Reporter..S M Singh

Reporter..S M Singh

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡੇਂਗੂ ਅਤੇ ਹੋਰ ਸੰਚਾਰੀ ਬਿਮਾਰੀਆਂ ਵਿਰੁੱਧ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ
September 6, 2025
-

S M Singh / Patiala

Reporter..S M Singh

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡੇਂਗੂ ਅਤੇ ਹੋਰ ਸੰਚਾਰੀ ਬਿਮਾਰੀਆਂ ਵਿਰੁੱਧ ਰਾਜ ਪੱਧਰੀ 

ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 6 ਸਤੰਬਰ 2025 :

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਤੋਂ ਡੇਂਗੂ, ਮਲੇਰੀਆ, ਚਿਕਨਗੁਨੀਆ, ਦਸਤ, ਹੈਜ਼ਾ, ਹੈਪੇਟਾਈਟਸ, ਸੱਪ ਅਤੇ ਕੁੱਤੇ ਦੇ ਕੱਟਣ ਵਰਗੀਆਂ ਬਿਮਾਰੀਆਂ ਵਿਰੁੱਧ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਟਿਆਲਾ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਅਤੇ ਮੱਛਰਾਂ ਦੇ ਲਾਰਵਾ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ। ਪਟਿਆਲਾ ਨਗਰ ਨਿਗਮ ਦਫ਼ਤਰ ਵਿਖੇ ਬੁਲਾਈ ਮੀਟਿੰਗ ਵਿੱਚ ਉਨ੍ਹਾਂ ਨੇ ਸਾਰੇ ਜ਼ਿੰਮੇਵਾਰ ਵਿਭਾਗਾਂ ਨੂੰ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਹਦਾਇਤ ਦਿੱਤੀ। ਡਾ. ਬਲਬੀਰ ਸਿੰਘ ਨੇ ਅਪੀਲ ਕੀਤੀ ਕਿ ਕਿਸੇ ਵੀ ਸਿਹਤ ਐਮਰਜੈਂਸੀ (ਜਿਵੇਂ ਕਿ ਤੇਜ਼ ਬੁਖਾਰ, ਦਸਤ, ਦਿਲ ਦਾ ਦੌਰਾ, ਸੱਪ ਜਾਂ ਕੁੱਤੇ ਦਾ ਕੱਟਣਾ) ਵਿੱਚ ਤੁਰੰਤ 104 ਨੰਬਰ ਤੇ ਫੋਨ ਕਰਿਆ ਜਾਵੇ। ਉਨ੍ਹਾਂ ਦੱਸਿਆ ਕਿ ਪਟਿਆਲਾ 'ਚ ਇਸ ਸਾਲ 88 ਡੇਂਗੂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਵੱਧ ਹਨ। ਉਨ੍ਹਾਂ ਨੇ ਖਾਸ ਤੌਰ 'ਤੇ ਲਾਹੌਰੀ ਗੇਟ, ਬਾਜਵਾ ਕਲੋਨੀ, ਗੋਬਿੰਦ ਬਾਗ, ਸਫਾਬਾਦੀ ਗੇਟ, ਹਰਪਾਲਪੁਰ (ਰਾਜਪੁਰਾ) ਅਤੇ ਕਰਤਾਰਪੁਰ (ਪਾਤੜਾਂ) ਵਰਗੇ ਹੌਟਸਪੌਟ ਖੇਤਰਾਂ ਵਿੱਚ ਜਾਂਚ ਤੇਜ਼ ਕਰਨ ਦੇ ਆਦੇਸ਼ ਦਿੱਤੇ। ਸੱਪ ਦੇ ਕੱਟਣ ਨਾਲ ਤਿੰਨ ਮੌਤਾਂ ਅਤੇ ਦਸਤ ਦੇ ਵਧੇਰੀ ਮਾਮਲਿਆਂ 'ਤੇ ਚਿੰਤਾ ਜਤਾਉਂਦੇ ਹੋਏ, ਉਨ੍ਹਾਂ ਨੇ ਪਾਣੀ ਦੀ ਸਫਾਈ ਅਤੇ ਤੁਰੰਤ ਇਲਾਜ ਨੂੰ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ 23 ਜ਼ਿਲ੍ਹਿਆਂ ਦਾ ਨਿੱਜੀ ਦੌਰਾ ਕਰਨਗੇ ਅਤੇ ਵਾਰਡ ਤੇ ਪਿੰਡ ਸਿਹਤ ਕਮੇਟੀਆਂ ਨੂੰ ਮੁੜ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸਾਡੇ ਗੁਰੂਆਂ ਨੇ ਸਾਨੂੰ ਚੜ੍ਹਦੀਕਲਾ ਦੀ ਭਾਵਨਾ ਸਿਖਾਈ ਹੈ। ਸਰਕਾਰ ਲੋਕਾਂ ਦੇ ਸਹਿਯੋਗ ਨਾਲ ਬਿਮਾਰੀਆਂ ਖਿਲਾਫ਼ ਜੰਗ ਜਿੱਤੇਗੀ।”

Powered by Froala Editor


Recommended Posts