*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
1786 ਪੋਲਿੰਗ ਬੂਥਾਂ ’ਤੇ ਲੱਗੇ ਐਸ.ਆਈ.ਆਰ. ਵਿਸ਼ੇਸ਼ ਕੈਂਪ,
July 20, 2026
Punjabi-Khabran

Dharaledar Bureau / Punjab

ਪਟਿਆਲਾ, 19 ਜੁਲਾਈ: ਪਟਿਆਲਾ ਜ਼ਿਲ੍ਹੇ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ 1786 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗੇ ਇਨ੍ਹਾਂ ਕੈਂਪ ਵਿੱਚ ਪਹਿਲਾਂ ਕਿਸੇ ਕਾਰਨ ਅਪਣੇ ਫਾਰਮ ਨਾ ਭਰ ਸਕਣ ਵਾਲੇ ਨਾਗਰਿਕਾਂ ਨੇ ਆਪਣੇ ਗਣਨਾ ਫਾਰਮ ਭਰੇ ਅਤੇ ਜਮ੍ਹਾਂ ਕਰਵਾਏ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਸਬੰਧੀ ਜਾਰੀ ਕੀਤੇ ਸੋਧੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਬੀਐਲਓਜ਼ ਨੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ। ਹੁਣ ਸੋਧੇ ਸ਼ਡਿਊਲ ਅਨੁਸਾਰ ਬੀਐਲਓਜ਼ ਵੱਲੋਂ ਅਗਲੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ 3 ਅਗਸਤ, 2026 ਤੱਕ ਜਾਰੀ ਰਹੇਗਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਆਪਣੇ ਚੋਣ ਵੇਰਵੇ ਸਹੀ ਤੇ ਅੱਪਡੇਟ ਕਰਵਾਉਣ।

Punjabi Khabran


Recommended Posts