ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਵਿਆਹ ਦੇ ਕਾਰਡ ਨੇ ਖੋਲ੍ਹੀ ਔਰਤ ਦੇ ਝੂਠ ਦੀ ਪੋਲ, ਪਿਤਾ ਨੂੰ ਦੱਸਿਆ ਸੀ ਬਿਮਾਰ ਪਰ 7-8 ਸਾਲ ਪਹਿਲਾਂ ਹੋ ਚੁੱਕੀ ਸੀ ਮੌਤ; ਹਾਈ ਕੋਰਟ ਨੇ ਪਟੀਸ਼ਨ ਕੀਤੀ ਖ਼ਾਰਜ
November 18, 2026
Punjab-And-Haryana-High-Court-Pu

ਵਿਆਹ ਦੇ ਕਾਰਡ ਨੇ ਖੋਲ੍ਹੀ ਔਰਤ ਦੇ ਝੂਠ ਦੀ ਪੋਲ, ਪਿਤਾ ਨੂੰ ਦੱਸਿਆ ਸੀ ਬਿਮਾਰ ਪਰ 7-8 ਸਾਲ ਪਹਿਲਾਂ ਹੋ ਚੁੱਕੀ ਸੀ ਮੌਤ; ਹਾਈ ਕੋਰਟ ਨੇ ਪਟੀਸ਼ਨ ਕੀਤੀ ਖ਼ਾਰਜ

Prabhsimran Singh / Chandigarh

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਵਿਆਹ ਦੇ ਇਕ ਸੱਦਾ ਪੱਤਰ ਨੇ ਅਦਾਲਤ ਵਿੱਚ ਇਕ ਔਰਤ ਦੇ ਦਾਅਵੇ ਦੀ ਪੋਲ ਖੋਲ੍ਹ ਦਿੱਤੀ। ਔਰਤ ਨੇ ਆਪਣੇ ਪਿਤਾ ਨੂੰ ਬਿਮਾਰ ਅਤੇ ਮੰਜੇ ’ਤੇ ਪਿਆ ਦੱਸਦਿਆਂ ਫਿਲੌਰ ਦੀ ਅਦਾਲਤ ਵਿੱਚ ਚੱਲ ਰਹੇ ਦੀਵਾਨੀ ਕੇਸ ਨੂੰ ਮੁਕੇਰੀਆਂ ਤਬਦੀਲ ਕਰਨ ਦੀ ਮੰਗ ਕੀਤੀ ਸੀ। ਪਰ ਸੁਣਵਾਈ ਦੌਰਾਨ ਪੇਸ਼ ਕੀਤੇ ਗਏ ਵਿਆਹ ਦੇ ਕਾਰਡ ਤੋਂ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਮੌਤ 7-8 ਸਾਲ ਪਹਿਲਾਂ ਹੀ ਹੋ ਚੁੱਕੀ ਸੀ। ਇਹ ਮਾਮਲਾ ਜਸਟਿਸ ਮਨਦੀਪ ਪੰਨੂ ਦੀ ਅਦਾਲਤ ਵਿੱਚ ਸੁਣਵਾਈ ਲਈ ਆਇਆ। ਮੁਕੇਰੀਆਂ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ ਜੀਜੇ ਵੱਲੋਂ ਫਿਲੌਰ ਦੇ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦੀ ਅਦਾਲਤ ਵਿੱਚ ਦਾਇਰ ਕੀਤੇ ਹਰਜਾਨੇ ਦੀ ਵਸੂਲੀ ਸਬੰਧੀ ਦੀਵਾਨੀ ਕੇਸ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੀ ਮੁਕੇਰੀਆਂ ਅਦਾਲਤ ਵਿੱਚ ਤਬਦੀਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ।ਔਰਤ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਉਹ ਮੁਕੇਰੀਆਂ ਤਹਿਸੀਲ ਦੇ ਇਕ ਪਿੰਡ ਵਿੱਚ ਰਹਿੰਦੀ ਹੈ ਅਤੇ ਉਸ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਦਾ ਪਿਤਾ ਬਹੁਤ ਬਿਮਾਰ ਹੈ ਅਤੇ ਮੰਜੇ ’ਤੇ ਪਿਆ ਹੋਇਆ ਹੈ। ਅਜਿਹੇ ਵਿੱਚ ਉਸ ਲਈ ਫਿਲੌਰ ਦੀ ਅਦਾਲਤ ਵਿੱਚ ਪੇਸ਼ੀ ਭੁਗਤਣ ਵਾਸਤੇ ਇਕ ਪਾਸੇ ਦਾ ਕਰੀਬ 120 ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਕਾਫ਼ੀ ਮੁਸ਼ਕਲ ਹੈ। ਦੂਜੇ ਪਾਸੇ, ਵਿਰੋਧੀ ਧਿਰ ਦੀ ਵਕੀਲ ਨੇ ਔਰਤ ਦੀਆਂ ਦਲੀਲਾਂ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਪਟੀਸ਼ਨਕਰਤਾ ਖ਼ੁਦ ਨਰਸ ਵਜੋਂ ਨੌਕਰੀ ਕਰਦੀ ਹੈ ਅਤੇ ਹਰ ਮਹੀਨੇ ਕਰੀਬ 30 ਹਜ਼ਾਰ ਰੁਪਏ ਕਮਾਉਂਦੀ ਹੈ। ਇਸ ਤੋਂ ਇਲਾਵਾ ਵਕੀਲ ਨੇ ਦਾਅਵਾ ਕੀਤਾ ਕਿ ਔਰਤ ਦੇ ਪਿਤਾ ਦੀ ਮੌਤ ਪਟੀਸ਼ਨ ਦਾਇਰ ਹੋਣ ਤੋਂ 7-8 ਸਾਲ ਪਹਿਲਾਂ ਹੀ ਹੋ ਚੁੱਕੀ ਹੈ।ਇਸ ਦਾਅਵੇ ਨੂੰ ਸਾਬਤ ਕਰਨ ਲਈ ਵਿਰੋਧੀ ਧਿਰ ਦੀ ਵਕੀਲ ਨੇ ਅਦਾਲਤ ਵਿੱਚ ਇਕ ਵਿਆਹ ਦਾ ਸੱਦਾ ਪੱਤਰ ਪੇਸ਼ ਕੀਤਾ। ਇਸ ਕਾਰਡ ਵਿੱਚ ਔਰਤ ਦੇ ਪਿਤਾ ਦੇ ਨਾਮ ਅੱਗੇ 'ਸਵਰਗਵਾਸੀ' ਲਿਖਿਆ ਹੋਇਆ ਸੀ। ਇਸ ਤਰ੍ਹਾਂ ਕਿਸੇ ਮੌਤ ਦੇ ਸਰਟੀਫਿਕੇਟ ਦੀ ਬਜਾਏ ਇਕ ਵਿਆਹ ਦਾ ਕਾਰਡ ਹੀ ਔਰਤ ਵੱਲੋਂ ਦਿੱਤੀ ਗਈ ਜਾਣਕਾਰੀ ਦੀ ਸੱਚਾਈ ਸਾਹਮਣੇ ਲਿਆਉਣ ਦਾ ਆਧਾਰ ਬਣ ਗਿਆ। ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਪੇਸ਼ ਕੀਤੇ ਗਏ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਜਸਟਿਸ ਮਨਦੀਪ ਪੰਨੂ ਨੇ ਪਟੀਸ਼ਨਕਰਤਾ ਦੇ ਰਵੱਈਏ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਅਦਾਲਤ ਨੇ ਕਿਹਾ ਕਿ ਔਰਤ ਨੇ ਆਪਣੇ ਪਿਤਾ ਦੀ ਬਿਮਾਰੀ ਸਬੰਧੀ ਗਲਤ ਬਿਆਨ ਦਿੱਤਾ, ਜਦਕਿ ਉਨ੍ਹਾਂ ਦਾ ਕਈ ਸਾਲ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਸੀ।ਹਾਈ ਕੋਰਟ ਨੇ ਇਸ ਨੂੰ ਅਹਿਮ ਤੱਥ ਲੁਕਾਉਣ ਦਾ ਮਾਮਲਾ ਮੰਨਦਿਆਂ ਸਪੱਸ਼ਟ ਕੀਤਾ ਕਿ ਅਦਾਲਤ ਤੋਂ ਕਿਸੇ ਵੀ ਤਰ੍ਹਾਂ ਦੀ ਰਾਹਤ ਮੰਗਣ ਵਾਲੇ ਵਿਅਕਤੀ ਲਈ ਸਾਫ਼ ਨੀਅਤ ਅਤੇ ਸਹੀ ਤੱਥਾਂ ਨਾਲ ਪੇਸ਼ ਹੋਣਾ ਲਾਜ਼ਮੀ ਹੈ। ਅਦਾਲਤ ਨੂੰ ਗੁੰਮਰਾਹ ਕਰਕੇ ਰਾਹਤ ਹਾਸਲ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਦੇ ਚੱਲਦਿਆਂ ਹਾਈ ਕੋਰਟ ਨੇ ਔਰਤ ਦੀ ਕੇਸ ਤਬਦੀਲ ਕਰਨ ਸਬੰਧੀ ਪਟੀਸ਼ਨ ਖ਼ਾਰਜ ਕਰ ਦਿੱਤੀ।

Punjab And Haryana High Court Punjab News Haryana News Court News Legal News Justice Mandeep Pannu Phillaur Court Mukerian Hoshiarpur Marriage Card Court Case Transfer Petition


Recommended Posts