ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਸਰਸ ਮੇਲੇ ’ਚ ਨਸ਼ਿਆਂ ਵਿਰੁੱਧ ਚਲਾਈ ਜਾਗਰੂਕਤਾ ਮੁਹਿੰਮ
February 19, 2025
-

Rajni / Patiala

Repoter..Rajni

ਸਰਸ ਮੇਲੇ ’ਚ ਨਸ਼ਿਆਂ ਵਿਰੁੱਧ ਚਲਾਈ ਜਾਗਰੂਕਤਾ ਮੁਹਿੰਮ
       
ਪਟਿਆਲਾ, 18 ਫਰਵਰੀ:
  ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿਖੇ ਕਰਵਾਏ ਜਾ ਰਹੇ ਸਰਸ ਮੇਲੇ ’ਚ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੋਗਰਾਮ ਕੀਤਾ ਗਿਆ।
  ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਜਤਵਿੰਦਰ ਗਰੇਵਾਲ, ਜਗਦੀਪ ਸਿੰਘ ਜੋਸ਼ੀ ਦੀ ਅਗਵਾਈ ਹੇਠ ਕੀਤਾ ਗਏ ਗਏ ਜਾਗਰੂਕਤਾ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਸ਼ਿਰਕਤ ਕੀਤੀ।
  ਇਸ ਮੌਕੇ ਸੰਬੋਧਨ ਕਰਦਿਆਂ ਅਨੁਪ੍ਰਿਤਾ ਜੌਹਲ  ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਰੰਗਲਾ ਪੰਜਾਬ ਨਸ਼ਾ ਮੁਕਤ ਪੰਜਾਬ ਤਹਿਤ ਸਰਸ ਮੇਲੇ ਦੌਰਾਨ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰਦੇ ਜਾ ਰਹੇ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਨੂੰ ਪੰਜਾਬ ਵਿਚੋਂ ਜੜ੍ਹੋਂ ਖ਼ਤਮ ਕਰਨ ਲਈ ਇੱਕਜੁੱਟ ਹੋਣ ਲਈ ਅੱਗੇ ਆਉਣਾ ਪਵੇਗਾ, ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਨੂੰ ਛੱਡ ਸਮਾਜ ਸੇਵੀ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
  ਇਸ ਮੌਕੇ ਰੈੱਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਰੁਦਰਪ੍ਰਤਾਪ ਸਿੰਘ, ਗੁਰਪ੍ਰਤਾਪ ਸ਼ਾਹੀ, ਪਰਵਿੰਦਰ ਸਿੰਘ ਸਨੌਰ, ਵੀ ਹਾਜ਼ਰ ਸਨ।              

Powered by Froala Editor


Recommended Posts