20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 15 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ
April 10, 2025
-15-

S M Singh / Patiala

Repoter..S M singh

ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 15 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

ਪਟਿਆਲਾ,10 ਅਪ੍ਰੈਲ:

ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ੍ਰੀ ਰਾਹੁਲ ਭੰਡਾਰੀ (ਆਈ.ਏ.ਐੱਸ) ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸੂਬੇ ਵਿੱਚ ਮੂੰਹ-ਖੁਰ ਬਿਮਾਰੀ ਦੇ ਖ਼ਾਤਮੇ ਵਾਸਤੇ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ 15 ਅਪ੍ਰੈਲ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ 30 ਅਪ੍ਰੈਲ ਤੱਕ ਜਾਰੀ ਰਹੇਗੀ।  

  ਇਸ ਲੜੀ ਵਿੱਚ ਪਸ਼ੂਆਂ ਵਿੱਚ ਬਿਮਾਰੀ ਤੋਂ ਲੜਨ ਦੀ ਇਮਿਉਨਿਟੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਪਸ਼ੂ ਭਲਾਈ ਦੇ ਕੰਮ ਲਈ ਵੱਡਾ ਕਦਮ ਚੁੱਕਦੇ ਹੋਏ ਜ਼ਿਲ੍ਹੇ ਵਿੱਚ ਪਸ਼ੂਆਂ ਨੂੰ ਡੀਵਰਮਿੰਗ ਪੇਟ ਦੇ ਕੀੜਿਆਂ ਤੋਂ ਰਹਿਤ ਕਰਨ ਦੇ ਲਈ ਡੀਵਰਮਿੰਗ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਘਰ-ਘਰ ਜਾ ਕੇ ਹਰ ਪਸ਼ੂ ਪਾਲਕ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਡੀਵਰਮਿੰਗ ਦੀਆਂ ਗੋਲੀਆਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

  ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਪਟਿਆਲਾ ਡਾ. ਗੁਰਦਰਸ਼ਨ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਡੀਵਰਮਿੰਗ ਦੀਆਂ ਗੋਲੀਆਂ ਪਸ਼ੂਆਂ ਨੂੰ ਤੁਰੰਤ ਦੇ ਦੇਣ ਜਿਸ ਨਾਲ ਪਸ਼ੂ ਪੇਟ ਦੇ ਕੀੜਿਆਂ ਤੋਂ ਰਹਿਤ ਹੋ ਜਾਣ ਤਾਂ ਜੋ ਮੂੰਹ-ਖੁਰ ਬਿਮਾਰੀ ਦੀ ਰੋਕਥਾਮ ਲਈ ਲਗਾਏ ਜਾ ਰਹੇ ਟੀਕਿਆਂ ਦਾ ਅਸਰ ਵੱਧ ਤੋਂ ਵੱਧ ਪ੍ਰਭਾਵਸ਼ਾਲੀ ਬਣ ਸਕੇ। ਪਸ਼ੂਆਂ ਵਿੱਚ ਬਿਮਾਰੀ ਨਾਲ ਲੜਨ ਦੀ ਇਮਿਉਨਿਟੀ ਪੂਰੀ ਪ੍ਰਭਾਵਸ਼ਾਲੀ ਅਤੇ ਮੂੰਹ-ਖੁਰ ਬਿਮਾਰੀ ਨਾਲ ਹੁੰਦੇ ਪਸ਼ੂਆਂ ਦੇ ਨੁਕਸਾਨ ਤੋਂ ਰਾਹਤ ਮਿਲੇਗੀ ਜਿਸ ਨਾਲ ਪਸ਼ੂ ਪਾਲਣ ਦੇ ਕਿੱਤੇ ਵਿੱਚ ਮੁਨਾਫ਼ਾ ਵਧੇਗਾ। ਇਸ ਉਪਰਾਲੇ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਸੂਬੇ ਨੂੰ ਮੂੰਹ-ਖੁਰ ਬਿਮਾਰੀ ਤੋਂ ਮੁਕਤ ਕੀਤਾ ਜਾ ਸਕੇਗਾ।

Powered by Froala Editor

15


Recommended Posts