September 2, 2026
ਕਿਸਾਨ ਮੋਰਚੇ ਕਾਰਨ ਰੂਟ ਬਦਲੇ, ਜਾਣੋ ਕਿਹੜੀਆਂ ਸੜਕਾਂ ਪ੍ਰਭਾਵਿਤ
Prabhsimran Singh / Chandigarh
ਚੰਡੀਗੜ੍ਹ-ਮੁਹਾਲੀ ਹੱਦ ’ਤੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲੀਸ ਨੇ ਵਿਸ਼ੇਸ਼ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤਹਿਤ ਕਈ ਸੜਕਾਂ ’ਤੇ ਆਵਾਜਾਈ ਨੂੰ ਡਾਇਵਰਟ ਜਾਂ ਸੀਮਤ ਕੀਤਾ ਗਿਆ ਹੈ। ਫੈਦਾਂ ਬੈਰੀਅਰ ਤੋਂ ਚੰਡੀਗੜ੍ਹ ਵੱਲ ਜਾਣ ਵਾਲੀ ਸੜਕ ’ਤੇ ਟ੍ਰੈਫਿਕ ਡਾਇਵਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੈਕਟਰ 48 ਲਾਈਟ ਪੁਆਇੰਟ ਨੇੜੇ ਤੋਂ ਸੈਕਟਰ 48 ਦੀ ਅੰਦਰੂਨੀ ਸੜਕ ਵੱਲ ਜਾਣ ਵਾਲੀ ਆਵਾਜਾਈ ਅਤੇ ਸੈਕਟਰ 48/49 ਤੇ 49/50 ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤੇ ’ਤੇ ਵੀ ਪਾਬੰਦੀ ਲਗਾਈ ਗਈ ਹੈ। 🚧 ਸੜਕ ਦਾ ਇੱਕ ਪਾਸਾ ਬੰਦ ਮੁਹਾਲੀ ਦੇ ਫੇਜ਼-11 ਤੋਂ ਸੈਕਟਰ 48 ਤੱਕ ਕਿਸਾਨਾਂ ਵੱਲੋਂ ਸੈਂਕੜੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰਨ ਕਾਰਨ ਸੜਕ ਦਾ ਇੱਕ ਪਾਸਾ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ। ਸੈਕਟਰ 48 ਵਿੱਚ ਸਟੇਜ ਅਤੇ ਪੰਡਾਲ ਦੇ ਪਿੱਛੇ ਤਿੰਨ-ਪੱਧਰੀ ਬੈਰੀਕੇਡਿੰਗ ਕੀਤੀ ਗਈ ਹੈ ਅਤੇ RAF ਦੇ ਜਵਾਨ ਤਾਇਨਾਤ ਹਨ। ਟਰੈਫਿਕ ਪੁਲੀਸ ਨੇ ਲੋਕਾਂ ਨੂੰ ਬਦਲਵੇਂ ਰਸਤੇ ਵਰਤਣ ਅਤੇ ਤਾਜ਼ਾ ਅਪਡੇਟ ਲਈ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਉੱਧਰ, ਕਿਸਾਨ ਆਗੂਆਂ ਨੇ ਵੀ ਆਵਾਜਾਈ ਪ੍ਰਭਾਵਿਤ ਨਾ ਹੋਣ ਦੇਣ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
Chandigarh Traffic Alert