ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਸੇਵਾਵਾਂ ਦਾ ਲਿਆ ਜਾਇਜ਼ਾ
July 22, 2026
Punjabi-Khabran

Dharaledar Bureau / Punjab

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੇਵਾ ਕੇਂਦਰ ਅਤੇ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਅਚਨਚੇਤ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਜਿਸਟਰੀਆਂ ਤੇ ਹੋਰ ਵੱਖ-ਵੱਖ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰੀ ਸੇਵਾਵਾਂ ਬਾਬਤ ਫੀਡਬੈਕ ਪ੍ਰਾਪਤ ਕੀਤੀ। ਉਨ੍ਹਾਂ ਨੇ ਇੱਥੇ ਲੋਕਾਂ ਦੇ ਬੈਠਣ, ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਮੁਲਾਜਮਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਅਸੁਵਿਧਾ ਨਾ ਆਉਣ ਦਿੱਤੀ ਜਾਵੇ। ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਈਜ਼ੀ ਰਜਿਸਟਰੀ ਦਾ ਜਾਇਜ਼ਾ ਲੈਂਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੋਕ ਸਬ ਰਜਿਸਟਰਾਰ ਦਫ਼ਤਰਾਂ ਵਿਖੇ ਹੀ ਰਜਿਸਟਰੀਆਂ ਲਿਖਣ ਲਈ ਹੈਲਪ ਡੈਸਕ 'ਤੇ ਤਾਇਨਾਤ ਕਰਮਚਾਰੀਆਂ ਤੋਂ ਕੇਵਲ 550 ਰੁਪਏ ਸਰਕਾਰੀ ਫੀਸ ਵਿੱਚ ਆਪਣੀਆਂ ਰਜਿਸਟਰੀਆਂ ਲਿਖਵਾਉਣ। ਡਿਪਟੀ ਕਮਿਸ਼ਨਰ ਨੇ ਸੇਲ ਡੀਡ ਲਿਖਣ ਵਾਲੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਥੇ ਆਉਂਦੇ ਲੋਕਾਂ ਨੂੰ ਇਸ ਸੁਵਿਧਾ ਬਾਰੇ ਜਾਣੂ ਕਰਵਾਉਣ ਤੇ ਇੱਥੋਂ ਹੀ ਸੇਲ ਡੀਡ ਤਿਆਰ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਵੱਲੋਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। ਉਨ੍ਹਾਂ ਨੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਤੋਂ ਫੀਡਬੈਕ ਲਈ ਤੇ ਪੁੱਛਿਆ ਕਿ ਉਨ੍ਹਾਂ ਤੋਂ ਕਿਸੇ ਵਿਅਕਤੀ ਨੇ ਕੋਈ ਤੰਗ ਪ੍ਰੇਸ਼ਾਨ ਤਾਂ ਨਹੀਂ ਕੀਤਾ? ਡੀ.ਸੀ. ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਮੌਕੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੇ ਕਿਸੇ ਕਿਸਮ ਦਾ ਵੀ ਵਾਧੂ ਦਾ ਲੈਣ ਦੇਣ ਬੰਦ ਕਰਕੇ ਨਾਪਾਕ ਗਠਜੋੜ ਖ਼ਤਮ ਕੀਤਾ ਗਿਆ ਹੈ ਅਤੇ ਹੁਣ ਰਜਿਸਟਰੀਆਂ ਕਰਵਾਉਣ ਸਮੇਂ ਨਾਗਰਿਕਾਂ ਨੂੰ ਕਿਸੇ ਟਾਊਟ, ਦਲਾਲ ਜਾਂ ਏਜੰਟ ਦੀ ਕੋਈ ਲੋੜ ਨਹੀਂ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਇਸੇ ਦੌਰਾਨ ਸੇਵਾ ਕੇਂਦਰ ਦਾ ਜਾਇਜ਼ਾ ਲੈਂਦਿਆਂ ਇੱਥੇ ਲੋਕਾਂ ਤੋਂ ਕੋਈ ਮੁਸ਼ਕਿਲ ਜਾਂ ਸੇਵਾ ਲੈਣ ਸਮੇਂ ਕੋਈ ਵੀ ਔਖਿਆਈ ਆਉਣ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸੇਵਾ ਕੇਂਦਰ ਇੰਚਾਰਜ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਆਮ ਨਾਗਰਿਕ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ 'ਸਰਕਾਰ ਤੁਹਾਡੇ ਦੁਆਰ' ਤਹਿਤ ਹੁਣ ਲੋਕ ਸੇਵਾ ਕੇਂਦਰਾਂ ਵਿਖੇ ਮਿਲਦੀਆਂ ਸੇਵਾਵਾਂ ਹੈਲਪਲਾਈਨ ਨੰਬਰ 1076 ਰਾਹੀਂ ਆਪਣੇ ਘਰ ਬੈਠੇ ਹੀ ਲੈ ਰਹੇ ਹਨ, ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਆਮ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਨਾਗਰਿਕ ਸੇਵਾਵਾਂ ਪੂਰੀ ਪਾਰਦਰਸ਼ੀ ਤੇ ਨਿਰਵਿਘਨ ਪ੍ਰਾਪਤ ਕਰਵਾਈਆਂ ਜਾਣ, ਜਿਸ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਨਿਰਦੇਸ਼ ਹਨ, ਕਿ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸੇ ਦੌਰਾਨ ਪਟਿਆਲਾ ਸਬ ਰਜਿਸਟਰਾਰ ਦਫ਼ਤਰ ਅਤੇ ਸੇਵਾ ਕੇਂਦਰ ਵਿਖੇ ਆਪਣੀਆਂ ਰਜਿਸਟਰੀਆਂ ਤੇ ਹੋਰ ਕੰਮ ਕਰਵਾਉਣ ਆਏ ਲੋਕਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗੱਲਬਾਤ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਈਜ਼ੀ ਰਜਿਸਟਰੀ ਦੀ ਪਹਿਲਕਦਮੀ ਨਾਲ ਸਚਮੁੱਚ ਬਦਲਾਅ ਨਜ਼ਰ ਆ ਰਿਹਾ ਹੈ, ਹੁਣ ਰਜਿਸਟਰੀ ਪਾਰਦਰਸ਼ੀ ਢੰਗ ਨਾਲ ਬਹੁਤ ਘੱਟ ਘੱਟ ਸਮੇਂ 'ਚ ਹੋਈ ਹੈ। ਸੇਵਾ ਕੇਂਦਰ 'ਚ ਪੁੱਜੇ ਲੋਕਾਂ ਨੇ ਵੀ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਦੌਰੇ ਦੀ ਪ੍ਰਸ਼ੰਸਾ ਕੀਤੀ ਅਤੇ ਮੌਕੇ ਉਤੇ ਉਨ੍ਹਾਂ ਨੂੰ ਆਪਣੀਆ ਸਮੱਸਿਆਵਾਂ ਦੱਸੀਆਂ, ਜਿਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਅਚਨਚੇਤ ਨਿਰੀਖਣ ਹੋਰ ਵਿਭਾਗਾਂ ਵਿੱਚ ਵੀ ਕਰਨੇ ਜਾਰੀ ਰਹਿਣਗੇ। *******

Punjabi Khabran


Recommended Posts