Reporter..S M Singh

Reporter..S M Singh

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਵਿੱਚ ਡੇਂਗੂ ਰੋਕਥਾਮ ਅਤੇ ਡਾੱਗ ਵੈਕਸੀਨੇਸ਼ਨ ‘ਤੇ ਜ਼ੋਰ
August 25, 2025
-

S M Singh / Patiala

Reporter..S M Singh

ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਵਿੱਚ ਡੇਂਗੂ ਰੋਕਥਾਮ ਅਤੇ ਡਾੱਗ ਵੈਕਸੀਨੇਸ਼ਨ ‘ਤੇ ਜ਼ੋਰ

ਪਟਿਆਲਾ, 25 ਅਗਸਤ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਅਧ੍ਯਕ੍ਸ਼ਤਾ ਕਰਦਿਆਂ ਸਿਹਤ ਵਿਭਾਗ ਵੱਲੋਂ ਪਿਛਲੇ ਮਹੀਨੇ ਦੀਆਂ ਹਦਾਇਤਾਂ ‘ਤੇ ਕੀਤੀ ਕਾਰਵਾਈ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਵਿਭਾਗਾਂ ਨੂੰ ਕੰਮ ਸਮੇਂ ਸਿਰ ਨਿਬਟਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। 
ਡਿਪਟੀ ਕਮਿਸ਼ਨਰ ਨੇ ਡਾੱਗ ਬਾਈਟਸ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਨਗਰ ਨਿਗਮ ਅਤੇ ਐਨੀਮਲ ਹਸਬੈਂਡਰੀ ਵਿਭਾਗ ਨੂੰ ਰਿੰਗ ਵੈਕਸੀਨੇਸ਼ਨ ਮੁਹਿੰਮ ਤੇਜ਼ ਕਰਨ ਦੀ ਹਦਾਇਤ ਦਿੱਤੀ। ਡਾ. ਸੁਮੀਤ ਸਿੰਘ ਨੇ ਰੇਬਿਜ ਤੋਂ ਬਚਾਅ ਲਈ ਸਮੇਂ-ਸਿਰ ਵੈਕਸੀਨ ਲਗਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਡਾ. ਯਾਦਵ ਨੇ ਜ਼ਿਲ੍ਹੇ ਵਿੱਚ ਡੇਂਗੂ ਰੋਕਥਾਮ ਲਈ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਦਿਆਂ ਸਖ਼ਤ ਹਦਾਇਤਾਂ ਦਿੱਤੀਆਂ ਕਿ ਫੋਗਿੰਗ, ਵਾਟਰ ਸੈਂਪਲਿੰਗ ਅਤੇ ਕਲੋਰੀਨੇਸ਼ਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾਵੇ। ਸਿਹਤ ਵਿਭਾਗ, ਪੰਚਾਇਤ ਅਤੇ ਸਿੱਖਿਆ ਵਿਭਾਗ ਨੂੰ ਮਿਲ ਕੇ ਜਾਗਰੂਕਤਾ ਵਧਾਉਣ ਦੀ ਵੀ ਹਦਾਇਤ ਦਿੱਤੀ। ਮੀਟਿੰਗ ਦੌਰਾਨ ਸਿਹਤ ਸਬੰਧੀ ਕਈ ਸਕੀਮਾਂ — ਜਿਵੇਂ ਆਸ਼ਾ ਵਰਕਰ, ਆਮ ਆਦਮੀ ਕਲੀਨਿਕ, ਬੇਟੀ ਬਚਾਓ ਬੇਟੀ ਪੜਾਓ, ਟੀਕਾਕਰਨ, ਤੰਬਾਕੂ ਕੰਟਰੋਲ, ਟੀ.ਬੀ. ਐਲੀਮੀਨੇਸ਼ਨ, ਆਯੂਸ਼ਮਾਨ ਭਾਰਤ ਆਦਿ — ਦੀ ਵੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਐਸ.ਐਮ.ਓਜ਼, ਨਗਰ ਨਿਗਮ ਅਤੇ ਪੰਚਾਇਤ ਅਧਿਕਾਰੀ ਹਾਜ਼ਰ ਸਨ।

Powered by Froala Editor


Recommended Posts