ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਸਿਹਤ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਬੈਠਕ
July 28, 2025
-

S M Singh / Patiala

Reporter..S M Singh

ਸਿਹਤ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 28 ਜੁਲਾਈ 2025 :

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਗਿੱਲੇ ਤੇ ਸੁੱਕੇ ਕੂੜੇ ਦੇ ਬਿਹਤਰ ਪ੍ਰਬੰਧਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਤੇ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਤੇ ਪੀ.ਡੀ.ਏ. ਦੀ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਥਾਪਰ ਯੂਨੀਵਰਸਿਟੀ ਵੱਲੋਂ ਕੂੜਾ ਪ੍ਰਬੰਧਨ ਲਈ ਵਰਤੀ ਜਾਂਦੀ ਤਕਨਾਲੋਜੀ ਸਬੰਧੀ ਥਾਪਰ ਦੇ ਪ੍ਰੋਫੈਸਰਾਂ ਨਾਲ ਵਿਚਾਰ-ਚਰਚਾ ਕਰਦਿਆਂ ਇਸ ਤਕਨਾਲੋਜੀ ਦੀ ਵਰਤੋਂ ਪਟਿਆਲਾ ਸ਼ਹਿਰ ਵਿੱਚ ਕਰਨ 'ਤੇ ਅਧਿਕਾਰੀਆਂ ਨਾਲ ਚਰਚਾ ਕੀਤੀ। ਉਹਨਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ 100 ਫੀਸਦੀ ਕੂੜਾ ਪ੍ਰਬੰਧਨ ਕਰਨ ਲਈ ਪਟਿਆਲਾ ਦੇ ਦੋ ਵਾਰਡਾਂ 'ਚ ਕੰਮ ਸ਼ੁਰੂ ਕੀਤਾ ਗਿਆ ਹੈ ਜੋ ਆਉਣ ਵਾਲੇ ਦਿਨਾਂ 'ਚ ਸਾਰੀ ਵਾਰਡਾਂ ਤੇ ਪੀ.ਡੀ.ਏ. ਅਧੀਨ ਪੈਂਦੇ ਖੇਤਰਾਂ 'ਚ ਵੀ ਚਲਾਇਆ ਜਾਵੇਗਾ। ਇਸ ਮੌਕੇ ਉਹਨਾਂ ਛੱਪੜਾਂ ਦੀ ਸਫਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰੀਚਾਰਜਿੰਗ ਵੈਲ ਸਮੇਤ ਡਰਿਪ ਇਰੀਗੇਸ਼ਨ ਵਰਗੀਆਂ ਤਕਨਾਲੋਜੀਆਂ ਉੱਤੇ ਵੀ ਕੰਮ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਵਰਤੋਂ ਡਰਿਪ ਇਰੀਗੇਸ਼ਨ ਲਈ ਕੀਤੀ ਜਾ ਸਕਦੀ ਹੈ ਪਰ ਇਸ ਲਈ ਜਰੂਰੀ ਹੈ ਕਿ ਛੱਪੜਾਂ ਦੇ ਪਾਣੀ ਨੂੰ ਸਾਫ਼ ਕੀਤਾ ਜਾਵੇ, ਇਸ ਲਈ ਥਾਪਰ ਮਾਡਲ ਦੀ ਵਰਤੋਂ ਕੀਤੀ ਜਾ ਸਕਦੀ ਹੈ।


Powered by Froala Editor


Recommended Posts