September 16, 2026
ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ
Prabhsimran Singh / Chandigarh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਲਗਾਏ ਗਏ ਕਥਿਤ ਝੂਠੇ ਅਤੇ ਮਾਣਹਾਨੀਯੋਗ ਦੋਸ਼ਾਂ ਨੂੰ ਲੈ ਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਹੋਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਹੈ। ਡਾ. ਗੁਰਪ੍ਰੀਤ ਕੌਰ ਨੇ ਚੰਡੀਗੜ੍ਹ ਅਦਾਲਤ ਵਿੱਚ BNSS, 2023 ਦੀਆਂ ਧਾਰਾਵਾਂ 210 ਅਤੇ 222 ਤਹਿਤ ਸ਼ਿਕਾਇਤ ਦਾਇਰ ਕੀਤੀ ਹੈ। ਇਹ ਮਾਮਲਾ BNS ਦੀ ਧਾਰਾ 356 ਅਧੀਨ ਅਪਰਾਧਿਕ ਮਾਣਹਾਨੀ ਨਾਲ ਸਬੰਧਤ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਇੱਕ ਜਬਰ-ਜਨਾਹ ਮਾਮਲੇ ਦੇ ਮੁਲਜ਼ਮ ਨੂੰ ਬਚਾਉਣ ਲਈ ਪੈਸਿਆਂ ਦੀ ਮੰਗ ਕਰਨ ਦੇ ਗੰਭੀਰ ਦੋਸ਼ ਲਗਾਏ ਗਏ। ਡਾ. ਗੁਰਪ੍ਰੀਤ ਕੌਰ ਮੁਤਾਬਕ 1 ਸਤੰਬਰ ਨੂੰ ਚੰਡੀਗੜ੍ਹ ਵਿੱਚ ਮਜੀਠੀਆ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਵੀ ਅਜਿਹੇ ਦੋਸ਼ ਲਗਾਏ ਗਏ ਅਤੇ ਕਥਿਤ ਆਡੀਓ, ਤਸਵੀਰਾਂ ਤੇ CCTV ਫੁਟੇਜ ਦਾ ਹਵਾਲਾ ਦਿੱਤਾ ਗਿਆ। ਉਨ੍ਹਾਂ ਅਦਾਲਤ ਨੂੰ ਕਿਹਾ ਕਿ ਇਨ੍ਹਾਂ ਦੋਸ਼ਾਂ ਕਾਰਨ ਉਨ੍ਹਾਂ ਦੇ ਚਰਿੱਤਰ, ਨਿੱਜੀ ਪਛਾਣ ਅਤੇ ਸਮਾਜਿਕ ਵੱਕਾਰ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਤਲਬ ਕਰਕੇ BNS ਦੀ ਧਾਰਾ 356 ਤਹਿਤ ਕਾਰਵਾਈ ਕੀਤੀ ਜਾਵੇ। ਇਸੇ ਵਿਵਾਦ ਨਾਲ ਜੁੜੇ ਇੱਕ ਵੱਖਰੇ ਸਿਵਲ ਮਾਮਲੇ ਵਿੱਚ ਚੰਡੀਗੜ੍ਹ ਅਦਾਲਤ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਡਾ. ਗੁਰਪ੍ਰੀਤ ਕੌਰ ਨਾਲ ਸਬੰਧਤ ਕਥਿਤ ਰਿਸ਼ਵਤ ਮੰਗ ਦੇ ਮਾਮਲੇ ਵਿੱਚ ਅਣ-ਪ੍ਰਮਾਣਿਤ ਅਤੇ ਮਾਣਹਾਨੀਯੋਗ ਸਮੱਗਰੀ ਪ੍ਰਕਾਸ਼ਿਤ ਜਾਂ ਸਾਂਝੀ ਕਰਨ ਤੋਂ ਰੋਕਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਸਤੰਬਰ ਨੂੰ ਹੋਣੀ ਹੈ।
Punjab News Bhagwant Mann Gurpreet Kaur Bikram Majithia Sukhpal Khaira Harsimrat Kaur Badal Defamation Case Criminal Defamation Chandigarh Court Punjab Politics Bns Section 356 Bnss 2023 Punjab Cm Wife Chandigarh News Legal Action Defamation Case Punjab N