ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਡਾਈਰੀਆ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ
July 8, 2025
-

S M Singh / Patiala

Reporter..S M Singh

ਡਾਈਰੀਆ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਪਟਿਆਲਾ 8 ਜੁਲਾਈ 2025 :

                                      ਡਾਈਰੀਆ (ਊਲਟੀਆਂ ਦਸਤ) ਬਿਮਾਰੀ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਐਸ.ਡੀ.ਐਮਜ਼, ਸਿਵਲ ਸਰਜਨ ਅਧਿਕਾਰੀ ਅਤੇ ਸਮੂਹ ਐਸ.ਐਮ.ਓਜ਼ ਅਤੇ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਚੁਕੰਨੇ ਰਹਿਣ ਦੀ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਸਮੂਹ ਸਬੰਧਤ ਅਧਿਕਾਰੀ ਆਪਣੀ ਆਪਣੀ ਜੁੰਮੇਵਾਰੀ ਨੂੰ ਸਮਝਦਿਆਂ ਬਿਨਾਂ ਕਿਸੇ ਲਾਪਰਵਾਹੀ ਦੇ ਇਸ ਬਿਮਾਰੀ ਤੋਂ ਨਿਜਾਤ ਪਾਉਣ  ਵਿੱਚ ਆਪਣਾ ਯੋਗਦਾਨ ਦੇਣ।ਉਹਨਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਇਲਾਕਿਆਂ ਵਿੱਚ ਨਗਰ ਨਿਗਮ ਕਮੇਟੀਆਂ ਦੇ ਈ.ਓ.ਜ਼ ਅਤੇ ਵਾਟਰ ਸਪਲਾਈ ਮਹਿਕਮਿਆਂ ਨਾਲ ਤਾਲਮੇਲ ਕਰਦੇ ਹੋਏ ਪਿਛਲੇ ਪੰਜਾ ਸਾਲਾਂ ਦੌਰਾਨ ਪ੍ਰਭਾਵਿਤ ਰਹੇ ਇਲਾਕਿਆਂ ਦੀ ਐਚ2ਐਸ ਕਿਟਾਂ ਰਾਹੀਂ ਲੋਕਲ ਟੈਸਟ ਕਰਨਗੇ ਅਤੇ ਖਰਾਬ ਪਾਏ ਜਾਣ ਵਾਲੇ ਸੈਂਪਲਾਂ ਦੀ ਪੁਸ਼ਟੀ ਲੈਬ ਰਾਹੀਂ ਕਰਵਾਉਣੀ ਯਕੀਨੀ ਬਨਾਉਣਗੇ ।

                             ਡਾ: ਪ੍ਰੀਤੀ ਯਾਦਵ ਨੇ ਸਪਸ਼ਟ ਤੌਰ ‘ਤੇ ਅਧਿਕਾਰੀਆਂ ਨੂੰ ਕਿਹਾ ਕਿ ਗੰਦੇ ਪਾਣੀ ਨੂੰ ਚੈਕ ਕਰਨ ਵਿੱਚ ਸਮਾਂ ਗਵਾਉਣ ਦੀ ਲੋੜ ਨਹੀ ਹੈ, ਸਿੱਧੀ ਅਤੇ ਜਲਦੀ ਕਾਰਵਾਈ ਕਰਦੇ ਹੋਏ ਸਾਫ਼ ਅਤੇ ਪੀਣ ਯੋਗ ਪਾਣੀ ਦੀ ਪਹੁੰਚ ਲੋਕਾਂ ਤੱਕ ਬਿਨਾਂ ਕਿਸੇ ਦੇਰੀ ਤੋਂ ਯਕੀਨੀ ਬਣਾਈ ਜਾਵੇ। ਉਹਨਾਂ ਇਹ ਵੀ ਹਦਾਇਤ ਦਿੱਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਹੋਵੇ ਅਤੇ ਜਲ ਸਪਲਾਈ ਸਿਸਟਮ ਨੂੰ ਸੁਰੱਖਿਅਤ ਅਤੇ ਸਾਫ਼ ਬਣਾਉਣ ਲਈ ਤੁਰੰਤ ਕ਼ਦਮ ਚੁੱਕੇ ਜਾਣ ।

                          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾਇਰੀਆ (ਊਲਟੀਆਂ ਦਸਤ) ਵਿਰੁੱਧ ਲੜਾਈ ਸਿਰਫ਼ ਸਰਕਾਰੀ ਸਹਿਯੋਗ ਨਾਲ ਹੀ ਨਹੀ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੈ । ਇਸ ਲਈ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੁਕਤਾ ਕੈਂਪ ਲਗਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕੈਂਪ ਲੋਕਾਂ ਵਿੱਚ ਡਾਇਰੀਆ (ਊਲਟੀਆਂ ਦਸਤ) ਦੀ ਰੋਕਥਾਮ, ਸਿਹਤਮੰਦ ਰਹਿਣ ਦੇ ਤਰੀਕਿਆਂ , ਸਾਫ਼ ਸੁਥਰਾ ਪਾਣੀ ਅਤੇ ਸੁਰੱਖਿਅਤ ਖੁਰਾਕ ਬਾਰੇ ਜਾਣਕਾਰੀ ਦੇਣਗੇ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਨਾਲ ਡਾਇਰੀਆ ਦੇ ਫੈਲਾਅ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਉਹਨਾਂ ਸਮੂਹ ਐਸ.ਐਮ.ਓ.ਜ਼ ਨੂੰ ਆਪਣੇ ਇਲਾਕੇ ਵਿੱਚ ਆਉਣ ਵਾਲੇ ਡਾਇਰੀਆ (ਊਲਟੀਆਂ ਦਸਤ) ਦੇ ਕੇਸਾਂ ਦੀ ਜਾਣਕਾਰੀ ਰੋਜ਼ਾਨਾ ਇਕੱਤਰ ਕਰਕੇ ਸਿਵਲ ਸਰਜਨ ਦਫਤਰ ਵਿਖੇ ਪੁਜੱਦੀ ਕਰਨ ਦੇ ਆਦੇਸ਼ ਦਿੱਤੇ । ਉਹਨਾਂ ਸਿਵਲ ਸਰਜਨ ਨੂੰ ਕਿਹਾ ਕਿ ਆਸ਼ਾ ਵਰਕਰਾਂ ਦੀ ਡਿਊਟੀ ਲਗਾਈ ਜਾਵੇ ਕਿ ਉਹ ਘਰ ਘਰ ਜਾ ਕੇ ਸਰਵੇ ਕਰਨ ਅਤੇ ਸਿਹਤ ਸਬੰਧੀ ਜਾਣਕਾਰੀ ਇਕੱਠੀ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣ ।

                                    ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਪਿੰਡ ਅਲੀਪੁਰ ਅਰਾਈਆਂ ਵਿਖੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਕੁਆਲਟੀ ਦੀ ਦੁਬਾਰਾ ਜਾਂਚ ਕੀਤੀ ਜਾਵੇ ਅਤੇ ਲੋਕਾਂ ਵੱਲੋਂ ਕੀਤੀ ਜਾ ਰਹੀ ਗੰਦਲਾ ਪਾਣੀ ਆਉਣ ਦੀ ਸ਼ਿਕਾਇਤ ਜਾਂ ਤਾਂ ਤੁਰੰਤ ਠੀਕ ਕੀਤੀ ਜਾਵੇ ਜਾਂ ਠੀਕ ਹੋਣ ਤੱਕ ਪਾਣੀ ਦੀ ਸਪਲਾਈ ਬੰਦ ਕੀਤੀ ਜਾਵੇ ਤਾਂ ਜੋ ਨਵੇਂ   ਕੇਸਾਂ ‘ ਚ ਵਾਧਾ ਨਾ ਹੋਵੇ। ਉਹਨਾਂ ਡਾਇਰੀਆ ਰੋਕਥਾਮ ਲਈ ਗੈਰਕਾਨੂੰਨੀ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਇਹ ਗੈਰ ਕਾਨੂੰਨੀ ਕੁਨੈਕਸ਼ਨ ਪਾਣੀ ਦੀ ਸਪਲਾਈ ਸਿਸਟਮ ਵਿੱਚ ਰੁਕਾਵਟ ਬਣ ਰਹੇ ਹਨ। ਉਹਨਾਂ ਕਿਹਾ ਕਿ ਇਹ ਕਦਮ ਪਾਣੀ ਦੀ ਸਾਫ਼ ਸੁਥਰੀ ਸਪਲਾਈ ਨੂੰ ਯਕੀਨੀ ਬਨਾਉਣ ਲਈ ਲਏ ਜਾ ਰਹੇ ਹਨ ਜਿਸ ਨਾਲ ਪਾਣੀ ਵਿੱਚ ਬੈਕਟੀਰੀਆ ਦਾ ਫੈਲਾਅ ਰੋਕਿਆ ਜਾ ਸਕੇਗਾ ਅਤੇ ਲੋਕਾਂ ਦੀ ਸਿਹਤ ਤੇ ਸਕਾਰਾਤਮਕ ਪ੍ਰਭਾਵ ਪਵੇਗਾ ।

            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਗੁਰਦੇਵ ਸਿੰਘ ਧੰਮ, ਸਿਵਲ ਸਰਜਨ ਜਗਪਾਲਇੰਦਰ ਸਿੰਘ , ਐਸ.ਐਮ.ਓ. ਡਾ ਨਾਗਰਾ  ਸਮੂਹ ਐਸ.ਐਮ.ਓਜ਼  ਅਤੇ ਜ਼ਿਲ੍ਹਾ ਅਪੀਡੀਮੋਲੋਜਿਸਟ ਡਾ: ਸੁਮੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Powered by Froala Editor


Recommended Posts