ਦਸਤ ਰੋਕੋ ਮੁਹਿੰਮ ਤਹਿਤ ਮਾਤਾ ਕੁਸ਼ਲਿਆ ਹਸਪਤਾਲ ਪਟਿਆਲਾ ਵਿੱਚ ਓ.ਆਰ.ਐਸ. ਪੈਕੇਟ ਵੰਡੇ ਗਏ

ਧੜੱਲੇਦਾਰ ਬਿਊਰੋ

ਦਸਤ ਰੋਕੋ ਮੁਹਿੰਮ ਤਹਿਤ ਮਾਤਾ ">

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਦਸਤ ਰੋਕੋ ਮੁਹਿੰਮ ਤਹਿਤ ਮਾਤਾ ਕੁਸ਼ਲਿਆ ਹਸਪਤਾਲ ਪਟਿਆਲਾ ਵਿੱਚ ਓ.ਆਰ.ਐਸ. ਪੈਕੇਟ ਵੰਡੇ ਗਏ
July 30, 2025
-

Bhavika / Patiala

ਧੜੱਲੇਦਾਰ ਬਿਊਰੋ 

ਦਸਤ ਰੋਕੋ ਮੁਹਿੰਮ ਤਹਿਤ ਮਾਤਾ ਕੁਸ਼ਲਿਆ ਹਸਪਤਾਲ ਪਟਿਆਲਾ ਵਿੱਚ ਓ.ਆਰ.ਐਸ. ਪੈਕੇਟ ਵੰਡੇ ਗਏ

ਪਟਿਆਲਾ, 30 ਜੁਲਾਈ 2025 :
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਅਤੇ ਮੈਡੀਕਲ ਸੁਪਰਡੈਂਡੈਂਟ ਡਾ. ਐਸ.ਜੇ. ਸਿੰਘ ਦੀ ਅਗਵਾਈ ਹੇਠ "ਦਸਤ ਰੋਕੋ" ਮੁਹਿੰਮ ਤਹਿਤ ਮਾਤਾ ਕੁਸ਼ਲਿਆ ਹਸਪਤਾਲ, ਪਟਿਆਲਾ ਵਿੱਚ 0 ਤੋਂ 5 ਸਾਲ ਤਕ ਦੇ ਬੱਚਿਆਂ ਨੂੰ ਓ.ਆਰ.ਐਸ. ਪੈਕੇਟ ਵੰਡੇ ਗਏ। ਡਾ. ਵਿਕਾਸ ਗੋਇਲ ਨੇ ਦੱਸਿਆ ਕਿ ਮੁਹਿੰਮ ਦਾ ਮਕਸਦ ਛੋਟੇ ਬੱਚਿਆਂ ਨੂੰ ਦਸਤਾਂ ਤੋਂ ਬਚਾਉਣਾ ਹੈ। ਓ.ਆਰ.ਐਸ. ਅਤੇ ਜਿੰਕ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਹਸਪਤਾਲ ਵਿੱਚ ਜਿੰਕ ਕਾਰਨਰ ਸਥਾਪਿਤ ਕਰਕੇ ਲੋਕਾਂ ਨੂੰ ਓ.ਆਰ.ਐਸ. ਬਣਾਉਣ ਦੀ ਸਹੀ ਵਿਧੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਸਿਹਤ ਕੇਂਦਰਾਂ ਰਾਹੀਂ ਪੋਸਟਰ ਤੇ ਫਲੈਕਸਾਂ ਦੇ ਜ਼ਰੀਏ ਸਵੱਛਤਾ ਅਤੇ ਦਸਤ ਰੋਕਥਾਮ ਬਾਰੇ ਜਾਗਰੂਕਤਾ ਵਧਾਈ ਜਾ ਰਹੀ ਹੈ। ਐਲ.ਐਚ.ਵੀ. ਅਨੀਤਾ ਰਾਣੀ ਨੇ ਮਾਂ ਦੇ ਦੁੱਧ ਦੇ ਮਹੱਤਵ ਬਾਰੇ ਦੱਸਿਆ ਕਿ ਦਸਤ ਦੌਰਾਨ ਵੀ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ। ਹੱਥ ਧੋਣ ਦੀ ਵਿਧੀ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਓ.ਆਰ.ਐਸ. ਅਤੇ ਜਿੰਕ ਦੀਆਂ ਗੋਲੀਆਂ ਸਾਰੇ ਸਿਹਤ ਕੇਂਦਰਾਂ ਵਿੱਚ ਮੁਫ਼ਤ ਉਪਲਬਧ ਹਨ। ਇਸ ਮੌਕੇ ਏ.ਐਨ.ਐਮ. ਰਣਧੀਰ ਕੌਰ, ਮੀਡੀਆ ਵਿੰਗ ਦੀ ਟੀਮ ਅਤੇ ਨਰਸਿੰਗ ਵਿਦਿਆਰਥੀ ਵੀ ਮੌਜੂਦ ਸਨ।

Powered by Froala Editor


Recommended Posts