ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਫਰੀਡਮ ਫਾਈਟਰਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਮੀਟਿੰਗ
August 4, 2026
Punjabi-Khabran-Punjab-News-Brea

Dharaledar Bureau / Punjab

ਪਟਿਆਲਾ, 4 ਅਗਸਤ: ਪੰਜਾਬ ਸਰਕਾਰ ਵੱਲੋਂ ਫਰੀਡਮ ਫਾਈਟਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚਲਾਈ ਜਾ ਰਹੀ ਸਪੈਸ਼ਲ ਗ੍ਰੀਵੈਂਸ ਰੈਡਰੈੱਸਲ ਡਰਾਈਵ ਤਹਿਤ ਅੱਜ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਪਏ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਫਰੀਡਮ ਫਾਈਟਰਾਂ ਦੇ ਨਾਮ 'ਤੇ ਸੜਕਾਂ, ਚੌਕਾਂ, ਡਿਸਪੈਂਸਰੀਆਂ, ਸਰਕਾਰੀ ਇਮਾਰਤਾਂ ਅਤੇ ਹੋਰ ਜਨਤਕ ਥਾਵਾਂ ਦੇ ਨਾਮਕਰਨ ਨਾਲ ਸਬੰਧਤ ਲੰਬਿਤ ਪ੍ਰਸਤਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਪੈਂਡਿੰਗ ਪਏ ਹੋਰ ਮਾਮਲਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਚਰਚਾ ਕੀਤੀ ਗਈ। ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਤਾਜ਼ਾ ਸਥਿਤੀ ਪੇਸ਼ ਕਰਨ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ। ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਫਰੀਡਮ ਫਾਈਟਰਾਂ ਦੇ ਸਨਮਾਨ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਿੱਥੇ ਵੀ ਪ੍ਰਸ਼ਾਸਨਿਕ ਜਾਂ ਤਕਨੀਕੀ ਪ੍ਰਵਾਨਗੀਆਂ ਦੀ ਲੋੜ ਹੋਵੇ, ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕਰਨ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts