Reporter..S M Singh

NOW
ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰ    ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮਾਰਿਆ ਡੰਕਾ, Pseb ਕਲਾਸ 8 ਦੇ ਟਾਪ-20 ਵਿੱਚੋਂ 19 ਸਥਾਨ ਕੀਤੇ ਆਪਣੇ ਨਾਮ: Bhagwant Singh Mann    ਨਗਰ ਨਿਗਮਾਂ ਤੇ ਕੌਂਸਲਾਂ ਲਈ ਵੋਟਰ ਲਿਸਟਾਂ ਦੀ ਸੰਸ਼ੋਧਨ ਪ੍ਰਕਿਰਿਆ ਸ਼ੁਰੂ    😢 ਜਗਰਾਓਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ – ਮਥੁਰਾ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ 🤝    ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ -40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ -ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿੱਚ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ -ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ-ਬਲਤੇਜ ਪੰਨੂੰ -ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ-ਪੰਨੂ ਪਟਿਆਲਾ, 11 ਅਪ੍ਰੈਲ:     ਹਰਿਆਣਾ ਸਰਕਾਰ ਦਾ ਡਿਜਿਟਲ ਧਮਾਕਾ – ਆ ਰਿਹਾ ਹੈ ਪੂਰੀ ਤਰ੍ਹਾਂ ਆਟੋਮੈਟਿਕ ਰੈਵਿਨਿਊ ਸਿਸਟਮ     🙏 ਹਨੂੰਮਾਨ ਜਯੰਤੀ ‘ਤੇ ਪਟਿਆਲਾ ਵਿੱਚ ਨਿਕਲੀ ਵਿਸ਼ਾਲ ਸ਼ੋਭਾ ਯਾਤਰਾ – ਭਗਤਾਂ ਦਾ ਉਮੜਿਆ ਸੈਲਾਬ 🙏    ✨ ਖੰਨਾ ਨੂੰ ਮਿਲਿਆ ਵੱਡਾ ਤੋਹਫ਼ਾ – ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਦਾ ਨੀਂਹ ਪੱਥਰ ਰੱਖਿਆ ਗਿਆ ✨    ਨੌਜਵਾਨਾਂ ਲਈ ਪ੍ਰੇਰਣਾ ਦਾ ਸੰਦੇਸ਼ | ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਮਾਜ ਸੇਵਾ ਲਈ ਸਿੱਖਿਆ ਦੀ ਵਰਤੋਂ ਕਰਨ ਦੀ ਅਪੀਲ     ਖੰਨਾ ਅਨਾਜ ਮੰਡੀ ‘ਚ ਕਣਕ ਖਰੀਦ ਦੀ ਸ਼ੁਰੂਆਤ | ਕਿਸਾਨਾਂ ਲਈ ਵੱਡੀ ਰਾਹਤ    
ਸੁਤੰਤਰਤਾ ਦਿਵਸ ਮੌਕੇ 15 ਅਤੇ 16 ਅਗਸਤ ਨੂੰ ਨਸ਼ਾਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸੰਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ – ਡਿਪਟੀ ਕਮਿਸ਼ਨਰ
August 15, 2025 07:00:59
-15-16-

S M Singh / Patiala

Reporter..S M Singh

ਸੁਤੰਤਰਤਾ ਦਿਵਸ ਮੌਕੇ 15 ਅਤੇ 16 ਅਗਸਤ ਨੂੰ ਨਸ਼ਾਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸੰਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ – ਡਿਪਟੀ ਕਮਿਸ਼ਨਰ

ਪਟਿਆਲਾ, 14 ਅਗਸਤ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੁਤੰਤਰਤਾ ਦਿਵਸ ਮੌਕੇ 15 ਅਤੇ 16 ਅਗਸਤ ਨੂੰ ਨਸ਼ਾਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸੰਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਨਸ਼ਿਆਂ ਦੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਆਮ ਲੋਕਾਂ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਜਾਰੀ ਪੱਤਰ ਦੇ ਹਵਾਲੇ ਮੁਤਾਬਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਨਸ਼ਿਆਂ ਦੇ ਖਾਤਮੇ ਲਈ ਬੇਹੱਦ ਜ਼ਰੂਰੀ ਹੈ, ਪਰ ਇਸ ਲਈ ਲੋਕਾਂ ਨੂੰ ਪਹਿਲਾਂ ਜਾਗਰੂਕ ਕਰਨਾ ਲਾਜ਼ਮੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ 15 ਅਤੇ 16 ਅਗਸਤ ਨੂੰ ਨਸ਼ਾਮੁਕਤ ਜਾਗਰੂਕਤਾ ਦਿਵਸ ਮੁਹਿੰਮ ਚਲਾਉਣ ਲਈ ਗ੍ਰਹਿ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਹੋਰ ਵਿਭਾਗਾਂ ਨੂੰ ਪੱਤਰ ਰਾਹੀਂ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸਾਰੇ ਧਾਰਮਿਕ ਅਸਥਾਨਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਸਾਰੀਆਂ ਸਿੱਖਿਆ ਸੰਸਥਾਵਾਂ, ਜਨਤਕ ਸਥਾਨਾਂ, ਹਸਪਤਾਲਾਂ, ਸੋਸ਼ਲ ਮੀਡੀਆ ਸਮੇਤ ਹੋਰ ਅਹੰਕਾਰਪੂਰਨ ਸਥਾਨਾਂ 'ਤੇ ਵੀ ਨਸ਼ਾ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਣਗੀਆਂ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕ ਕੀਤਾ ਜਾ ਸਕੇ।

ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਅਤੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦਾ ਸਾਥ ਦੇਣ। ਨਸ਼ਾ ਤਸਕਰਾਂ ਦੀ ਜਾਣਕਾਰੀ ਨੇੜਲੇ ਪੁਲਿਸ ਸਟੇਸ਼ਨ ਜਾਂ "ਸੇਫ ਪੰਜਾਬ" ਹੈਲਪਲਾਈਨ ਨੰਬਰ 97791-00200 'ਤੇ ਵੀ ਦਿੱਤੀ ਜਾ ਸਕਦੀ ਹੈ।

15 16

Related News