ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ " /> Reporter..S M Singh

ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ - ਚੇਅਰਮੈਨ ਚੰਦਨ ਗਰੇਵਾਲ
August 2, 2025
-

S M Singh / Patiala

Reporter..S M Singh

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ - ਚੇਅਰਮੈਨ ਚੰਦਨ ਗਰੇਵਾਲ

ਪਟਿਆਲਾ, 1 ਅਗਸਤ 2025 :

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਪੂਰੀ ਤਰ੍ਹਾਂ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਹ ਗੱਲ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਦੌਰਾਨ ਦੱਸੀ। ਉਹਨਾਂ ਕਿਹਾ ਕਿ ਮੀਟਿੰਗ ਦਾ ਮੰਤਵ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਹੱਕਾਂ ਦੀ ਰਾਖੀ ਕਰਨੀ ਅਤੇ ਸਰਕਾਰੀ ਨੀਤੀਆਂ ਦੀ ਸਮੀਖਿਆ ਕਰਨੀ ਹੈ। ਕਮਿਸ਼ਨ ਕਰਮਚਾਰੀਆਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ ਅਤੇ ਉਹਨਾਂ ਨਾਲ ਹੋਣ ਵਾਲੇ ਕਿਸੇ ਵੀ ਸ਼ੋਸ਼ਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਜਿਵੇਂ ਕਿ ਪੱਕੀ ਨੌਕਰੀ, ਵਧੀਆ ਮਜਦੂਰੀ, ਰਿਟਾਇਰਮੈਂਟ ਲਾਭ, ਆਊਟਸੋਰਸਿੰਗ ਨੀਤੀ ਦੀ ਸਮੀਖਿਆ ਅਤੇ ਉਚਿਤ ਭੱਤਿਆਂ ਦੀ ਮੰਗ ਰੱਖੀ। ਚੰਦਨ ਗਰੇਵਾਲ ਨੇ ਇਹ ਮੰਗਾਂ ਧਿਆਨ ਨਾਲ ਸੁਣ ਕੇ ਭਰੋਸਾ ਦਿੱਤਾ ਕਿ ਕਮਿਸ਼ਨ ਇਹ ਮਾਮਲੇ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਹਨਾਂ ਸਫ਼ਾਈ ਕਰਮਚਾਰੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ, ਤਾਂ ਜੋ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਬਣ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਹਾਜ਼ਰ ਸਨ।

Powered by Froala Editor


Recommended Posts