ਡੇਂਗੂ ਦਾ ਲਾਰਵਾ ਮਿਲਣ 'ਤੇ ਕੀਤਾ ਜਾਵੇਗਾ ਚਲਾਨ : ਏ.ਡੀ.ਸੀ.

Reporter..S M Singh

ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਡੇਂਗੂ ਦਾ ਲਾਰਵਾ ਮਿਲਣ 'ਤੇ ਕੀਤਾ ਜਾਵੇਗਾ ਚਲਾਨ : ਏ.ਡੀ.ਸੀ.
July 26, 2025
-

S M Singh / Patiala

Reporter..S M Singh

ਡੇਂਗੂ ਦਾ ਲਾਰਵਾ ਮਿਲਣ 'ਤੇ ਕੀਤਾ ਜਾਵੇਗਾ ਚਲਾਨ : ਏ.ਡੀ.ਸੀ.

ਪਟਿਆਲਾ, 25 ਜੁਲਾਈ:

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਡੇਂਗੂ ਮਾਮਲਿਆਂ ਦੀ ਸਮੀਖਿਆ ਲਈ ਆਨਲਾਈਨ ਮੀਟਿੰਗ ਕੀਤੀ। ਉਨ੍ਹਾਂ ਨਗਰ ਨਿਗਮ, ਸਿਹਤ ਵਿਭਾਗ, ਬੀ.ਡੀ.ਪੀ.ਓ. ਅਤੇ ਈ.ਓ.ਜ਼ ਨੂੰ ਸਾਂਝੀਆਂ ਟੀਮਾਂ ਬਣਾਕੇ ਲਗਾਤਾਰ ਫੌਗਿੰਗ ਕਰਨ ਅਤੇ ਡੇਂਗੂ ਮੱਛਰ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ 'ਚ ਤੇਲ ਜਾਂ ਮੱਛਰਨਾਸ਼ਕ ਦਵਾਈ ਦੇ ਛਿੜਕਾਅ ਦੀ ਹਦਾਇਤ ਦਿੱਤੀ।

ਉਨ੍ਹਾਂ ਕਿਹਾ ਕਿ ਲਾਰਵਾ ਮਿਲਣ 'ਤੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ। ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ “ਡੇਂਗੂ 'ਤੇ ਵਾਰ” ਮੁਹਿੰਮ ਚਲਾਈ ਜਾਵੇ। ਸਿੱਖਿਆ ਵਿਭਾਗ ਨੂੰ ਸਕੂਲਾਂ 'ਚ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ।

ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ 12 ਕੇਸ ਸਾਹਮਣੇ ਆਏ ਹਨ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮਿਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ।

Powered by Froala Editor


Recommended Posts