September 18, 2026
ਅੰਮ੍ਰਿਤਸਰ ’ਚ ਸ਼ਹੀਦ Asi ਹਰਜੀਤ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੀ ਮਦਦ ਦਾ ਐਲਾਨ
Prabhsimran Singh / Amritsar
ਅੰਮ੍ਰਿਤਸਰ ’ਚ ਬਦਮਾਸ਼ਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਪੰਜਾਬ ਪੁਲੀਸ ਦੇ ASI ਹਰਜੀਤ ਸਿੰਘ ਦੇ ਪਰਿਵਾਰ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 2 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਹਰਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਮੁੱਖ ਮੰਤਰੀ ਮੁਤਾਬਕ, ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ HDFC Bank ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ASI ਹਰਜੀਤ ਸਿੰਘ ਦੀ ਡਿਊਟੀ ਪ੍ਰਤੀ ਸਮਰਪਣ ਅਤੇ ਬਹਾਦਰੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸੇ ਦੌਰਾਨ ਪੰਜਾਬ ਦੇ DGP ਗੌਰਵ ਯਾਦਵ ਨੇ ਅੰਮ੍ਰਿਤਸਰ ਪਹੁੰਚ ਕੇ ਵਾਰਦਾਤ ਵਾਲੀ ਥਾਂ ਦਾ ਦੌਰਾ ਕੀਤਾ। DGP ਨੇ ਕਿਹਾ ਕਿ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿੱਚ ਅੱਜ ਤੜਕੇ ਮੋਟਰਸਾਈਕਲ ਸਵਾਰਾਂ ਨੇ ASI ਹਰਜੀਤ ਸਿੰਘ ’ਤੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਚੁੱਕੇ ਹਨ।
Punjab News Amritsar News Asi Harjit Singh Bhagwant Mann Punjab Police Gaurav Yadav Hdfc Bank Amritsar Crime Punjab Government Law And Order Punjab Police News Breaking News Punjab Latest News