ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
The work of sterilization and anti-rabies vaccination of helpless dogs has been started by the municipal corporation-Aditya Upaal
September 25, 2023
Daily-Dharaledar-Online-News-Vie

Daily Dharaledar / Punjab

ਨਗਰ ਨਿਗਮ ਵੱਲੋਂ ਬੇਸਹਾਰਾ ਕੁੱਤਿਆ ਦੀ ਨਸਬੰਦੀ ਤੇ ਐਂਟੀਰੈਬੀਜ ਵੈਕਸੀਨੇਸ਼ਨ ਕਰਨ ਦਾ ਕੰਮ ਸ਼ੁਰੂ-ਅਦਿੱਤਿਆ ਉਪਲ

ਪਟਿਆਲਾ, 25 ਸਤੰਬਰ(ਪੰਕਜ ਨਰੂਲਾ)ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਉਪਲ ਨੇ ਦੱਸਿਆ ਹੈ ਕਿ ਨਿਗਮ ਵੱਲੋਂ ਮੁੜ ਤੋਂ ਬੇਸਹਾਰਾ ਕੁੱਤਿਆ ਦੀ ਨਸਬੰਦੀ ਅਤੇ ਐਂਟੀਰੈਬੀਜ ਵੈਕਸੀਨੇਸ਼ਨ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਕੀਤੇ ਗਏ ਟੈਂਡਰ ਦਾ ਸਮਾਂ 2 ਸਾਲ ਦਾ ਹੋਵੇਗਾ। ਇਸ ਵਿੱਚ ਰੋਜਾਨਾ ਲਗਭਗ 15 ਬੇਸਹਾਰਾ ਕੁੱਤਿਆ ਦੀ ਨਸਬੰਦੀ ਅਤੇ ਐਂਟੀਰੈਬੀਜ ਵੈਕਸੀਨੇਸ਼ਨ ਕੀਤੀ ਜਾਵੇਗੀ।
*
ਨਗਰ ਨਿਗਮ ਦੀ ਟੀਮ ਬੇਸਹਾਰਾ ਕੁੱਤਿਆਂ ਨੂੰ ਨਸਬੰਦੀ ਤੇ ਐਟੀਰੈਬੀਜ ਵੈਕਸੀਨੇਸ਼ਨ ਲਈ ਲਿਜਾਂਦੀ ਹੋਈ।
ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੌਗ ਕੈਚਿੰਗ ਟੀਮ ਪਟਿਆਲਾ ਸ਼ਹਿਰ ਦੇ ਵੱਖ- ਵੱਖ ਇਲਾਕਿਆ ਵਿੱਚੋਂ ਬੇਸਹਾਰਾ ਕੁੱਤਿਆ ਨੂੰ ਫੜਕੇ ਏ.ਬੀ.ਸੀ ਸੈਂਟਰ ਵਿਖੇ ਰੱਖੇਗੀ, ਜਿੱਥੇ ਉਨ੍ਹਾਂ ਦੀ ਸਰਜਰੀ ਅਤੇ ਵੈਕਸੀਨੇਸ਼ਨ ਕੀਤੀ ਜਾਵੇਗੀ, ਉਪਰੰਤ ਉਨ੍ਹਾਂ ਦੀ ਪੋਸਟ ਕੇਅਰ ਕੀਤੀ ਜਾਵੇਗੀ।ਇਸ ਉਪਰੰਤ ਇਨ੍ਹਾਂ ਬੇਸਹਾਰਾ ਕੁੱਤਿਆ ਨੂੰ ਉਸੀ ਥਾਂ ਤੇ ਮੁੜ ਤੋਂ ਛੱਡਿਆ ਜਾਵੇਗਾ, ਜਿਸ ਥਾਂ ਤੋਂ ਇਨ੍ਹਾਂ ਨੂੰ ਫੜਿਆ ਗਿਆ ਸੀ।
ਇਸੇ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਟੈਂਡਰ ਵਿੱਚ ਸਰਜਰੀ ਅਤੇ ਵੈਕਸੀਨੇਸ਼ਨ ਤੋਂ ਇਲਾਵਾ ਡੌਂਗ਼ਜ਼ ਦਾ ਸਰਵੇ ਵੀ ਕਰਵਾਇਆ ਜਾਣਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਪਟਿਆਲਾ ਸ਼ਹਿਰ ਵਿੱਚ ਕੁੱਲ ਕਿੰਨੇ ਡੌਂਗਜ ਹਨ ਅਤੇ ਇਨ੍ਹਾਂ ਵਿੱਚੋਂ ਕਿੰਨਿਆ ਦੀ ਨਸਬੰਦੀ ਅਤੇ ਵੈਕਸੀਨੇਸ਼ਨ ਹੋ ਚੁੱਕੀ ਹੈ ਅਤੇ ਕਿੰਨੇ ਨਸਬੰਦੀ ਅਤੇ ਵੈਕਸੀਨੇਸ਼ਨ ਤੋਂ ਅਜੇ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਨਿਗਮ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

Daily Dharaledar Online News Views and Reviews


Recommended Posts