ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
ਐੱਸ.ਆਈ.ਆਰ.: ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ 100 ਬੀ.ਐਲ.ਓਜ਼. ਸਨਮਾਨਤ
July 25, 2026
Blo-Honoured-Booth-Level-Officer

Dharaledar Bureau / Punjab

ਸੰਗਰੂਰ, 25 ਜੁਲਾਈ ਭਾਰਤ ਚੋਣ ਕਮਿਸ਼ਨ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) -2026 ਦੀਆਂ ਚੱਲ ਰਹੀਆਂ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰ ਕੇ ਬੀ.ਐਲ.ਓ., ਐਪ ਵਿੱਚ ਡਿਜ਼ੀਟਾਈਜ਼ ਕੀਤੇ ਜਾ ਰਹੇ ਹਨ। ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਪਾਸੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਹਿੱਤ ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ ਕੁੱਲ 100 ਬੀ.ਐਲ.ਓਜ਼.ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਚੋਣ ਹਲਕਾ 099-ਲਹਿਰਾ ਦੇ ਕੁੱਲ 8, ਵਿਧਾਨ ਸਭਾ ਚੋਣ ਹਲਕਾ 100-ਦਿੜ੍ਹਬਾ ਦੇ ਕੁੱਲ 34, ਵਿਧਾਨ ਸਭਾ ਚੋਣ ਹਲਕਾ 101-ਸੁਨਾਮ ਦੇ ਕੁੱਲ 10, ਵਿਧਾਨ ਸਭਾ ਚੋਣ ਹਲਕਾ 107-ਧੂਰੀ ਦੇ 33 ਅਤੇ ਵਿਧਾਨ ਸਭਾ ਚੋਣ ਹਲਕਾ 108-ਸੰਗਰੂਰ ਦੇ 15 ਬੀ.ਐਲ.ਓਜ਼. ਨੂੰ ਪ੍ਰਸ਼ੰਸਾ ਪੱਤਰ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਦੁਆਰਾ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਨ੍ਹਾਂ ਸਨਮਾਨਿਤ ਕੀਤੇ ਗਏ ਬੀ.ਐਲ.ਓ. ਨੂੰ ਸਪੈਸ਼ਲ ਇੰਟੈਸਿਵ ਰਿਵੀਜ਼ਨ-2026 ਦੇ ਅਗਲੇਰੇ ਟੀਚਿਆਂ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਰਟੀਫਿਕੇਟ ਵੰਡ ਸਨਮਾਨ ਸਮਾਰੋਹ ਵਿੱਚ ਸ਼੍ਰੀ ਅੰਕੁਰ ਮਹਿੰਦਰੂ ਵਧੀਕ ਡਿਪਟੀ ਕਮਿਸ਼ਨਰ (ਜ), ਸੰਗਰੂਰ, ਸ਼੍ਰੀਮਤੀ ਪਰਮਜੀਤ ਕੌਰ ਚੋਣ ਤਹਿਸੀਲਦਾਰ, ਸਮੂਹ ਸਨਮਾਨਿਤ ਬੀ.ਐਲ.ਓਜ਼. ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਦਾ ਚੋਣ ਸਟਾਫ ਹਾਜ਼ਰ ਰਿਹਾ।

Blo Honoured Booth Level Officers Blo Awards Election Commission Electoral Roll Revision Digital Governance Digital Election Process Voter Registration Election News Punjab Punjab Election News Public Administration Government News Punjab Digital India In


Recommended Posts