Reprter..S M Singh

Reprter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ
August 27, 2025
-

S M Singh / Patiala

Reprter..S M Singh

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਪਟਿਆਲਾ, 27 ਅਗਸਤ 2025 :

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਕਰੀਬ 5:30 ਵਜੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ 4 ਦੇ ਨੇੜੇ ਇੱਕ ਕੁੱਤੇ ਨੂੰ ਬੱਚੇ ਦਾ ਸਿਰ ਲੈ ਕੇ ਘੁੰਮਦਾ ਹੋਇਆ ਦੇਖੇ ਜਾਣ ਸਬੰਧੀ ਵਾਪਰੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਮਾਮਲੇ ਦੀ ਹਰ ਪੱਖੋਂ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤਾ ਗਿਆ ਬੱਚੇ ਦਾ ਸਿਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਭੇਜ ਦਿੱਤਾ ਗਿਆ ਹੈ। ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਵੱਲੋਂ ਦਿੱਤੀ ਗਈ ਮੁੱਢਲੀ ਰਿਪੋਰਟ ਮੁਤਾਬਕ, ਹਾਲ ਹੀ ਵਿੱਚ ਜਨਮੇ ਹੋਏ ਸਾਰੇ ਬੱਚੇ ਵਾਰਡਾਂ ਵਿੱਚ ਮੌਜੂਦ ਹਨ ਅਤੇ ਹਸਪਤਾਲ ਵਿੱਚੋਂ ਕੋਈ ਵੀ ਨਵਜੰਮਿਆ ਬੱਚਾ ਲਾਪਤਾ ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਾਲ ਹੀ ਵਿੱਚ ਹਸਪਤਾਲ ‘ਚ ਤਿੰਨ ਬੱਚਿਆਂ ਦੀ ਮੌਤ ਹੋਈ ਸੀ। ਉਨ੍ਹਾਂ ਦੀਆਂ ਲਾਸ਼ਾਂ ਸਾਰੇ ਜ਼ਰੂਰੀ ਦਸਤਾਵੇਜ਼ੀ ਕੰਮ, ਦਸਤਖਤ ਅਤੇ ਰਿਕਾਰਡ ਦੀ ਪਾਲਣਾ ਕਰਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਸਨ। ਡਾ. ਚੋਪੜਾ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਇਹ ਨਹੀਂ ਲੱਗਦਾ ਕਿ ਘਟਨਾ ਹਸਪਤਾਲ ਦੇ ਅੰਦਰ ਵਾਪਰੀ ਹੋਵੇ। ਪਹਿਲੀ ਨਜ਼ਰ ਵਿੱਚ ਇਹ ਜਾਪਦਾ ਹੈ ਕਿ ਕਿਸੇ ਨੇ ਬਾਹਰੋਂ ਬੱਚੇ ਦੇ ਅਵਸ਼ੇਸ਼ ਹਸਪਤਾਲ ਦੇ ਅੰਦਰ ਸੁੱਟੇ ਹੋਣ। ਉਹਨਾਂ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਇਸ ਦੀ ਵਿਆਪਕ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਸੱਚਾਈ ਦਾ ਪਤਾ ਲਾਇਆ ਜਾ ਸਕੇ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਰਾਜ ਸਰਕਾਰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਾਂਚ ਪੂਰੀ ਬਾਰੀਕੀ ਅਤੇ ਨਿਰਪੱਖਤਾ ਨਾਲ ਹੋਵੇ।

Powered by Froala Editor


Recommended Posts