500 ਤੋਂ ਵਧੇਰੇ ਲੋਕਾਂ ਨੇ ਕਰਵਾਈ ਸਿਹਤ ਜਾਂਚ

ਭਾਈ ਘਨੱਈਆ ਸਿਹਤ ਜਾਂਚ ਕੇਂਦਰ ਵੱਲੋਂ ਕ੍ਰਸਨਾ ਡਾਇਗਨੌਸਟਿਕਸ ਦੇ ਸਹਿਯੋਗ ਨਾ " />

500 ਤੋਂ ">
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ    Lpu ਹਿੰਸਾ ਮਾਮਲਾ: Cbi ਜਾਂਚ ਦੀ ਮੰਗ ਵਾਲੀ Pil ’ਤੇ ਹਾਈ ਕੋਰਟ ’ਚ ਅੱਜ ਸੁਣਵਾਈ ਸੰਭਵ    ਸੈਕਟਰ 39 ’ਚ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲੀਸ ਨੇ ਰੋਕਿਆ    Sir ਖ਼ਿਲਾਫ਼ ਕਾਂਗਰਸ ਦਾ ਦੇਸ਼ਵਿਆਪੀ ਪ੍ਰਦਰਸ਼ਨ, Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ    ਦਿੱਲੀ-ncr ’ਚ ਮਹਿਲਾਵਾਂ ਖ਼ਿਲਾਫ਼ ਅਪਰਾਧਾਂ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਜਵਾਬਦੇਹੀ ਤੈਅ ਕਰਨੀ ਜ਼ਰੂਰੀ’   
ਪੰਜਾਬੀ ਯੂਨੀਵਰਸਿਟੀ ਵਿੱਚ ਲੱਗਿਆ ਸਿਹਤ-ਜਾਂਚ ਕੈਂਪ
December 1, 2023
Daily-Dharaledar-Online-News-Vie

Daily Dharaledar / Punjab

500 ਤੋਂ ਵਧੇਰੇ ਲੋਕਾਂ ਨੇ ਕਰਵਾਈ ਸਿਹਤ ਜਾਂਚ

ਭਾਈ ਘਨੱਈਆ ਸਿਹਤ ਜਾਂਚ ਕੇਂਦਰ ਵੱਲੋਂ ਕ੍ਰਸਨਾ ਡਾਇਗਨੌਸਟਿਕਸ ਦੇ ਸਹਿਯੋਗ ਨਾਲ਼ ਲਗਾਇਆ ਕੈਂਪ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਭਾਈ ਘਨੱਈਆ ਸਿਹਤ ਕੇਂਦਰ ਵੱਲੋਂ ਸਿਹਤ-ਜਾਂਚ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਨੇ ਦੱਸਿਆ ਕਿ ਕ੍ਰਸਨਾ ਡਾਇਗਨੋਸਟਿਕਸ ਦੇ ਸਹਿਯੋਗ ਨਾਲ਼ ਲਗਾਏ ਗਏ ਇਸ ਮੁਫ਼ਤ ਚੈੱਕ-ਅਪ ਕੈਂਪ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ। ਉਨ੍ਹਾਂ ਦੱਸਿਆ ਕਿ 500 ਤੋਂ ਵਧੇਰੇ ਲੋਕਾਂ, ਜਿਨ੍ਹਾਂ ਵਿੱਚ ਕਿ ਯੂਨੀਵਰਸਿਟੀ ਦੇ ਅਧਿਆਪਨ ਅਤੇ ਗ਼ੈਰ-ਅਧਿਆਪਨ ਅਮਲੇ ਦੇ ਕਰਮਚਾਰੀ, ਅਧਿਕਾਰੀ, ਵਿਦਿਆਰਥੀ ਜਾਂ ਇਨ੍ਹਾਂ ਦੇ ਪਰਿਵਾਰਿਕ ਮੈਂਬਰ ਸ਼ਾਮਿਲ ਸਨ, ਵੱਲੋਂ ਕੈਂਪ ਦੌਰਾਨ ਵੱਖ-ਵੱਖ ਜਾਂਚ ਟੈਸਟ ਕਰਵਾਏ ਗਏ। ਇਸ ਕੈਂਪ ਵਿੱਚ ਕੁੱਝ ਟੈਸਟ ਬਿਲਕੁਲ ਮੁਫ਼ਤ ਕਰਵਾਏ ਗਏ ਜਦੋਂ ਕਿ ਬਾਕੀ ਟੈਸਟ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਦਰਾਂ ਉੱਤੇ ਕਰਵਾਏ ਗਏ। ਮੁਫ਼ਤ ਟੈਸਟਾਂ ਵਿੱਚ ਐੱਚ.ਬੀ., ਯੂਰਿਕ ਐਸਿਡ, ਕਲੈਸਟਰੌਲ ਅਤੇ ਫ਼ਾਸਟਿੰਗ ਬਲੱਡ ਸ਼ੂਗਰ ਦੇ ਟੈਸਟ ਸ਼ਾਮਿਲ ਸਨ। ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਕੁਮਾਰ ਤਿਵਾੜੀ ਨੇ ਕੈਂਪ ਦਾ ਉਦਘਾਟਨ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ਼ ਯੂਨੀਵਰਸਿਟੀ ਪਰਿਵਾਰ ਦੇ ਮੈਂਬਰਾਂ ਨੂੰ ਲਾਭ ਹੋਵੇਗਾ ਕਿਉਂਕਿ ਉਹ ਬਹੁਤ ਹੀ ਸਸਤੀਆਂ ਦਰਾਂ ਉੱਤੇ ਆਪਣੀ ਸਿਹਤ ਜਾਂਚ ਨਾਲ਼ ਜੁੜੇ ਟੈਸਟ ਕਰਵਾ ਸਕਣਗੇ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਗਤੀਵਿਧੀ ਲਈ ਆਪਣਾ ਸੁਨੇਹਾ ਭੇਜਦਿਆਂ ਭਾਈ ਘਨੱਈਆ ਸਿਹਤ ਕੇਂਦਰ ਦੀ ਸ਼ਲਾਘਾ ਕੀਤੀ ਗਈ। ਰਜਿਸਟਾਰ ਪ੍ਰੋ. ਨਵਜੋਤ ਕੌਰ ਅਤੇ ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਵੀ ਉਚੇਚੇ ਤੌਰ ਉੱਤੇ ਪਹੁੰਚੇ ਅਏ ਇਸ ਕਦਮ ਦੀ ਸ਼ਲਾਘਾ ਕੀਤਾ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੀਆਂ ਹੋਰ ਗਤੀਵਿਧੀਆਂ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਮੌਕੇ ਕ੍ਰਸਨਾ ਡਾਇਗਨੌਸਟਿਕਸ ਤੋਂ ਓਪਰੇਸ਼ਨ ਮੈਨੇਜਰ ਨਾਜਬੀਰ ਢਿੱਲੋਂ, ਡਿਪਟੀ ਮੈਨੇਜਰ ਸੰਦੀਪ ਕੌਰ ਅਤੇ ਪੰਜਾਬ ਪੈਥੋਲੋਜੀ ਮੁਖੀ ਅਮਿਤ ਰਾਣਾ ਨੇ ਇਸ ਕੈਂਪ ਵਿੱਚ ਉਚੇਚੇ ਤੌਰ ਉੱਤੇ ਸਿ਼ਰਕਤ ਕੀਤੀ। ਕੈਂਪ ਦੇ ਅੰਤ ਵਿੱਚ ਡਾ. ਰੇਗੀਨਾ ਮੈਣੀ ਵੱਲੋਂ ਆਪਣੇ ਧੰਨਵਾਦੀ ਸ਼ਬਦਾਂ ਦੌਰਾਨ ਕ੍ਰਸਨਾ ਡਾਇਗਨੌਸਟਿਕਸ ਅਤੇ ਭਾਈ ਘਨੱਈਆ ਸਿਹਤ ਕੇਂਦਰ ਦੇ ਸਟਾਫ਼ ਵੱਲੋਂ ਇਸ ਕੈਂਪ ਦੀ ਸਫਲਤਾ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Daily Dharaledar Online News Views and Reviews


Recommended Posts