ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ " /> ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਅਹਵਾਨ
August 7, 2025
-

Bhavika / Patiala

ਧੜੱਲੇਦਾਰ ਬਿਊਰੋ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਅਹਵਾਨ

ਪਟਿਆਲਾ, 7 ਅਗਸਤ 2025 :
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ 'ਕੌਮੀ ਡੀ-ਵਾਰਮਿੰਗ ਦਿਵਸ' ਮੌਕੇ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਅਹਵਾਨ ਕੀਤਾ। ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤ੍ਰਿਪੜੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੇ 1 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਲਈ ਅਲਬੈਂਡਾਜੋਲ ਗੋਲੀ ਦੀ ਵਰਤੋਂ ਨਾਲ ਪੇਟ ਦੇ ਕੀੜਿਆਂ ਤੋਂ ਛੁਟਕਾਰਾ ਦੇਣ ਦੇ ਮੁਹਿੰਮ ਦੀ ਸ਼ੁਰੂਆਤ ਕੀਤੀ।

ਡਾ. ਸਿੰਘ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਬੱਚਿਆਂ ਦੀ ਸਿਹਤਮੰਦੀ ਪਹਿਲਤਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਈਮੋਗਲੋਬਿਨ, ਵਜ਼ਨ, ਕੱਦ ਅਤੇ ਨਜ਼ਰ ਦੀ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸਫ਼ਾਈ ਦੀ ਅਹਮ ਭੂਮਿਕਾ ਬਾਰੇ ਜਾਗਰੂਕਤਾ ਫੈਲਾਉਂਦਿਆਂ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਹੱਥ ਧੋਣ ਅਤੇ ਉਬਾਲਿਆ ਪਾਣੀ ਪੀਣ ਦੀ ਸਲਾਹ ਦਿੱਤੀ।

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਖਾਧ ਪਦਾਰਥਾਂ ਵਿੱਚ ਹੋ ਰਹੀ ਮਿਲਾਵਟ ਤੇ ਨਜ਼ਰ ਰੱਖਣ ਲਈ ਚਲ ਰਹੀ ਵਿਸ਼ੇਸ਼ ਫੂਡ ਸੈਂਪਲਿੰਗ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਨੀਰ, ਘਿਉ ਅਤੇ ਮਸਾਲਿਆਂ ਵਿੱਚ ਮਿਲਾਵਟ ਨੂੰ ਰੋਕਣ ਲਈ ਫਲਾਇੰਗ ਸਕੁਐਡ ਅਤੇ ਫੂਡ ਸੇਫਟੀ ਆਨ ਵੀਹਲਜ਼ ਵੈਨ ਤਾਇਨਾਤ ਕੀਤੇ ਗਏ ਹਨ।

ਇਸ ਮੌਕੇ ਉਚੇ ਅਧਿਕਾਰੀ, ਸਥਾਨਕ ਨੇਤਾ ਅਤੇ ਸਿਹਤ ਵਿਭਾਗ ਦੀ ਟੀਮ ਹਾਜ਼ਰ ਰਹੀ।

Powered by Froala Editor


Recommended Posts