January 1, 2026
Bhavika / Chandigarh
ਧੜੱਲੇਦਾਰ ਬਿਊਰੋ 'ਸਾਡੇ ਬੁਜ਼ੁਰਗ ਸਾਡਾ ਮਾਨ' ਮੁਹਿੰਮ ਤਹਿਤ 16 ਜਨਵਰੀ ਤੋਂ ਸਿਹਤ ਕੈਂਪਾ ਦੀ ਸ਼ੁਰੂਆਤ ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਸਰਕਾਰ ਬਜ਼ੁਰਗਾਂ ਦੀ ਇੱਜ਼ਤ, ਸੁਰੱਖਿਆ ਅਤੇ ਸੁਖਦਾਈ ਜੀਵਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਰਾਜ-ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦੀ ਸ਼ੁਰੂਆਤ 16 ਜਨਵਰੀ ਤੋਂ ਮੋਹਾਲੀ ਜ਼ਿਲ੍ਹੇ ਤੋਂ ਕੀਤੀ ਜਾਵੇਗੀ। ਇਸ ਮੁਹਿੰਮ ਹੇਠ ਸੂਬੇ ਭਰ ਵਿੱਚ ਜ਼ਿਲ੍ਹਾ-ਵਾਰ ਕੈਂਪ ਲਗਾ ਕੇ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਜਾਂਚ, ਮੋਤੀਆਬਿੰਦ ਸਰਜਰੀ, ਕਾਨੂੰਨੀ ਜਾਗਰੂਕਤਾ ਅਤੇ ਹੋਰ ਲਾਜ਼ਮੀ ਸੇਵਾਵਾਂ ਦਿੱਤੀਆਂ ਜਾਣਗੀਆਂ। ਮੰਤਰੀ ਨੇ ਦੱਸਿਆ ਕਿ 2025–26 ਦੌਰਾਨ ਬਜ਼ੁਰਗਾਂ ਦੀ ਭਲਾਈ ਲਈ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ, ਜਿਸ ਵਿੱਚ ਓਲਡ ਏਜ ਹੋਮ, ਡੇ ਕੇਅਰ ਸੈਂਟਰ, ਮੈਡੀਕਲ ਕੈਂਪ ਅਤੇ ਹੈਲਪਲਾਈਨ 14567 ਸ਼ਾਮਲ ਹੈ। ਇਸਦੇ ਨਾਲ ਹੀ ਮਾਨਸਾ ਵਿੱਚ ਨਵੇਂ ਸਰਕਾਰੀ ਬਿਰਧ ਘਰ ਦਾ ਉਦਘਾਟਨ ਵੀ ਜਨਵਰੀ 2026 ਵਿੱਚ ਕੀਤਾ ਜਾਵੇਗਾ। ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਕੈਂਪਾਂ ਵਿੱਚ ਸ਼ਾਮਲ ਹੋ ਕੇ ਸਰਕਾਰੀ ਸਹੂਲਤਾਂ ਦਾ ਲਾਭ ਲੈਣ।
16