20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ
September 18, 2026
Aam-Aadmi-Party-Punjab-Governmen

20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ

Prabhsimran Singh / Punjab

ਆਮ ਆਦਮੀ ਪਾਰਟੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ 20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਪਾਰਟੀ ਦੇ ਵਲੰਟੀਅਰ ਘਰ-ਘਰ ਜਾ ਕੇ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਪਰਿਵਾਰਾਂ ਨੂੰ ਮਿਲੇ ਵਿੱਤੀ ਲਾਭ ਬਾਰੇ ਜਾਣੂ ਕਰਵਾਉਣਗੇ। ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 25,332 ਪੋਲਿੰਗ ਬੂਥ ਹਨ ਅਤੇ ਇਨ੍ਹਾਂ ਦੀਆਂ ਕਮੇਟੀਆਂ ਨਾਲ ਕਰੀਬ 2.68 ਲੱਖ ਵਲੰਟੀਅਰ ਜੁੜੇ ਹੋਏ ਹਨ। ਇਹ ਵਲੰਟੀਅਰ 20 ਸਤੰਬਰ ਤੋਂ ਸੂਬੇ ਭਰ ਵਿੱਚ ਡੋਰ-ਟੂ-ਡੋਰ ਮੁਹਿੰਮ ਚਲਾਉਣਗੇ। ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਵਿੱਤੀ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੁਣ ਵਲੰਟੀਅਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮੁਹਿੰਮ ਦੇ ਨਾਲ-ਨਾਲ ਨਵੀਂ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ, ਜਦਕਿ ‘ਆਪ’ ਸਰਕਾਰ ਨੇ ਸੂਬੇ ਨੂੰ ਮੁੜ ਖੜ੍ਹਾ ਕਰਨ ਦਾ ਕੰਮ ਕੀਤਾ

Aam Aadmi Party Punjab Government Bhagwant Mann Manish Sisodia Aman Arora Punjab Politics Punjab Assembly Elections Maan De Munafe Aap Volunteers Door To Door Campaign Punjab News Political Campaign


Recommended Posts