ਸ਼ਹਿਜ਼ਾਦ ਪੂਨਾਵਾਲਾ ਨੇ Bjp ਤੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ, ਵਿੱਤੀ ਤੇ ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ    ਕੇਜਰੀਵਾਲ ਦੇ ਜਨਮਦਿਨ ਮੌਕੇ Cm ਭਗਵੰਤ ਮਾਨ ਨੇ ਪਰਿਵਾਰ ਸਮੇਤ ਦਿੱਤੀ ਵਧਾਈ, ਖੁਸ਼ੀਆਂ ਕੀਤੀਆਂ ਸਾਂਝੀਆਂ    ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਮੰਤਰੀ ਚੀਮਾ ਤੇ ਸੌਂਦ ਨੇ ਭੇਂਟ ਕੀਤੀ ਸ਼ਰਧਾਂਜਲੀ, ਭਤੀਜੀਆਂ ਦਾ ਕੀਤਾ ਸਨਮਾਨ    ਬਠਿੰਡਾ ’ਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਲਈ ਵਿਸ਼ੇਸ਼ ਕੈਂਪ, 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦਾ ਮੌਕਾ    ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਟਿਆਲਾ ਪਹੁੰਚੀ, ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ    “ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ    ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ    ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ   
ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ
August 3, 2026
Punjabi-Khabran-Punjab-News-Brea

Dharaledar Bureau / Punjab

ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹਾ ਸੁਣਵਾਈ ਕੈਂਪ ਲਗਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ, ਜਾਗਰੂਕਤਾ ਫੈਲਾਉਣਾ ਅਤੇ ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਲੋਕਾਂ ਦੀ ਪਹੁੰਚ ਨੂੰ ਆਸਾਨ ਬਣਾਉਣ ਲਈ ਜ਼ਿਲ੍ਹਾ ਅਤੇ ਉਪ-ਮੰਡਲ ਪੱਧਰ 'ਤੇ ਖੁੱਲ੍ਹੇ ਸੁਣਵਾਈ ਕੈਂਪ ਲਗਾ ਰਿਹਾ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਜਾਗਰੂਕਤਾ ਲਈ ਕੋਰ ਗਰੁੱਪ ਬਣਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਮਨੁੱਖੀ ਅਧਿਕਾਰ ਕਮਿਸ਼ਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਵਿਅਕਤੀ ਘਰ ਬੈਠਿਆਂ ਕਮਿਸ਼ਨ ਦੇ ਵਟਸਐਪ ਨੰਬਰ 9855475547 'ਤੇ ਆਪਣੀ ਸ਼ਿਕਾਇਤ ਭੇਜ ਸਕਦਾ ਹੈ। ਪਦਮਸ਼੍ਰੀ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਉਪਰੰਤ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਨਿੱਜੀ ਹਸਪਤਾਲ ਵੱਲੋਂ ਬਿੱਲ ਅਦਾ ਨਾ ਹੋਣ ਦੀ ਸੂਰਤ ਵਿੱਚ ਮਰੀਜ਼ ਜਾਂ ਮ੍ਰਿਤਕ ਦੇਹ ਨੂੰ ਨਹੀਂ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਸਿਹਤ ਸੇਵਾਵਾਂ, ਸਿੱਖਿਆ, ਨਗਰ ਕੌਂਸਲਾਂ ਦੀਆਂ ਸੇਵਾਵਾਂ, ਆਵਾਰਾ ਪਸ਼ੂਆਂ, ਐਂਬੂਲੈਂਸ ਸਹੂਲਤਾਂ ਅਤੇ ਹੋਰ ਜਨਤਕ ਮੁੱਦਿਆਂ ਸਬੰਧੀ ਸ਼ਿਕਾਇਤਾਂ ਅਤੇ ਸੁਝਾਅ ਪ੍ਰਾਪਤ ਹੋਏ। ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਮੌਕੇ 'ਤੇ ਸੰਭਵ ਸੀ, ਉਨ੍ਹਾਂ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ, ਜਦਕਿ ਗੰਭੀਰ ਮਾਮਲਿਆਂ ਵਿੱਚ ਕਮਿਸ਼ਨ ਵੱਲੋਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਤਕ ਸੰਸਥਾਵਾਂ ਵਿੱਚ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਮਿਸ਼ਨ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਲੋਕਾਂ ਦੇ ਸੁਝਾਵਾਂ ਨੂੰ ਵੀ ਪੂਰਾ ਮਹੱਤਵ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ਵਿੱਚ ਕਮਿਸ਼ਨ ਨਾਲ ਬਿਨਾਂ ਕਿਸੇ ਝਿਜਕ ਦੇ ਸੰਪਰਕ ਕੀਤਾ ਜਾਵੇ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਲੰਟੀਅਰਸ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸ.ਪੀ. ਰਾਜੇਸ਼ ਛਿੱਬਰ, ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ ਸਮੇਤ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਕੋਰ ਮੈਂਬਰ ਸਰਬਜੀਤ ਸਿੰਘ ਰੇਖੀ, ਐਡਵੋਕੇਟ ਸੁਖਵਿੰਦਰ ਸਿੰਘ, ਡਾ. ਸੁਮਿੰਦਰ ਸਿੰਘ, ਹਰਜੀਤ ਸਿੰਘ, ਢੀਂਗਰਾ, ਪੰਕਜ ਅਰੋੜਾ, ਸੁਭਾਸ਼ ਕ੍ਰਾਡੀਆ, ਡਾ. ਨੰਦ ਕਿਸ਼ੋਰ ਗਰੋਵਰ, ਡਾ. ਰੂਹੀ ਜੋਸ਼ੀ, ਡਾ. ਸੁਖਦੀਪ ਕੌਰ, ਵੰਦਨਾ ਸਲੂਜਾ, ਸੁਰਿੰਦਰ ਪਾਲ ਸਿੰਘ, ਡਾ. ਦਿਨੇਸ਼ ਕੁਮਾਰ, ਹਰੀਸ਼ ਚੰਦਰ, ਐਡਵੋਕੇਟ ਜੇ. ਐੱਸ. ਸਾਹਨੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts