September 19, 2026
ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ
Prabhsimran Singh / Punjab
ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਵੀ ਸਨ। ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਦੋਵਾਂ ਦਾ ‘ਆਪ’ ਵਿੱਚ ਸਵਾਗਤ ਕੀਤਾ ਅਤੇ ਛੱਜਲਵੱਡੀ ਪਰਿਵਾਰ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਸਿਆਸੀ ਬਦਲਾਅ ਨਾਲ ਬਾਬਾ ਬਕਾਲਾ ਹਲਕੇ ਵਿੱਚ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
Punjab Politics Baba Bakala Ranjit Singh Chhajalwaddi Satinderjit Singh Chhajalwaddi Aam Aadmi Party Aap Punjab Akali Dal Punjab News Political News Punjab Politics News Baba Bakala News