Reporter..S M Singh

Reporter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ’ਚ ਸਹਾਇਕ ਹੋਵੇਗੀ ਨਵੀਂ ਐਂਬੂਲੈਂਸ : ਡਾ. ਪ੍ਰੀਤੀ ਯਾਦਵ
August 22, 2025
-

S M Singh / Patiala

Reporter..S M Singh

ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ’ਚ ਸਹਾਇਕ ਹੋਵੇਗੀ ਨਵੀਂ ਐਂਬੂਲੈਂਸ : ਡਾ. ਪ੍ਰੀਤੀ ਯਾਦਵ

ਪਟਿਆਲਾ, 22 ਅਗਸਤ 2025 :

ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਵੀਂ ਐਂਬੂਲੈਂਸ ਦੀਆਂ ਚਾਬੀਆਂ ਰੈਡ ਕਰਾਸ ਨੂੰ ਸੌਂਪਦਿਆਂ ਕਿਹਾ ਕਿ ਇਸ ਐਂਬੂਲੈਂਸ ਵਿੱਚ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਪਟਿਆਲਾ ਵੱਲੋਂ ਇਹ ਐਂਬੂਲੈਂਸ ਰਜਿੰਦਰਾ ਪਟਿਆਲਾ ਵਿਖੇ ਬਹੁਤ ਹੀ ਘੱਟ ਰੇਟਾਂ ’ਤੇ ਮਰੀਜ਼ਾਂ ਦੀ ਸਹੂਲਤ ਲਈ ਵਰਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰੈਡ ਕਰਾਸ ਵੱਲੋਂ ਰੋਸ਼ਨ ਪੰਜਾਬ ਪ੍ਰੋਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ 213 ਸਕੂਲਾਂ ਦੇ 61 ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ, ਰੈਡ ਕਰਾਸ ਵੱਲੋਂ ਸਿਵਲ ਸਰਜਨ ਦਫ਼ਤਰ ਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਮੇਂ-ਸਮੇਂ ’ਤੇ ਮੈਡੀਕਲ ਉਪਕਰਨ ਮੁਹੱਈਆ ਕਰਵਾਏ ਗਏ ਹਨ ਅਤੇ ਸੋਸਾਇਟੀ ਵੱਲੋਂ ਸਮੇਂ-ਸਮੇਂ ’ਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਦਾ ਮੁੱਖ ਮਕਸਦ ਹੀ ਲੋਕ ਸੇਵਾ ਹੈ ਅਤੇ ਇਸ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

Powered by Froala Editor


Recommended Posts