September 30, 2026
ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ
Prabhsimran Singh / Jalandhar
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਕਿਸੇ ਇੱਕ ਸੂਬੇ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ। ਨੀਲ ਗਰਗ ਨੇ ਸਵਾਲ ਕੀਤਾ ਕਿ ਬੀ.ਐੱਸ.ਐੱਫ. ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵਰਗੀਆਂ ਕੇਂਦਰੀ ਏਜੰਸੀਆਂ ਕਿਸ ਦੇ ਅਧੀਨ ਕੰਮ ਕਰਦੀਆਂ ਹਨ। ਉਨ੍ਹਾਂ ਪੁੱਛਿਆ ਕਿ ਅੰਤਰਰਾਜੀ ਨਸ਼ਾ-ਸਪਲਾਈ ਚੇਨ ਤੋੜਨ ਲਈ ਕੇਂਦਰੀ ਏਜੰਸੀਆਂ ਨੇ ਹੁਣ ਤੱਕ ਕੀ ਕਾਰਵਾਈ ਕੀਤੀ ਹੈ ਅਤੇ ਸਰਹੱਦਾਂ ਰਾਹੀਂ ਹੋ ਰਹੀ ਤਸਕਰੀ ਰੋਕਣ ਵਿੱਚ ਕੇਂਦਰ ਸਰਕਾਰ ਦੇ ਨਤੀਜੇ ਕੀ ਰਹੇ ਹਨ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਨੂੰ ਭਾਸ਼ਣਾਂ ਦੀ ਬਜਾਏ ਠੋਸ ਜਵਾਬਾਂ ਅਤੇ ਨਤੀਜਿਆਂ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਸਪੱਸ਼ਟ ਰੋਡਮੈਪ ਦੇਣ ਦੀ ਮੰਗ ਕੀਤੀ
Aam Aadmi Party Neel Garg Amit Shah Jalandhar Rally Punjab News Drug Issue Drug Supply Chain Bsf Ncb Central Government Punjab Politics Political News Punjab Drugs Jalandhar New