ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
August 27, 2026
Punjabi-Khabran-Punjab-News-Brea

Dharaledar Bureau / Punjab

ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਵਸਨੀਕਾਂ ਅਤੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੱਸ ਸਟੈਂਡ ਵਿਖੇ ਨਵੇਂ ਬਣੇ ਵਾਟਰ ਵਰਕਸ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਨਵੇਂ ਵਾਟਰ ਵਰਕਸ ਦੇ ਚਾਲੂ ਹੋਣ ਨਾਲ ਬੱਸ ਸਟੈਂਡ ਵਿਖੇ ਆਉਣ ਵਾਲੇ ਯਾਤਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਵਿਕਾਸ ਕਾਰਜਾਂ ਦੇ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਹੋਰ ਵੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਮਨੁੱਖੀ ਜੀਵਨ ਦੀ ਮੁੱਢਲੀ ਲੋੜ ਹੈ ਅਤੇ ਇਸ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਵਾਟਰ ਵਰਕਸ ਦੀ ਸਾਂਭ-ਸੰਭਾਲ ਅਤੇ ਪਾਣੀ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ ਜੋ ਲੋਕਾਂ ਨੂੰ ਲਗਾਤਾਰ ਬਿਹਤਰ ਸਹੂਲਤ ਮਿਲਦੀ ਰਹੇ। ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਤਾਰੀ, ਵਿੱਕੀ ਐੱਮ.ਸੀ., ਐੱਮ.ਸੀ. ਰਾਜ ਨਫਰੀਆ, ਹਰੀ ਸਿੰਘ, ਰੀਟੂ ਐੱਮ.ਸੀ., ਲਖਵਿੰਦਰ ਲੱਖਾ, ਸੁਰਬੀ ਧੀਮਾਨ ਅਤੇ ਗੁਰਪ੍ਰੀਤ ਬਾਬਾ ਸਮੇਤ ਹੋਰ ਪਤਵੰਤੇ ਅਤੇ ਸਥਾਨਕ ਆਗੂ ਹਾਜ਼ਰ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts