ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਸਿਰਸਾ-ਏਲਨਾਬਾਦ ਸੜਕ ’ਤੇ ਭਿਆਨਕ ਹਾਦਸਾ, 3 ਦੀ ਮੌਤ; 15 ਦੇ ਕਰੀਬ ਜ਼ਖਮੀ
September 24, 2026
Sirsa-Ellenabad-Malleka-Village-

ਸਿਰਸਾ-ਏਲਨਾਬਾਦ ਸੜਕ ’ਤੇ ਭਿਆਨਕ ਹਾਦਸਾ, 3 ਦੀ ਮੌਤ; 15 ਦੇ ਕਰੀਬ ਜ਼ਖਮੀ

Prabhsimran Singh / Sirsa

ਸਿਰਸਾ-ਏਲਨਾਬਾਦ ਸੜਕ ’ਤੇ ਪਿੰਡ ਮੱਲੇਕਾ ਨੇੜੇ ਅੱਜ ਸਵੇਰੇ ਕਰੀਬ 9 ਵਜੇ ਇੱਕ ਤੇਜ਼ ਰਫ਼ਤਾਰ ਟਰਾਲੇ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਟੱਕਰ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਰੀਬ 15 ਲੋਕ ਜ਼ਖਮੀ ਹੋ ਗਏ। ਹਾਦਸੇ ਵਿੱਚ ਜ਼ਖਮੀਆਂ ਵਿੱਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ ਦਾ ਮਾਲਕ ਸੁਰਿੰਦਰ ਕੁਮਾਰ ਪਿੰਡ ਓਟੂ ਤੋਂ ਨਰਮੇ ਦੀ ਚੁਗਾਈ ਲਈ ਮਜ਼ਦੂਰਾਂ ਨੂੰ ਲੈ ਕੇ ਗੁੜੀਆ ਖੇੜਾ ਪਿੰਡ ਵੱਲ ਜਾ ਰਿਹਾ ਸੀ। ਟਰਾਲੀ ਵਿੱਚ ਕਰੀਬ 20 ਔਰਤਾਂ ਅਤੇ ਮਰਦ ਮਜ਼ਦੂਰ ਸਵਾਰ ਸਨ। ਜਦੋਂ ਟਰੈਕਟਰ-ਟਰਾਲੀ ਪਿੰਡ ਮੱਲੇਕਾ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਟਰਾਲੇ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ-ਟਰਾਲੀ ਸੜਕ ਦੇ ਦੂਜੇ ਪਾਸੇ ਜਾ ਕੇ ਪਲਟ ਗਈ। ਹਾਦਸੇ ਵਿੱਚ ਦੋ ਮਜ਼ਦੂਰ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਟਰਾਲੇ ਨੇ ਪਿੱਛੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਦੀ ਵੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 60 ਸਾਲਾ ਬਲਵੀਰ ਕੌਰ ਵਾਸੀ ਓਟੂ, 26 ਸਾਲਾ ਕਾਕੀ ਕੌਰ ਵਾਸੀ ਓਟੂ ਅਤੇ ਲਵਪ੍ਰੀਤ ਵਜ਼ੋ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖਮੀ ਹੋਏ ਕਰੀਬ 15 ਲੋਕਾਂ ਨੂੰ ਇਲਾਜ ਲਈ ਨਾਗਰਿਕ ਹਸਪਤਾਲ ਸਿਰਸਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚ ਕੁਲਵੰਤ ਸਿੰਘ, ਰਜਨੀ, ਕੈਲਾਸ਼ੀ, ਮਨਪ੍ਰੀਤ ਕੌਰ, ਕਾਂਤਾ, ਪਰਮਜੀਤ ਕੌਰ, ਸੰਦੀਪ ਕੌਰ ਅਤੇ ਸ਼ੀਲਾ ਦੇਵੀ ਸਮੇਤ ਹੋਰ ਲੋਕ ਸ਼ਾਮਲ ਹਨ। ਸਾਰੇ ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸ਼ੁਰੂਆਤੀ ਜਾਂਚ ਮੁਤਾਬਕ ਤੇਜ਼ ਰਫ਼ਤਾਰ ਟਰਾਲਾ ਸੜਕ ਕਿਨਾਰੇ ਦਰੱਖਤ ਦੀ ਟਾਹਣੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਟਰਾਲਾ ਬੇਕਾਬੂ ਹੋ ਕੇ ਟਰੈਕਟਰ-ਟਰਾਲੀ ਨਾਲ ਜਾ ਟਕਰਾਇਆ। ਹਾਦਸੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Sirsa Ellenabad Malleka Village Road Accident Tractor Trolley Accident Truck Accident Haryana News Sirsa News Road Accident News Cotton Picking Workers Labourers Accident Update Civil Hospital Sirsa Breaking News


Recommended Posts