ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ’ਤੇ ਪਾਬੰਦੀ ; ਏ.ਡੀ.ਸੀ. ਵੱਲੋਂ ਹੁਕਮ ਜਾਰੀ
September 2, 2025
75-

Bhavika / Patiala

ਧੜੱਲੇਦਾਰ ਬਿਊਰੋ

75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ’ਤੇ ਪਾਬੰਦੀ ; ਏ.ਡੀ.ਸੀ. ਵੱਲੋਂ ਹੁਕਮ ਜਾਰੀ

ਪਟਿਆਲਾ, 2 ਸਤੰਬਰ 2025 :

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਸੇਖੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਗਾਬਾਲਿਨ 75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀਆਂ ਦਵਾਈਆਂ ਦੀ ਵਿਕਰੀ ਅਤੇ ਭੰਡਾਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਅਨੁਸਾਰ, ਕੋਈ ਵੀ ਕੈਮਿਸਟ ਜਾਂ ਮੈਡੀਕਲ ਸਟੋਰ ਇਹ ਦਵਾਈ ਬਿਨਾਂ ਅਸਲ ਡਾਕਟਰੀ ਪਰਚੀ ਦੇ ਨਹੀਂ ਵੇਚ ਸਕੇਗਾ। ਦਵਾਈ ਦੀ ਖਰੀਦ-ਵਿਕਰੀ ਦਾ ਵਿਸਥਾਰਤ ਰਿਕਾਰਡ ਰੱਖਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਪਰਚੀ ‘ਤੇ ਮੋਹਰ ਲਗਾਉਣ ਦੀ ਵੀ ਹਦਾਇਤ ਦਿੱਤੀ ਗਈ ਹੈ। ਇਹ ਪਾਬੰਦੀ 2 ਨਵੰਬਰ 2025 ਤੱਕ ਲਾਗੂ ਰਹੇਗੀ। ਰੈਡ ਕਰਾਸ ਮੈਡੀਕਲ ਸਟੋਰ (ਰਾਜਿੰਦਰਾ ਹਸਪਤਾਲ) ਨੂੰ ਵਿਸ਼ੇਸ਼ ਪਰਵਾਨਗੀ ਮਿਲੀ ਹੈ ਕਿ ਜਰੂਰੀ ਮਾਮਲਿਆਂ ਵਿੱਚ ਇਹ ਦਵਾਈ ਦਿੱਤੀ ਜਾ ਸਕਦੀ ਹੈ, ਪਰ ਸਕੱਤਰ ਰੈਡ ਕਰਾਸ ਪੂਰੇ ਰਿਕਾਰਡ ਲਈ ਜਿੰਮੇਵਾਰ ਹੋਣਗੇ। ਇਹ ਕਦਮ ਦੁਰਵਰਤੋਂ ਅਤੇ ਨਸ਼ੇ ਵੱਲ ਵਧ ਰਹੇ ਰੁਝਾਨ ਨੂੰ ਰੋਕਣ ਲਈ ਚੁੱਕਿਆ ਗਿਆ ਹੈ।

Powered by Froala Editor

75


Recommended Posts