ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ
June 14, 2025
Food-Safety-Team-Patiala-Takes-M

ਰਾਜਪੁਰਾ ‘ਚ ਮਸਾਲੇ ਬਣਾਉਣ ਵਾਲੀ ਇਕਾਈ ਤੋਂ ਲਗਭਗ 40 ਕੁਇੰਟਲ ਮਿਆਦ ਪੁੱਗੀ ਹਲਦੀ ਜ਼ਬਤ

ਜੂਨ ਮਹੀਨੇ, ਫੂਡ ਸੇਫਟੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ 20 ਨਮੂਨੇ ਲਏ

Dharaledar Bureau / Patiala

ਪਟਿਆਲਾ, 14 ਜੂਨ:(ਧੜੱਲੇਦਾਰ ਬਿਉਰੋ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਦੇ ਕਮਿਸ਼ਨਰ ਦਿਲਰਾਜ ਸਿੰਘ ਦੇ ਸਖ਼ਤ ਆਦੇਸ਼ਾਂ 'ਤੇ, ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਵਾਲੀ ਫੂਡ ਸੇਫਟੀ ਟੀਮ ਪਟਿਆਲਾ ਨੇ ਜ਼ਿਲ੍ਹੇ ਵਿੱਚ ਖਾਂਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਹਾਲ ਹੀ ਵਿੱਚ 1380 ਕਿਲੋਗ੍ਰਾਮ ਨਕਲੀ ਪਨੀਰ ਜ਼ਬਤ ਕਰਨ ਅਤੇ ਨਸ਼ਟ ਕਰਨ ਤੋਂ ਬਾਅਦ, ਵਿਭਾਗ ਨੇ ਹੁਣ 13 ਜੂਨ 2025 ਨੂੰ ਰਾਜਪੁਰਾ ਵਿੱਚ ਇੱਕ ਮਸਾਲੇ ਬਣਾਉਣ ਵਾਲੀ ਇਕਾਈ ਤੋਂ ਲਗਭਗ 40 ਕੁਇੰਟਲ ਮਿਆਦ ਪੁੱਗੀ ਹਲਦੀ ਜ਼ਬਤ ਕੀਤੀ ਹੈ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕਿਹਾ ਕਿ ਇਸ ਕਾਰਵਾਈ ਦੌਰਾਨ ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵੱਖ-ਵੱਖ ਹੋਰ ਮਸਾਲਿਆਂ ਦੇ ਨਮੂਨੇ ਵੀ ਲਏ ਗਏ ਸਨ। ਉਨ੍ਹਾਂ ਕਿਹਾ ਕਿ ਜੂਨ ਮਹੀਨੇ ਵਿੱਚ, ਫੂਡ ਸੇਫਟੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ ਲਗਭਗ 20 ਨਮੂਨੇ ਲਏ ਹਨ। ਇਸ ਤੋਂ ਇਲਾਵਾ, ਚੱਲ ਰਹੇ ਨਿਗਰਾਨੀ ਯਤਨਾਂ ਦੇ ਹਿੱਸੇ ਵਜੋਂ, ਪਾਨ ਮਸਾਲੇ ਵਿੱਚ ਨਿਕੋਟੀਨ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ ਇੱਕ ਨਿਗਰਾਨੀ ਮੁਹਿੰਮ ਵੀ ਚਲਾਈ ਗਈ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਅੱਗੇ ਕਿਹਾ ਕਿ ਫੂਡ ਸੇਫਟੀ ਵਿਭਾਗ ਖਾਧ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਆਪਣੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਾ ਹੈ। ਡੀਐਚਓ ਨੇ ਕਿਹਾ ਕਿ ਮਿਲਾਵਟੀ ਜਾਂ ਅਸੁਰੱਖਿਅਤ ਭੋਜਨ ਉਤਪਾਦਾਂ ਦੇ ਨਿਰਮਾਣ ਜਾਂ ਵਿਕਰੀ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਐਚਓ ਨੇ ਕਿਹਾ ਕਿ ਵਿਭਾਗ ਜਨਤਕ ਸਿਹਤ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਭੋਜਨ ਸੁਰੱਖਿਆ ਦੇ ਮਿਆਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਹੋਰ ਕਿਹਾ ਕਿ ਦੂਜੇ ਪਾਸੇ, ਟੀਮ ਨਿਯਮਿਤ ਤੌਰ 'ਤੇ ਕੈਂਪ ਲਗਾ ਕੇ ਜਨਤਾ ਅਤੇ ਭੋਜਨ ਵਿਕਰੇਤਾਵਾਂ ਵਿੱਚ ਵਿਆਪਕ ਜਾਗਰੂਕਤਾ ਵੀ ਪੈਦਾ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਮਿਆਰੀ ਤੇ ਪੌਸ਼ਟਿਕ ਖਾਧ ਪਦਾਰਥ ਮਿਲ ਸਕਣ।

Powered by Froala Editor

Food Safety Team Patiala Takes Major Action Against Food Adulteration


Recommended Posts