October 1, 2026
2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ
Prabhsimran Singh / Chandigarh
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਤੋਂ ਬਾਅਦ ਭਾਜਪਾ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਅੱਜ ਤੋਂ ਦੋ ਦਿਨਾਂ ਦਾ ਅਹਿਮ ਮੰਥਨ ਸ਼ੁਰੂ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਪੰਚਕੂਲਾ ਸਥਿਤ ਰੈੱਡ ਬਿਸ਼ਪ ਰਿਜੋਰਟ ਵਿੱਚ ਹੋਣ ਵਾਲੀਆਂ ਇਨ੍ਹਾਂ ਮੀਟਿੰਗਾਂ ਦੀ ਅਗਵਾਈ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਕਰਨਗੇ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਤੋਂ ਜ਼ਮੀਨੀ ਪੱਧਰ ਦੀ ਫੀਡਬੈਕ ਲਈ ਜਾਵੇਗੀ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੁਤਾਬਕ ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਚਲਾਈ ਜਨਤਕ ਮੁਹਿੰਮ ਦੇ ਹੁੰਗਾਰੇ ਅਤੇ ਸਫ਼ਲਤਾ ਦਾ ਜਾਇਜ਼ਾ ਲੈਣ ਦੇ ਨਾਲ 2027 ਦੀਆਂ ਚੋਣਾਂ ਦੀ ਰਣਨੀਤੀ ’ਤੇ ਵੀ ਚਰਚਾ ਹੋਵੇਗੀ। ਪਾਰਟੀ ਵੱਲੋਂ ਮਜ਼ਬੂਤ ਸੀਟਾਂ ਅਤੇ ਪੇਂਡੂ ਖੇਤਰਾਂ ਵਿੱਚ ਸੰਗਠਨ ਦੀ ਸਥਿਤੀ ਬਾਰੇ ਵੀ ਫੀਡਬੈਕ ਲਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਅਕਾਲੀ ਧੜਿਆਂ ਨਾਲ ਸੰਭਾਵਿਤ ਗੱਠਜੋੜ ਬਾਰੇ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਭਾਜਪਾ ਪਹਿਲਾਂ ਹੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਸੰਗਠਨ ਮਜ਼ਬੂਤ ਕਰਨ ਦੀ ਗੱਲ ਕਹਿ ਚੁੱਕੀ ਹੈ।
Punjab News Punjab Politics Bjp Punjab Bjp News Punjab Elections 2027 Bl Santosh Kewal Singh Dhillon Bjp Strategy Punjab Assembly Elections Sad Bjp Alliance Panchkula News Punjab Political News Election Strategy