ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਕਿਸਾਨਾਂ ’ਤੇ ਹਰਿਆਣਾ ਸਰਕਾਰ ਦੇ ਚੇਅਰਮੈਨ ਦੀਆਂ ਤਿੱਖੀਆਂ ਟਿੱਪਣੀਆਂ ਨਾਲ ਨਵਾਂ ਵਿਵਾਦ, ਗੁਰਨਾਮ ਸਿੰਘ ਚੜੂਨੀ ਦੀਆਂ ਵੋਟਾਂ ਦਾ ਵੀ ਕੀਤਾ ਜ਼ਿਕਰ, ਵੀਡੀਓ ਵਾਇਰਲ
November 21, 2026
Bjp-Punjab-Politics-Haryana-Gove

ਕਿਸਾਨਾਂ ’ਤੇ ਹਰਿਆਣਾ ਸਰਕਾਰ ਦੇ ਚੇਅਰਮੈਨ ਦੀਆਂ ਤਿੱਖੀਆਂ ਟਿੱਪਣੀਆਂ ਨਾਲ ਨਵਾਂ ਵਿਵਾਦ, ਗੁਰਨਾਮ ਸਿੰਘ ਚੜੂਨੀ ਦੀਆਂ ਵੋਟਾਂ ਦਾ ਵੀ ਕੀਤਾ ਜ਼ਿਕਰ, ਵੀਡੀਓ ਵਾਇਰਲ

Prabhsimran Singh / Haryana

ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਭਾਜਪਾ ਲਈ ਹਰਿਆਣਾ ਸਰਕਾਰ ਦੇ ਇੱਕ ਚੇਅਰਮੈਨ ਵੱਲੋਂ ਕਿਸਾਨਾਂ ਅਤੇ ਕਿਸਾਨ ਆਗੂਆਂ ਬਾਰੇ ਕੀਤੀਆਂ ਗਈਆਂ ਤਿੱਖੀਆਂ ਟਿੱਪਣੀਆਂ ਮੁਸੀਬਤ ਦਾ ਕਾਰਨ ਬਣ ਸਕਦੀਆਂ ਹਨ। ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਦੇ ਡਾਇਰੈਕਟਰ ਦੇਵ ਕੁਮਾਰ ਸ਼ਰਮਾ ਵੱਲੋਂ ਕਿਸਾਨ ਆਗੂਆਂ ਅਤੇ ਖ਼ਾਸ ਤੌਰ ’ਤੇ ਗੁਰਨਾਮ ਸਿੰਘ ਚੜੂਨੀ ਨੂੰ ਚੋਣਾਂ ਵਿੱਚ ਮਿਲੀਆਂ ਵੋਟਾਂ ਬਾਰੇ ਕੀਤੀ ਗਈ ਟਿੱਪਣੀ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਬੰਧੀ ਕਿਸਾਨ ਆਗੂ ਖੁਸ਼ਦੀਪ ਸਿੰਘ ਹੈਬੂਆਣਾ ਨਾਲ ਹੋਈ ਤਿੱਖੀ ਬਹਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਡੱਬਵਾਲੀ ਹਲਕੇ ਦੇ ਪਿੰਡ ਹੈਬੂਆਣਾ ਦੀ ਹੈ, ਜਿੱਥੇ ਦੇਵ ਕੁਮਾਰ ਸ਼ਰਮਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਲਾਂਵਾਲੀ ਵਿੱਚ ਹੋਣ ਵਾਲੀ ‘ਯੂਥ ਮੈਰਾਥਨ-2026’ ਦਾ ਸੱਦਾ ਦੇਣ ਪਹੁੰਚੇ ਸਨ। ਇਸ ਦੌਰਾਨ ਉਹ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਸਨ ਅਤੇ ਸਾਰੀਆਂ 24 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਮਿਲਣ ਦਾ ਦਾਅਵਾ ਕਰ ਰਹੇ ਸਨ। ਇਸੇ ਦੌਰਾਨ ਕਿਸਾਨ ਆਗੂ ਖੁਸ਼ਦੀਪ ਸਿੰਘ ਨੇ ਫੇਸਬੁੱਕ ਲਾਈਵ ਰਾਹੀਂ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਸਵਾਲ ਚੁੱਕੇ।ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਦੇ ਘਰਾਂ ਵਿੱਚ ਬਾਜਰੇ ਦੀ ਫ਼ਸਲ ਪਈ ਹੈ, ਜਦਕਿ ਮੰਡੀਆਂ ਵਿੱਚ ਗਵਾਰੇ ਦੀ ਫ਼ਸਲ ਖ਼ਰੀਦਦਾਰਾਂ ਦੀ ਉਡੀਕ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗ਼ਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਦਦ ਦੀਆਂ ਰੁਕੀਆਂ ਹੋਈਆਂ ਕਿਸ਼ਤਾਂ ਦਾ ਮੁੱਦਾ ਵੀ ਚੁੱਕਿਆ। ਇਨ੍ਹਾਂ ਸਵਾਲਾਂ ਨੂੰ ਲੈ ਕੇ ਚੇਅਰਮੈਨ ਅਤੇ ਕਿਸਾਨ ਆਗੂ ਵਿਚਾਲੇ ਬਹਿਸ ਸ਼ੁਰੂ ਹੋ ਗਈ, ਜੋ ਹੌਲੀ-ਹੌਲੀ ਤਿੱਖੀ ਹੁੰਦੀ ਗਈ। ਬਹਿਸ ਦੌਰਾਨ ਦੇਵ ਕੁਮਾਰ ਸ਼ਰਮਾ ਨੇ ਕਿਸਾਨ ਆਗੂ ਨੂੰ ਚੋਣ ਲੜ ਕੇ ਦੇਖਣ ਦੀ ਚੁਣੌਤੀ ਦੇ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਦੇ ਆਗੂਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਉਨ੍ਹਾਂ ਨੂੰ ਸਿਰਫ਼ ਦੋ-ਦੋ ਹਜ਼ਾਰ ਵੋਟਾਂ ਹੀ ਮਿਲੀਆਂ ਸਨ। ਉਨ੍ਹਾਂ ਨੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਨਾਂ ਲੈਂਦਿਆਂ ਕਿਹਾ ਕਿ ਚੜੂਨੀ ਨੂੰ ਵੀ ਚੋਣਾਂ ਵਿੱਚ ਮਸਾਂ ਪੰਜ ਹਜ਼ਾਰ ਵੋਟਾਂ ਮਿਲੀਆਂ ਸਨ। ਇਨ੍ਹਾਂ ਟਿੱਪਣੀਆਂ ਤੋਂ ਬਾਅਦ ਮਾਹੌਲ ਹੋਰ ਤਣਾਅਪੂਰਨ ਹੋ ਗਿਆ।ਵਾਇਰਲ ਹੋ ਰਹੀ ਫੇਸਬੁੱਕ ਲਾਈਵ ਵੀਡੀਓ ਵਿੱਚ ਚੇਅਰਮੈਨ ਦੇਵ ਕੁਮਾਰ ਸ਼ਰਮਾ ਕਾਫ਼ੀ ਗੁੱਸੇ ਵਿੱਚ ਦਿਖਾਈ ਦੇ ਰਹੇ ਹਨ। ਉਹ ਕਿਸਾਨ ਆਗੂ ਖੁਸ਼ਦੀਪ ਸਿੰਘ ਨੂੰ ਪੁੱਛਦੇ ਸੁਣਾਈ ਦਿੰਦੇ ਹਨ ਕਿ ਕੀ ਉਹ ਯੂਨੀਅਨ ਦਾ ਠੇਕੇਦਾਰ ਹੈ ਅਤੇ ਆਪਣੇ ਆਪ ਨੂੰ ਚੌਧਰੀ ਸਮਝਦਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਯੂਨੀਅਨ ਦੇ ਲੋਕਾਂ ਨੂੰ ਬੁਲਾ ਕੇ ਫਾਂਸੀ ’ਤੇ ਲਟਕਾਉਣ ਵਰਗੀ ਸਖ਼ਤ ਗੱਲ ਵੀ ਕਹੀ ਗਈ। ਚੇਅਰਮੈਨ ਵੱਲੋਂ ਕਿਸਾਨ ਆਗੂ ਲਈ ‘ਬਕਵਾਸ’ ਵਰਗੇ ਸ਼ਬਦਾਂ ਦੀ ਵਰਤੋਂ ਵੀ ਕੀਤੀ ਗਈ। ਦੂਜੇ ਪਾਸੇ, ਖੁਸ਼ਦੀਪ ਸਿੰਘ ਨੇ ਇਨ੍ਹਾਂ ਟਿੱਪਣੀਆਂ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਨਾ ਤਾਂ ਚੋਣ ਲੜਨ ਦੀ ਕੋਈ ਇੱਛਾ ਹੈ ਅਤੇ ਨਾ ਹੀ ਕੋਈ ਆਗੂ ਬਣਨ ਦੀ। ਉਹ ਸਿਰਫ਼ ਆਪਣੇ ਪਿੰਡ ਅਤੇ ਇਲਾਕੇ ਦੀਆਂ ਜਾਇਜ਼ ਮੰਗਾਂ ਇੱਕ ਜ਼ਿੰਮੇਵਾਰ ਸਰਕਾਰੀ ਅਹੁਦੇ ’ਤੇ ਬੈਠੇ ਵਿਅਕਤੀ ਅੱਗੇ ਰੱਖ ਰਹੇ ਹਨ।ਬਹਿਸ ਦੌਰਾਨ ਚੇਅਰਮੈਨ ਨੇ ਸਰਕਾਰੀ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਸਮਾਂ ਲੱਗਦਾ ਹੈ ਅਤੇ ਮਕਾਨਾਂ ਦੀਆਂ ਬਕਾਇਆ ਕਿਸ਼ਤਾਂ ਦਾ ਮਸਲਾ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਪਰਾਲੀ ਸੰਭਾਲਣ ਲਈ ਮਿਲਣ ਵਾਲੀ ਸਹਾਇਤਾ, ਐੱਮ.ਐੱਸ.ਪੀ. ਅਤੇ ਕਿਸਾਨ ਸਨਮਾਨ ਨਿਧੀ ਦਾ ਜ਼ਿਕਰ ਕਰਦਿਆਂ ਸਰਕਾਰ ਦੇ ਕੰਮ ਵੀ ਗਿਣਾਏ। ਇਸ ਤੋਂ ਇਲਾਵਾ ਇੱਕ ਹੋਰ ਫੇਸਬੁੱਕ ਲਾਈਵ ਦੌਰਾਨ ਪਿੰਡ ਵਾਸੀਆਂ ਨੇ ਚੇਅਰਮੈਨ ਅੱਗੇ ਪੀਣ ਵਾਲੇ ਪਾਣੀ ਦੀ ਕਿੱਲਤ ਅਤੇ ਗਲੀਆਂ ਬਣਾਉਣ ਦੀਆਂ ਮੰਗਾਂ ਰੱਖੀਆਂ। ਕਿਸਾਨ ਆਗੂ ਖੁਸ਼ਦੀਪ ਸਿੰਘ ਨੇ ਇਲਾਕੇ ਦੇ ਕਰੀਬ 15 ਪਿੰਡਾਂ ਵਿੱਚ ਨਹਿਰੀ ਪਾਣੀ ਦੀ ਘਾਟ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਲਾਂਵਾਲੀ ਵਿੱਚ ਹੋਣ ਵਾਲੀ ‘ਯੂਥ ਮੈਰਾਥਨ-2026’ ਵਿੱਚ ਸਿਰਫ਼ ਭੀੜ ਵਧਾਉਣ ਦੀ ਬਜਾਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਗੇ ਆਪਣੀਆਂ ਮੁਸ਼ਕਲਾਂ ਵੀ ਰੱਖੀਆਂ ਜਾਣ।ਬਾਅਦ ਵਿੱਚ ਇਸ ਪੂਰੇ ਮਾਮਲੇ ਬਾਰੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਗੱਲਾਂ ਚੱਲਦੀਆਂ ਰਹਿੰਦੀਆਂ ਹਨ। ਕਿਸਾਨ ਯੂਨੀਅਨ ਦੇ ਆਗੂ ਆਪਣੀ ਗੱਲ ਰੱਖ ਰਹੇ ਸਨ ਅਤੇ ਉਹ ਆਪਣੀ ਗੱਲ ਰੱਖ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਦੋਵੇਂ ਧਿਰਾਂ ਇਕੱਠੇ ਬੈਠ ਕੇ ਚਾਹ ਪੀ ਰਹੀਆਂ ਹਨ।ਦੇਵ ਕੁਮਾਰ ਸ਼ਰਮਾ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਹੋਂਦ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਚੋਣਾਂ ਵਿੱਚ ਮਿਲੀਆਂ ਵੋਟਾਂ ਬਾਰੇ ਕੀਤੀਆਂ ਟਿੱਪਣੀਆਂ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਦਾ ਵਿਸ਼ਾ ਬਣ ਸਕਦੀਆਂ ਹਨ। ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਭਾਜਪਾ ਲਈ ਕਿਸਾਨ ਜਥੇਬੰਦੀਆਂ ਨਾਲ ਜੁੜਿਆ ਇਹ ਵਿਵਾਦ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕਿਸਾਨੀ ਅਤੇ ਸਮਾਜਿਕ ਮੁੱਦਿਆਂ ਵਿੱਚ ਕਿਸਾਨ ਜਥੇਬੰਦੀਆਂ ਲਗਾਤਾਰ ਅਹਿਮ ਭੂਮਿਕਾ ਨਿਭਾਉਂਦੀਆਂ ਰਹੀਆਂ ਹਨ। ਕਿਸਾਨ ਅੰਦੋਲਨ ਕਾਰਨ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ ਵਿੱਚ ਕਿਸਾਨ ਆਗੂਆਂ ਬਾਰੇ ਆਏ ਇਸ ਬਿਆਨ ਦਾ ਅਸਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਸਿਆਸੀ ਚਰਚਾ ਦਾ ਵਿਸ਼ਾ ਬਣ ਸਕਦਾ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਡੱਬਵਾਲੀ ਵਿੱਚ ਰਹਿ ਰਹੇ ਦੇਵ ਕੁਮਾਰ ਸ਼ਰਮਾ ਦਾ ਸਬੰਧ ਪੰਜਾਬ ਦੇ ਲੰਬੀ ਹਲਕੇ ਦੇ ਸਰਹੱਦੀ ਪਿੰਡ ਕਿਲਿਆਂਵਾਲੀ ਨਾਲ ਹੈ।

Bjp Punjab Politics Haryana Government Farmers Protest Farmer Unions Gurnam Singh Charuni Dev Kumar Sharma Khushdeep Singh Dabwali Haryana News Punjab News Youth Marathon 2026


Recommended Posts