Reporter..S M Singh

Reporter..S M Singh

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਚਨਬੱਧ: ਸਿਹਤ ਮੰਤਰੀ
August 29, 2025
-

S M Singh / Patiala

Reporter..S M Singh

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਚਨਬੱਧ: ਸਿਹਤ ਮੰਤਰੀ

ਪਟਿਆਲਾ, 29 ਅਗਸਤ 2025 :
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਵਚਨਬੱਧ ਹੈ। ਸੂਬੇ ਭਰ ਦੇ ਸਿਹਤ ਕਰਮਚਾਰੀਆਂ ਨੂੰ ਇਕਸਾਰ ਢੰਗ ਨਾਲ ਨਸ਼ਾ ਪੀੜਤਾਂ ਦਾ ਇਲਾਜ ਦੇਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਹਰ ਰੋਜ਼ਾਨਾ ਢੰਗ ਨਾਲ ਇਲਾਜ ਹੋ ਸਕੇ। ਉਨ੍ਹਾਂ ਦੱਸਿਆ ਕਿ ਮੈਡੀਕਲ ਅਫਸਰਾਂ, ਕੌਂਸਲਰਾਂ, ਪੁਲਿਸ ਕਰਮਚਾਰੀਆਂ ਅਤੇ ਮਨੋਵਿਗਿਆਨੀਆਂ ਨੂੰ ਨਵੀਨਤਮ ਅਤੇ ਪੇਸ਼ੇਵਰ ਸਿਖਲਾਈ ਦਿੱਤੀ ਜਾ ਰਹੀ ਹੈ। ਏਮਜ਼ ਤੋਂ ਤਜਰਬੇਕਾਰ ਮਾਹਿਰਾਂ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 5 ਦਿਨਾਂ ਦੇ ਸਿਖਲਾਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਮਾਡਲ ਸੈਂਟਰ ਖੋਲੇ ਗਏ ਹਨ, ਜਿੱਥੇ ਓ.ਐਸ.ਟੀ. ਥੈਰੇਪੀ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ। ਇਹ ਯਤਨ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ, ਏਮਜ਼, ਪੀਜੀਆਈ ਚੰਡੀਗੜ੍ਹ, ਆਈਆਈਟੀ ਰੋਪੜ ਅਤੇ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਮੁੰਬਈ ਵਰਗੀਆਂ ਸੰਸਥਾਵਾਂ ਦੀ ਸਹਾਇਤਾ ਨਾਲ ਕੀਤੇ ਜਾ ਰਹੇ ਹਨ। 

Powered by Froala Editor


Recommended Posts