ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ
November 8, 2024
More-Than-48-Percent-Of-Cattle-V

ਸੂਬਾ ਪੱਧਰੀ ਮੁਹਿੰਮ ਤਹਿਤ ਟੀਕਾਕਰਨ ਦੇ ਅੰਕੜਿਆਂ ਦੀ ਚੈਕਿੰਗ ਅਤੇ ਪਸ਼ੂ ਫਾਰਮਾਂ ਦਾ ਦੌਰਾ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ

ਪਸ਼ੂ ਪਾਲਣ ਵਿਭਾਗ ਵੱਲੋਂ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ

Daily Dharaledar Bureau / Chandigarh



ਚੰਡੀਗੜ੍ਹ, 8 ਨਵੰਬਰ:


ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। 


ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ ਐਫ.ਐਮ.ਡੀ. ਵੈਕਸੀਨ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।


ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਬਣਾਏ ਗਏ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਗਿਆ ਹੈ।


ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ ਕੀਤੀ ਹੈ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸੂਬੇ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਲਡ ਚੇਨ ਨੂੰ ਮੇਨਟੇਨ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਕਿਹਾ।


Powered by Froala Editor

More Than 48 Percent Of Cattle Vaccinated Within 18 Days To Prevent Foot and mouth Disease Gurmeet Singh Khudian


Recommended Posts