ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ
September 21, 2026
Cyber-Crime-Haryana-Police-Panch

ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ

Prabhsimran Singh / Haryana

ਆਪਣੀ ਪਤਨੀ ਦੇ ਕਥਿਤ ਪ੍ਰੇਮ ਸਬੰਧਾਂ ਦੀ ਜਾਸੂਸੀ ਕਰਨ ਲਈ ਉਸ ਦਾ ਫੋਨ ਹੈਕ ਕਰਵਾਉਣਾ ਇੱਕ ਵਿਅਕਤੀ ਨੂੰ ਭਾਰੀ ਪੈ ਗਿਆ। ਹਰਿਆਣਾ ਪੁਲੀਸ ਨੇ ਕਮਲ ਰਾਜ ਅਤੇ ਉਸ ਦੇ ਦੋ ਕਰਮਚਾਰੀਆਂ ਵਿਰੁੱਧ ਮੋਬਾਈਲ ਫੋਨ ਤੇ ਲੈਪਟਾਪ ਤੋਂ ਡਾਟਾ ਚੋਰੀ ਅਤੇ ਨਿੱਜਤਾ ਭੰਗ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਪੁਲੀਸ ਵੱਲੋਂ ਸੂਚਨਾ ਤਕਨਾਲੋਜੀ ਐਕਟ, 2008 ਤਹਿਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਕਮਲ ਰਾਜ ਅਤੇ ਚੰਡੀਗੜ੍ਹ ਦੀ ਜਸਪ੍ਰੀਤ ਕੌਰ ਦਾ ਵਿਆਹ 2012 ਵਿੱਚ ਹੋਇਆ ਸੀ। ਦੋਵੇਂ ਚੰਡੀਮੰਦਰ ਮਿਲਟਰੀ ਸਟੇਸ਼ਨ, ਪੰਚਕੂਲਾ ਤੋਂ ‘ਮੈਸਰਜ਼ ਓਮਕਾਰ ਫਾਈਨਾਂਸ਼ੀਅਲ ਸਰਵਿਸਿਜ਼’ ਨਾਂ ਦੀ ਫਰਮ ਚਲਾਉਂਦੇ ਸਨ। ਘਰੇਲੂ ਕਲੇਸ਼ ਤੋਂ ਬਾਅਦ ਦੋਵੇਂ ਸਤੰਬਰ 2022 ਤੋਂ ਵੱਖ ਰਹਿਣ ਲੱਗ ਪਏ ਸਨ। ਕਮਲ ਰਾਜ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਇੱਕ ਫੌਜੀ ਅਧਿਕਾਰੀ ਨਾਲ ਕਥਿਤ ਪ੍ਰੇਮ ਸਬੰਧ ਹਨ। ਦੋਸ਼ ਹੈ ਕਿ ਉਸ ਨੇ ਨਿੱਜੀ ਜਾਸੂਸਾਂ ਅਤੇ ‘ਕੁਇੱਕਸਪਾਈ’ ਵੈੱਬਸਾਈਟ ਦੀ ਮਦਦ ਨਾਲ ਪਤਨੀ ਦੇ ਫੋਨ, ਕਾਰ ਅਤੇ ਘਰ ਦੀ ਜਾਸੂਸੀ ਕਰਵਾਈ। ਦਾਅਵਾ ਹੈ ਕਿ ਇਸ ਦੌਰਾਨ ਕਾਲ ਲੌਗ, ਮੈਸੇਜ, ਵਟਸਐਪ ਤੇ ਸਿਗਨਲ ਦੀਆਂ ਕਾਲਾਂ ਅਤੇ ਚੈਟਾਂ ਸਮੇਤ ਕੈਮਰੇ ਤੱਕ ਪਹੁੰਚ ਕੀਤੀ ਗਈ। ਅਗਸਤ 2024 ਵਿੱਚ ਕਮਲ ਰਾਜ ਨੇ ਵੈਸਟਰਨ ਕਮਾਂਡ ਕੋਲ ਸ਼ਿਕਾਇਤ ਕਰਕੇ ਇੱਕ ਮੇਜਰ ਰੈਂਕ ਦੇ ਫੌਜੀ ਡਾਕਟਰ ’ਤੇ ਆਪਣੀ ਪਤਨੀ ਨਾਲ ਕਥਿਤ ਸਬੰਧਾਂ ਦੇ ਦੋਸ਼ ਲਗਾਏ। ਫੌਜ ਦੀ ਕੋਰਟ ਆਫ਼ ਇਨਕੁਆਰੀ ਦੌਰਾਨ ਕਮਲ ਰਾਜ ਨੇ ਫੋਨ, ਕਾਰ ਅਤੇ ਘਰ ਦੀ ਜਾਸੂਸੀ ਕਰਵਾਉਣ ਦੀ ਗੱਲ ਮੰਨੀ। ਲੈਫਟੀਨੈਂਟ ਕਰਨਲ ਨਰਿੰਦਰ ਪਾਲ ਸਿੰਘ ਦੀ ਅਗਵਾਈ ਵਾਲੇ ਬੋਰਡ ਨੇ ਦਸੰਬਰ 2024 ਵਿੱਚ ਮੇਜਰ ਨੂੰ ਕਲੀਨ ਚਿੱਟ ਦੇ ਦਿੱਤੀ। ਰਿਪੋਰਟ ਮੁਤਾਬਕ ਪੇਸ਼ ਕੀਤੇ ਗਏ ਸਬੂਤ ਤੀਜੀ-ਧਿਰ ਦੇ ਸਰੋਤ ਤੋਂ ਮਿਲੇ ਸਨ। ਜੁਲਾਈ 2025 ਵਿੱਚ ਜੋੜੇ ਦਾ ਆਪਸੀ ਸਹਿਮਤੀ ਨਾਲ ਤਲਾਕ ਹੋ ਗਿਆ। ਇਸ ਤੋਂ ਬਾਅਦ ਜਸਪ੍ਰੀਤ ਕੌਰ ਨੇ ਮਾਣਹਾਨੀ ਦਾ ਕੇਸ ਕੀਤਾ ਅਤੇ ਫੌਜੀ ਜਾਂਚ ਰਿਪੋਰਟ ਦੇ ਆਧਾਰ ’ਤੇ 9 ਮਈ ਨੂੰ ਹਰਿਆਣਾ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ 12 ਸਤੰਬਰ ਨੂੰ ਕਮਲ ਰਾਜ ਅਤੇ ਉਸ ਦੇ ਦੋ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ। ਪੰਚਕੂਲਾ ਦੇ ਪੁਲੀਸ ਕਮਿਸ਼ਨਰ ਪੰਕਜ ਨੈਨ ਨੇ ਦੱਸਿਆ ਕਿ ਸਪਾਈਵੇਅਰ ਰਾਹੀਂ ਪੂਰਾ ਡਿਵਾਈਸ ਹੈਕ ਕੀਤਾ ਜਾ ਸਕਦਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Cyber Crime Haryana Police Panchkula Phone Hacking Spyware It Act Privacy Breach Data Theft Military Officer Court Of Inquiry Digital Privacy Cyber Investigation


Recommended Posts