ਸਿਹਤ ਮੰਤਰੀ ਨੇ ਡਾਇਰੀਆ ਪ੍ਰਭਾਵਿਤ ਅਲੀਪੁਰ ਅਰਾਈਆਂ ਵਿੱਚ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ

Reporter..Rajni

ਸ ">

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਸਿਹਤ ਮੰਤਰੀ ਨੇ ਡਾਇਰੀਆ ਪ੍ਰਭਾਵਿਤ ਅਲੀਪੁਰ ਅਰਾਈਆਂ ਵਿੱਚ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ
July 12, 2025
-

Rajni / Patiala

Reporter..Rajni

ਸਿਹਤ ਮੰਤਰੀ ਨੇ ਡਾਇਰੀਆ ਪ੍ਰਭਾਵਿਤ ਅਲੀਪੁਰ ਅਰਾਈਆਂ ਵਿੱਚ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ

ਪਟਿਆਲਾ, 12 ਜੁਲਾਈ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਨਾਲ ਪ੍ਰਭਾਵਿਤ ਰਹੇ ਅਲੀਪੁਰ ਅਰਾਈਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਲਈ ਨਗਰ ਨਿਗਮ ਵੱਲੋਂ ਲਿਆਂਦੇ ਜਾ ਰਹੇ ਟੈਂਕਰਾਂ ਦੇ ਪਾਣੀ ਦੀ ਹੀ ਵਰਤੋਂ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਉਲਟੀਆਂ ਤੇ ਦਸਤ ਰੋਗ ਦੇ ਸਾਹਮਣੇ ਆਏ ਮਾਮਲੇ ਹਲਕੇ ਲੱਛਣਾਂ ਵਾਲੇ ਸਨ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਨ ਦੀ ਵੀ ਲੋੜ ਨਹੀਂ ਸੀ, ਪਰ ਸਿਹਤ ਵਿਭਾਗ ਵੱਲੋਂ 24 ਘੰਟੇ ਇਨ੍ਹਾਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਲੀਪੁਰ ਅਰਾਈਆਂ ਵਿਖੇ ਮੈਡੀਕਲ ਸਟਾਫ ਸਮੇਤ ਐਂਬੂਲੈਂਸ ਪੱਕੇ ਤੌਰ 'ਤੇ ਤਾਇਨਾਤ ਹੈ ਤੇ ਹੁਣ ਸਥਿਤੀ ਕਾਬੂ ਹੇਠ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੇ ਘਰਾਂ ਦੇ ਪਾਣੀ ਦਾ ਕਲੋਰੀਨ ਟੈਸਟ ਵੀ ਕਰਵਾਇਆ ਜੋ ਕਿ ਠੀਕ ਪਾਇਆ ਗਿਆ।

ਸਿਹਤ ਮੰਤਰੀ ਨੇ ਸਥਾਨਕ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋਂ ਇਥੇ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਜੋ ਕਿ ਪੀਣ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਲਈ ਲੋਕ ਪੀਣ ਲਈ ਨਗਰ ਨਿਗਮ ਵੱਲੋਂ ਟੈਂਕਰ ਰਾਹੀਂ ਸਪਲਾਈ ਕੀਤੇ ਜਾਂਦੇ ਪਾਣੀ ਦੀ ਵਰਤੋਂ ਕਰਨ, ਜਦਕਿ ਕੱਪੜੇ ਧੋਣ ਜਾਂ ਹੋਰ ਕੰਮਾਂ ਲਈ ਦੂਸਰੇ ਪਾਣੀ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਇਹਤਿਆਤ ਵਜੋਂ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾਂ ਫਿਰ ਕਲੋਰੀਨ ਦੀਆਂ ਗੋਲੀਆਂ ਵਾਲਾ ਪਾਣੀ ਹੀ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿਛਲੇ ਸਾਲਾਂ ਦੌਰਾਨ ਹਾਟਸਪੌਟ ਰਹੇ ਸਾਰੇ ਖੇਤਰਾਂ ਦੇ ਪਾਣੀ ਦੇ ਨਮੂਨੇ ਲੈ ਕੇ ਟੈਸਟ ਕਰਵਾਏ ਜਾ ਰਹੇ ਹਨ ਤੇ ਪਾਣੀ ਵਿੱਚ ਕਲੋਰੀਨ ਵੀ ਪਾਈ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ ਤੇ ਨਗਰ ਨਿਗਮ ਵੱਲੋਂ ਸਾਰੀ ਸੀਵਰੇਜ ਲਾਈਨ ਦੇ ਮੈਨਹੋਲਾਂ ਦਾ ਨਿਰੀਖਣ ਕਰਕੇ ਪਾਣੀ ਦੀ ਪਾਈਪ ਲਾਈਨ ਦੀ ਚੈਕਿੰਗ ਕਰਕੇ ਨੁਕਸ ਲੱਭ ਕੇ ਉਨ੍ਹਾਂ ਨੂੰ ਠੀਕ ਕਰਨ ਦੀ ਪ੍ਰਕਿਰਿਆ ਕੀਤੀ ਗਈ ਹੈ।

ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅਲੀਪੁਰ ਅਰਾਈਆਂ ਇਲਾਕੇ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਤੇ ਪਿਛਲੇ 12 ਘੰਟਿਆਂ 'ਚ 1 ਨਵਾਂ ਮਰੀਜ਼ ਆਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 138 ਕੇਸ ਅਲੀਪੁਰ ਅਰਾਈਆਂ ਵਿਖੇ ਆਏ ਹਨ ਤੇ ਕੇਵਲ ਤਿੰਨ ਮਰੀਜ਼ ਦਾਖਲ ਹਨ।

ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਡਾ. ਸੁਮਿਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Powered by Froala Editor


Recommended Posts