ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਸੁਨਾਮ ਵਿਖੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ
July 29, 2026
Punjabi-Khabran

Dharaledar Bureau / Punjab

ਸੁਨਾਮ, 29 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਵਿਖੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ। ਇਸ ਸਾਂਝੀ ਚੈਕਿੰਗ ਟੀਮ ਵਿੱਚ ਲੇਬਰ ਵਿਭਾਗ ਦੇ ਲੇਬਰ ਇੰਸਪੈਕਟਰ ਕੁਲਦੀਪ ਸਿੰਘ, ਸਿੱਖਿਆ ਵਿਭਾਗ ਤੋਂ ਪਵਨਦੀਪ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਤੋਂ ਨਿਰਮਲ ਕੌਰ ਅਤੇ ਪੁਲਿਸ ਵਿਭਾਗ ਤੋਂ ਸਤਗੁਰ ਸਿੰਘ ਸ਼ਾਮਲ ਸਨ। ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਪਾਰਕ ਅਦਾਰਿਆਂ, ਹੋਟਲਾਂ, ਢਾਬਿਆਂ, ਵਰਕਸ਼ਾਪਾਂ, ਦੁਕਾਨਾਂ ਅਤੇ ਹੋਰ ਜਨਤਕ ਸਥਾਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਿਸੇ ਵੀ ਸਥਾਨ 'ਤੇ ਕੋਈ ਬੱਚਾ ਬਾਲ ਮਜ਼ਦੂਰੀ ਕਰਦਾ ਨਹੀਂ ਪਾਇਆ ਗਿਆ, ਜਿਸ ਕਾਰਨ ਕਿਸੇ ਵੀ ਬੱਚੇ ਨੂੰ ਰੈਸਕਿਊ ਕਰਨ ਦੀ ਲੋੜ ਨਹੀਂ ਪਈ। ਇਸ ਮੌਕੇ ਸਾਂਝੀ ਟੀਮ ਵੱਲੋਂ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਬਾਲ ਮਜ਼ਦੂਰੀ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਬਾਲ ਮਜ਼ਦੂਰੀ ਵਰਗੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਬੱਚਿਆਂ ਦੇ ਸਰਵੋਤਮ ਹਿੱਤਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ, ਸਿੱਖਿਆਯੁਕਤ ਅਤੇ ਸ਼ੋਸ਼ਣ-ਮੁਕਤ ਵਾਤਾਵਰਨ ਪ੍ਰਦਾਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਸਾਂਝੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਬਾਲ ਮਜ਼ਦੂਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ ਅਤੇ ਹਰੇਕ ਬੱਚੇ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Punjabi Khabran


Recommended Posts