਲਾਕੇ ਦੀ ਇਸ ਸੜਕ ਤੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ਾ ਸੀ, ਜਿਸ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਬੀਰ ਸਿੰਘ ਨੇ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗਾਂ ਅਤੇ ਨਗਰ ਨਿਗਮ ਪਟਿਆਲਾ ਨਾਲ ਲਗਾਤਾਰ ਤਾਲਮੇਲ ਬਣਾਇਆ, ਜਿਸ ਦੇ ਨਤੀਜੇ ਵਜੋਂ ਹੁਣ ਨਾਜਾਇਜ਼ ਕਬਜ਼ੇ ਹਟਾਏ ਗਏ।ਇਸ ਇਤਿਹਾਸਕ ਪਹਿਲ ਦੀ ਖੁਸ਼ੀ ਵਿੱਚ ਇਲਾਕਾ ਵਾਸੀਆਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਲੋਕਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਸਗੋਂ ਇਲਾਕੇ ਦੇ ਵਿਕਾਸ ਅਤੇ ਸੁਚੱਜੇ ਪ੍ਰਸ਼ਾਸਨ ਦੀ ਨਵੀਂ ਸ਼ੁਰੂਆਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਸੜਕ ਦੇ ਬਣਨ ਨਾਲ ਟ੍ਰੈਫਿਕ ਪ੍ਰਬੰਧ ਵਿੱਚ ਸੁਧਾਰ ਆਵੇਗਾ, ਹਾਦਸਿਆਂ ਦੀ ਸੰਭਾਵਨਾ ਘਟੇਗੀ ਅਤੇ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ। ਇਲਾਕਾ ਵਾਸੀਆਂ ਨੇ ਕਿਹਾ ਕਿ ਡਾ. ਬਲਬੀਰ ਸਿੰਘ ਨੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਨਿਭਾਉਂਦਿਆਂ ਇਸ ਪੁਰਾਣੀ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਤੋਂ ਇਸ ਮਾਮਲੇ ਨੂੰ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਹੁਣ ਪਹਿਲੀ ਵਾਰ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਹੋਈ ਹੈ। ਇਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਪਟਿਆਲਾ ਦੇ ਹਰ ਇਲਾਕੇ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਉਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਨਗਰ ਨਿਗਮ ਪਟਿਆਲਾ ਅਤੇ ਸੰਬੰਧਿਤ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਇਲਾਕਾ ਵਾਸੀਆਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਤ੍ਰਿਪੜੀ ਸਮੇਤ ਪਟਿਆਲਾ ਦੇ ਹੋਰ ਇਲਾਕਿਆਂ ਵਿੱਚ ਵੀ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Punjabi Khabran


Recommended Posts