October 11, 2026
ਧਰੁਵ ਰਾਠੀ ਦਾ ਵੱਡਾ ਦੋਸ਼, ਕਿਹਾ- ਗ੍ਰਿਫ਼ਤਾਰੀ ਨਹੀਂ, ਮੇਰਾ ਅਗਵਾ ਕੀਤਾ ਗਿਆ
Prabhsimran Singh / Gurugram
ਕੌਕਰੇਚ ਜਨਤਾ ਪਾਰਟੀ (CJP) ਦੇ ਜੰਤਰ-ਮੰਤਰ ਵਿਖੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਹਿਰਾਸਤ ਵਿੱਚ ਲਏ ਗਏ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੇ ਰਿਹਾਈ ਤੋਂ ਬਾਅਦ ਗੁਰੂਗ੍ਰਾਮ ਪੁਲੀਸ ’ਤੇ ਗੰਭੀਰ ਦੋਸ਼ ਲਗਾਏ ਹਨ। ਰਾਠੀ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਬਿਆਨ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਗਿਆ, ਸਗੋਂ ਉਨ੍ਹਾਂ ਦਾ ‘ਅਗਵਾ’ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਗੁਰੂਗ੍ਰਾਮ ਪੁਲੀਸ ਨੂੰ ਉਨ੍ਹਾਂ ਵੱਲੋਂ ਕੋਈ ਲਿਖਤੀ ਅੰਡਰਟੇਕਿੰਗ ਨਹੀਂ ਦਿੱਤੀ ਗਈ। ਅਧਿਕਾਰੀਆਂ ਅਨੁਸਾਰ, ਧਰੁਵ ਰਾਠੀ ਨੂੰ ਐਤਵਾਰ ਤੜਕੇ ਕਰੀਬ 3 ਵਜੇ ਰਿਹਾਅ ਕਰਕੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸਵੇਰੇ ਕਰੀਬ 9:30 ਵਜੇ ਗੁਰੂਗ੍ਰਾਮ ਦੇ ਸੈਕਟਰ-56 ਸਥਿਤ ਕੇਂਦਰੀ ਵਿਹਾਰ ਸੁਸਾਇਟੀ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਹ ਕਾਰਵਾਈ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ CJP ਦੇ ਜੰਤਰ-ਮੰਤਰ ਵਿਖੇ ਹੋਣ ਵਾਲੇ ਧਰਨੇ ਤੋਂ ਪਹਿਲਾਂ ਕੀਤੀ ਗਈ ਸੀ।
Dhruv Rathee Cjp Gurugram Police Jantar Mantar Gyanesh Kumar Chief Election Commissioner Delhi Protest Political News India News