ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਾਰ ਬਾਲਾਜੀ ਧਾਮ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
September 1, 2026
Punjabi-Khabran-Punjab-News-Brea

Dharaledar Bureau / Punjab

ਲਹਿਰਾਗਾਗਾ, 31 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਪਵਿੱਤਰ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ਼੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਾਰ ਬਾਲਾਜੀ ਧਾਮ, ਰਾਜਸਥਾਨ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਪੰਜਾਬ ਦੇ ਕੈਬਨਿਟ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਤੋਂ ਦੇਰ ਰਾਤ ਸ਼ਰਧਾਲੂਆਂ ਨਾਲ ਭਰੀ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਸਮੂਹ ਯਾਤਰੀਆਂ ਨੂੰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀਆਂ ਧਾਰਮਿਕ ਆਸਥਾਵਾਂ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਤੋਂ ਹੀ ਸਰਬ-ਸਾਂਝੀਵਾਲਤਾ, ਧਾਰਮਿਕ ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਆਈ ਹੈ ਅਤੇ ਸੂਬਾ ਸਰਕਾਰ ਵੀ ਇਸੇ ਭਾਵਨਾ ਤਹਿਤ ਹਰ ਧਰਮ ਅਤੇ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਆਮ ਲੋਕਾਂ ਦੀਆਂ ਧਾਰਮਿਕ ਇੱਛਾਵਾਂ ਅਤੇ ਆਸਥਾ ਨਾਲ ਜੁੜਿਆ ਇੱਕ ਲੋਕ-ਪੱਖੀ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਅਨੇਕਾਂ ਅਜਿਹੇ ਬਜ਼ੁਰਗ, ਮਹਿਲਾਵਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਹਨ, ਜਿਨ੍ਹਾਂ ਦੀ ਲੰਮੇ ਸਮੇਂ ਤੋਂ ਦੇਸ਼ ਦੇ ਪ੍ਰਸਿੱਧ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਹੁੰਦੀ ਹੈ, ਪਰ ਆਰਥਿਕ ਤੰਗੀ, ਆਵਾਜਾਈ ਦੀਆਂ ਮੁਸ਼ਕਲਾਂ ਜਾਂ ਹੋਰ ਕਾਰਨਾਂ ਕਰਕੇ ਉਹ ਆਪਣੀ ਇਹ ਇੱਛਾ ਪੂਰੀ ਨਹੀਂ ਕਰ ਸਕਦੇ। ਪੰਜਾਬ ਸਰਕਾਰ ਨੇ ਅਜਿਹੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਸ ਸਕੀਮ ਰਾਹੀਂ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਉਪਰਾਲਾ ਕੀਤਾ ਹੈ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਮੁੱਖ ਮਕਸਦ ਆਮ ਆਦਮੀ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ। ਸਰਕਾਰ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਲਗਾਤਾਰ ਕੰਮ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਲੋੜਾਂ ਨੂੰ ਵੀ ਅਹਿਮੀਅਤ ਦੇ ਰਹੀ ਹੈ। ਇਸੇ ਸੋਚ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਯਾਤਰੀਆਂ ਦੇ ਆਉਣ-ਜਾਣ, ਠਹਿਰਨ ਅਤੇ ਖਾਣ-ਪੀਣ ਸਮੇਤ ਯਾਤਰਾ ਨਾਲ ਸਬੰਧਤ ਲੋੜੀਂਦੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤੇ ਗਏ ਹਨ। ਯਾਤਰੀਆਂ ਨੂੰ ਸਫ਼ਰ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਉਨ੍ਹਾਂ ਦੀ ਸਹੂਲਤ ਲਈ ਸਬੰਧਤ ਸਟਾਫ਼ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਤੀਰਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਬਿਨਾਂ ਕਿਸੇ ਆਰਥਿਕ ਬੋਝ ਜਾਂ ਪ੍ਰਬੰਧਕੀ ਚਿੰਤਾ ਦੇ ਸ਼ਰਧਾ ਅਤੇ ਆਸਥਾ ਨਾਲ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰੀਆਂ ਦੀ ਸਹੂਲਤ ਅਤੇ ਸੁਖਦ ਯਾਤਰਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸ. ਗੋਇਲ ਨੇ ਕਿਹਾ ਕਿ ਸ਼੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਾਰ ਬਾਲਾਜੀ ਧਾਮ ਪ੍ਰਤੀ ਦੇਸ਼ ਭਰ ਦੇ ਲੱਖਾਂ ਸ਼ਰਧਾਲੂਆਂ ਦੀ ਡੂੰਘੀ ਆਸਥਾ ਹੈ ਅਤੇ ਹਲਕਾ ਲਹਿਰਾਗਾਗਾ ਦੇ ਲੋਕਾਂ ਵਿੱਚ ਵੀ ਇਨ੍ਹਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਹਲਕੇ ਦੇ ਸ਼ਰਧਾਲੂ ਪੰਜਾਬ ਸਰਕਾਰ ਦੀ ਇਸ ਲੋਕ-ਪੱਖੀ ਸਕੀਮ ਦਾ ਲਾਭ ਲੈਂਦਿਆਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਮਾਜਿਕ ਸਾਂਝ, ਧਾਰਮਿਕ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਾਲਾ ਉਪਰਾਲਾ ਵੀ ਹੈ। ਵੱਖ-ਵੱਖ ਧਰਮਾਂ ਅਤੇ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਉਨ੍ਹਾਂ ਦੀ ਆਸਥਾ ਨਾਲ ਜੁੜੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਰਕਾਰ ਦੀ ਸਰਬ-ਸਾਂਝੀ ਅਤੇ ਲੋਕ-ਪੱਖੀ ਸੋਚ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਯਾਤਰਾ 'ਤੇ ਰਵਾਨਾ ਹੋ ਰਹੇ ਸਮੂਹ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਾਮਨਾ ਕੀਤੀ ਕਿ ਉਨ੍ਹਾਂ ਦੀ ਯਾਤਰਾ ਸੁਖਦ ਅਤੇ ਮੰਗਲਮਈ ਰਹੇ ਅਤੇ ਉਹ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਕੇ ਆਪਣੇ ਪਰਿਵਾਰਾਂ ਅਤੇ ਪੰਜਾਬ ਦੀ ਖੁਸ਼ਹਾਲੀ, ਤਰੱਕੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਨ। ਇਸ ਦੌਰਾਨ ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਵੱਲੋਂ ਲਗਾਏ ਗਏ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਭਗਤੀਮਈ ਬਣ ਗਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਸਦਕਾ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਇਸ ਲੋਕ-ਪੱਖੀ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪ੍ਰਸ਼ਾਸਨ ਨਾਲ ਸਬੰਧਤ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts