ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਸਫ਼ਾਈ ਕਰਮਚਾਰੀਆਂ ਦੀ ਭਲਾਈ ਸਰਕਾਰ ਦੀ ਪਹਿਲ : ਅਜੀਤਪਾਲ ਸਿੰਘ ਕੋਹਲੀ
August 1, 2026
Punjabi-Khabran

Dharaledar Bureau / Punjab

ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦੇ ਅਧਾਰ ' ਤੇ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਯੋਗਦਾਨ ਦਾ ਕੋਈ ਬਦਲ ਨਹੀਂ ਹੋ ਸਕਦਾ। ਵਿਧਾਇਕ ਕੋਹਲੀ ਨੇ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤਨਖ਼ਾਹ ਦੇਣ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਵੀ ਸਰਕਾਰ ਵਚਨਬੱਧ ਹੈ। ਉਨ੍ਹਾਂ ਸਫ਼ਾਈ ਕਰਮਚਾਰੀ ਯੂਨੀਅਨਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ-ਭਲਾਈ ਵਿਕਾਸ ਦੀ ਇਸ ਮੁਹਿੰਮ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ। ਇਸ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨਾਂ ਨੂੰ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ, ਤਾਂ ਜੋ ਸਾਰੀਆਂ ਸਮੱਸਿਆਵਾਂ ਦਾ ਸੁਚੱਜੇ ਅਤੇ ਸਥਾਈ ਢੰਗ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ਵਿਧਾਇਕ ਕੋਹਲੀ ਨੇ ਕਿਹਾ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਸਿੱਖਿਆ ਖੇਤਰ ਵਿੱਚ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਗਈ ਹੈ, ਜਦਕਿ ਸਿਹਤ ਖੇਤਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਅਤੇ ਬਿਹਤਰ ਇਲਾਜ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਰਾਜਿੰਦਰਾ ਹਸਪਤਾਲ ਵਿੱਚ ਨਵਾਂ ਆਈ.ਸੀ.ਯੂ. ਅਤੇ ਨਵਜੰਮੇ ਬੱਚਿਆਂ ਲਈ ਵਿਸ਼ੇਸ਼ ਵਾਰਡ ਦੀ ਸਥਾਪਨਾ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਤੱਕ ਮੁਫ਼ਤ ਬਿਜਲੀ, ਟੋਲ ਪਲਾਜ਼ਿਆਂ ਨੂੰ ਬੰਦ ਕਰਨ, ਰਾਸ਼ਨ ਘਰ-ਘਰ ਪਹੁੰਚਾਉਣ ਅਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਵਿੱਚ ਸੁਧਾਰ ਵਰਗੇ ਕਦਮ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦੀ ਸਮੱਸਿਆ ਸੀ, ਉੱਥੇ 24 ਘੰਟੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਘਾ ਬਾਰਡਰ ਅਤੇ ਰਾਮ ਤੀਰਥ ਤੋਂ ਇਲਾਵਾ ਹੁਣ ਹਰਿਦੁਆਰ, ਰਿਸ਼ੀਕੇਸ਼, ਵ੍ਰਿੰਦਾਵਨ ਅਤੇ ਖਾਟੂ ਸ਼ਿਆਮ ਲਈ ਵੀ ਬੱਸਾਂ ਚਲਾਈਆਂ ਜਾ ਰਹੀਆਂ ਹਨ। ਹਰ ਰੋਜ਼ ਸ਼ਹਿਰ ਤੋਂ ਤਿੰਨ ਬੱਸਾਂ ਰਵਾਨਾ ਹੁੰਦੀਆਂ ਹਨ ਅਤੇ ਯਾਤਰਾ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਸਨ।

Punjabi Khabran


Recommended Posts