ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਹਲਕਾ ਵਿਧਾਇਕ ਭਰਾਜ ਨੇ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
August 3, 2026
Punjabi-Khabran-Punjab-News-Brea

Dharaledar Bureau / Punjab

ਭਵਾਨੀਗੜ੍ਹ/ਸੰਗਰੂਰ, 3 ਅਗਸਤ: ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਆਪਣਾ ਮੁੱਖ ਧਿਆਨ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸ ਲਈ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਨਿਯੁਕਤ ਕਰਕੇ ਆਂਗਣਵਾੜੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਵਰਕਰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੀਆਂ। ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਬਿਹਤਰ ਪੋਸ਼ਣ, ਹਰ ਮਾਂ ਨੂੰ ਸਿਹਤ ਸਬੰਧੀ ਲੋੜੀਂਦੀਆਂ ਸੇਵਾਵਾਂ ਅਤੇ ਹਰ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਇਸ ਦਿਸ਼ਾ ਵਿੱਚ ਆਂਗਣਵਾੜੀ ਵਰਕਰਾਂ ਦੀ ਜ਼ਿੰਮੇਵਾਰੀ ਬਹੁਤ ਅਹਿਮ ਹੈ ਅਤੇ ਉਹ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦੀਆਂ ਹਨ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਵਿੱਚ ਅਮਨਦੀਪ ਕੌਰ (ਪਿੰਡ ਮੁਨਸ਼ੀਵਾਲਾ), ਜਗਦੀਪ ਕੌਰ (ਬਾਸੀਅਰਖ), ਜ਼ਰੀਨਾ (ਰਾਜਪੁਰਾ), ਮਨਪ੍ਰੀਤ ਕੌਰ (ਨਦਾਮਪੁਰ) ਅਤੇ ਗੁਰਕਮਲ ਕੌਰ (ਖਿਲਰੀਆਂ) ਸ਼ਾਮਲ ਹਨ। ਇਸ ਮੌਕੇ ਸਾਰੀਆਂ ਨਵ-ਨਿਯੁਕਤ ਵਰਕਰਾਂ ਨੇ ਆਪਣੀ ਡਿਊਟੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀ.ਡੀ.ਪੀ.ਓ. ਭਵਾਨੀਗੜ੍ਹ ਸ੍ਰੀਮਤੀ ਨੇਹਾ ਸਿੰਘ, ਸੀ.ਡੀ.ਪੀ.ਓ. ਸੰਗਰੂਰ ਸ੍ਰੀਮਤੀ ਸਰੂ ਰਾਣਾ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts