ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ: ਐਡਵੋਕੇਟ ਧਾਮੀ    Pm ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ Aap ਵਿਧਾਇਕਾਂ ਨੇ ਮੰਗੀ ਖਿਮਾ, ਗਿਆਸਪੁਰਾ ਦੇ ਜਾਤੀ ਵਿਤਕਰੇ ਦੇ ਦੋਸ਼ਾਂ ਤੋਂ ਕੀਤਾ ਕਿਨਾਰਾ    ਮਨਪ੍ਰੀਤ ਬਾਦਲ ਨੇ ਪਰਿਵਾਰ ਸਮੇਤ Pm ਮੋਦੀ ਨਾਲ ਕੀਤੀ ਮੁਲਾਕਾਤ, ਧੀ ਦੇ ਵਿਆਹ ਦਾ ਦਿੱਤਾ ਸੱਦਾ ਪੱਤਰ    ਮਾਨਸਾ ’ਚ ਅਸ਼ਵਨੀ ਦੀ ਦੁਕਾਨ ’ਤੇ ਲਗਾਇਆ ਪਰਵਿੰਦਰ ਸਿੰਘ ਝੋਟਾ ਦਾ ਬੈਨਰ, ਲਿਖਿਆ ‘ਮੇਰੀ ਮੌਤ ’ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ’    ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ਖਾਰਜ    ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਅਮਰੀਕਾ ਤੱਕ ਪੁੱਜਿਆ, ਕਾਂਗਰਸਮੈਨ ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ    ਪਰਵਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਮੁਅੱਤਲ    ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਸਚਿਨ ਪਾਇਲਟ ਵੱਲੋਂ 100 ਫੀਸਦੀ ਦਾਅਵਾ, Cm ਚਿਹਰੇ ਬਾਰੇ ਕਹੀ ਵੱਡੀ ਗੱਲ    ਲੁਧਿਆਣਾ ’ਚ ਰੋਸ ਪ੍ਰਦਰਸ਼ਨ ਦੌਰਾਨ ਵੱਡਾ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ   
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 26 ਨਵੰਬਰ ਨੂੰ ਦੇਸ਼ ਭਰ ਵਿੱਚ ਹੋਣਗੇ ਵਿਸ਼ਾਲ ਪ੍ਰਦਰਸ਼ਨ
October 13, 2026
Samyukt-Kisan-Morcha-Skm-Farmers

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 26 ਨਵੰਬਰ ਨੂੰ ਦੇਸ਼ ਭਰ ਵਿੱਚ ਹੋਣਗੇ ਵਿਸ਼ਾਲ ਪ੍ਰਦਰਸ਼ਨ

Prabhsimran Singh / Karnal

ਹਰਿਆਣਾ ਦੇ ਕਰਨਾਲ ਸਥਿਤ ਜਾਟ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਦੀ ਕੌਮੀ ਕੌਂਸਲ/ਆਮ ਸਭਾ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ 26 ਨਵੰਬਰ ਨੂੰ ਨਵੀਂ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ। ਪ੍ਰਦਰਸ਼ਨਾਂ ਦੇ ਸਥਾਨਾਂ ਬਾਰੇ ਫ਼ੈਸਲਾ ਮੋਰਚੇ ਦੀਆਂ ਸੂਬਾਈ ਇਕਾਈਆਂ ਕਰਨਗੀਆਂ। ਮੀਟਿੰਗ ਦੀ ਪ੍ਰਧਾਨਗੀ ਸੱਤ ਮੈਂਬਰੀ ਪ੍ਰਧਾਨਗੀ ਮੰਡਲ ਨੇ ਕੀਤੀ, ਜਿਸ ਵਿੱਚ ਅਸ਼ੋਕ ਧਵਲੇ, ਜੋਗਿੰਦਰ ਸਿੰਘ ਉਗਰਾਹਾਂ, ਰਾਕੇਸ਼ ਟਿਕੈਤ, ਰਾਜਨ ਕਸ਼ੀਰਸਾਗਰ, ਡਾ. ਸੁਨੀਲਮ, ਜਗਤਾਰ ਸਿੰਘ ਬਾਜਵਾ ਅਤੇ ਜੋਗਿੰਦਰ ਸਿੰਘ ਨੈਨ ਸ਼ਾਮਲ ਸਨ। 23 ਅਕਤੂਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਪ੍ਰਦਰਸ਼ਨ ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੇ ਮੁੱਦੇ ’ਤੇ ਪ੍ਰਦਰਸ਼ਨ ਕਰ ਰਹੇ ਲੋਕਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਹਮਾਇਤ ਵਿੱਚ ਕਿਸਾਨਾਂ ਨੂੰ ਲਾਮਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਤਹਿਤ 23 ਅਕਤੂਬਰ ਨੂੰ ਦੇਸ਼ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ’ਤੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਐੱਸਕੇਐੱਮ ਨਵੀਂ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਵਿੱਚ ਵੀ ਸ਼ਮੂਲੀਅਤ ਕਰੇਗਾ। ਜਗਤਾਰ ਸਿੰਘ ਬਾਜਵਾ ਨੇ ਦੱਸਿਆ ਕਿ ਮੋਰਚੇ ਨੇ ਨਵੀਂ ਦਿੱਲੀ ਵਿੱਚ ਦਿੱਲੀ ਪੁਲੀਸ ਅਤੇ ਹੋਰ ਅਨਸਰਾਂ ਵੱਲੋਂ ਨੌਜਵਾਨ ਮਹਿਲਾ ਵਿਦਿਆਰਥੀਆਂ ਸਮੇਤ ਪ੍ਰਦਰਸ਼ਨਕਾਰੀਆਂ ਨੂੰ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕਰਨ ਅਤੇ ਉਨ੍ਹਾਂ ’ਤੇ ਜਬਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੇ ਹਮਲੇ ਜਾਰੀ ਰਹੇ ਤਾਂ ਕਿਸਾਨ ਦੇਸ਼ ਭਰ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਹਮਾਇਤ ਵਿੱਚ ਅੱਗੇ ਆਉਣਗੇ। SIR ਰੱਦ ਕਰਨ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਮੀਟਿੰਗ ਵਿੱਚ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਹੋ ਰਹੀਆਂ ਕਾਰਵਾਈਆਂ ਦਾ ਸੁਪਰੀਮ ਕੋਰਟ ਵੱਲੋਂ ਖ਼ੁਦ ਨੋਟਿਸ ਨਾ ਲਏ ਜਾਣ ਅਤੇ ਤੁਰੰਤ ਕਾਰਵਾਈ ਨਾ ਹੋਣ ਦਾ ਮੁੱਦਾ ਵੀ ਉਠਾਇਆ ਗਿਆ। ਸੰਯੁਕਤ ਕਿਸਾਨ ਮੋਰਚੇ ਨੇ ਵਿਸ਼ੇਸ਼ ਸੁਧਾਈ (SIR) ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ। ਮੋਰਚੇ ਨੇ ਵੋਟਰ ਸੂਚੀਆਂ ਵਿੱਚੋਂ ਹਟਾਏ ਗਏ ਸਾਰੇ 13.41 ਕਰੋੜ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕਰਨ ਦੀ ਵੀ ਮੰਗ ਕੀਤੀ। ਮੀਟਿੰਗ ਵਿੱਚ ਪੰਜਾਬ ਤੋਂ ਰਮਿੰਦਰ ਸਿੰਘ ਪਟਿਆਲਾ, ਜੋਗਿੰਦਰ ਸਿੰਘ ਉਗਰਾਹਾਂ, ਜਗਮੋਹਨ ਸਿੰਘ ਉੱਪਲ, ਗੁਰਮੀਤ ਸਿੰਘ ਭੱਟੀਵਾਲ, ਦਲਜਿੰਦਰ ਸਿੰਘ ਗੁਰਨਾ, ਗੁਰਮੀਤ ਸਿੰਘ ਮਹਿਮਾ, ਅੰਗਰੇਜ਼ ਸਿੰਘ ਮੋਹਾਲੀ ਅਤੇ ਗੁਰਨਾਮ ਸਿੰਘ ਮਾਨਸਾ ਸਮੇਤ ਹੋਰ ਆਗੂ ਹਾਜ਼ਰ ਸਨ।

Samyukt Kisan Morcha Skm Farmers Protest Karnal News Haryana News Punjab Farmers November 26 Protest October 23 Protest Sir Controversy Election Commission Gyanesh Kumar Farmers Movement Student Protest Voter Rights Punjab News


Recommended Posts