July 25, 2026
Dharaledar Bureau / Punjab
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਨੀਟ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ। ਦੇਸ਼ ਪੱਧਰ 'ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 101 ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿੱਚ ਸਾਇੰਸ ਪੀ ਡੀ ਐਮ, ਜਿਲ੍ਹਾ ਨੋਡਲ ਲੈਕਚਰਾਰ, ਸਕੂਲ ਪ੍ਰਿੰਸੀਪਲਾਂ, ਰੀਸੋਰਸ ਪਰਸਨ, ਸਾਥੀ ਟੀਮ ਅਤੇ ਸਾਇੰਸ ਲੈਕਚਰਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੈਰਿਟ ਅੰਕਾ ਬਾਰੇ ਜਾਣਕਾਰੀ ਲਈ,ਉਨ੍ਹਾਂ ਨੂੰ ਵਧੀਆ ਸੰਸਥਾ ਚੁਣਨ ਅਤੇ ਹੋਰ ਵੱਧ ਚੜ੍ਹ ਕੇ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਸਾਥੀ ਟੀਮ ਦੇ ਮੈਂਬਰ ਪੀਡੀਐਮ ਸੰਦੀਪ ਕੁਮਾਰ ਪ੍ਰਿੰਸੀਪਲ, ਮਨਦੀਪ ਕੌਰ ਅੰਟਾਲ ਪ੍ਰਿੰਸੀਪਲ, ਸੁਧੀਰ ਕੁਮਾਰ ਪ੍ਰਿੰਸੀਪਲ, ਦੀਪਕ ਕੁਮਾਰ ਲੈਕਚਰਾਰ ਮੈਥ ਅਤੇ ਦੌਲਤ ਰਾਮ ਜ਼ਿਲ੍ਹਾ ਨੋਡਲ ਲੈਕਚਰਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਖੁਸ਼ੀ ਮਨਾਈ। ਜ਼ਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੇ 71 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 101 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 56 ਵਿਦਿਆਰਥੀ ਨਾਨ ਸਕੂਲ ਆਫ ਐਮੀਨੈਂਸ ਸਕੂਲਾਂ ਨਾਲ ਸਬੰਧਤ ਹਨ, 23 ਵਿਦਿਆਰਥੀ ਸਕੂਲ ਆਫ ਐਮੀਨੈਂਸ ਅਤੇ 22 ਵਿਦਿਆਰਥੀ ਮੈਰੀਟੋਰੀਅਸ ਸਕੂਲ਼ ਪਟਿਆਲਾ ਨਾਲ ਸੰਬਧਤ ਹਨ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ ਨੇ ਜਿਲ੍ਹੇ ਦੇ ਉੱਚ ਦਰਜਾ ਹਾਸਿਲ ਕਰਨ ਵਾਲੇ 9 ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਸਨਮਾਨਿਤ ਵਾਲੇ ਵਿਦਆਰਥੀਆਂ ਵਿੱਚ ਨਿਸ਼ਾ ਕੌਰ ਐਮਿਨੇਂਸ ਸਕੂਲ ਭੁਨਰਹੈਰੀ, ਰਾਜਵੰਸ਼ ਆਹਲੂਵਾਲੀਆ ਮਲਟੀਪਰਪਜ਼ ਪਟਿਆਲ਼ਾ, ਅੰਸ਼ੁਲ ਜਿੰਦਲ ਅਤੇ ਯਾਸ਼ਿਕਾ ਸਿੰਗਲਾ ਸੋਈ ਸਮਾਣਾ, ਆਦਰਸ਼ ਗੌਤਮ ਮੈਰੀਟੋਰੀਅਸ ਸਕੂਲ ਪਟਿਆਲਾ, ਸਹਿਜਪ੍ਰੀਤ ਕੌਰ ਲੜਕੀਆਂ ਨਾਭਾ ਅਤੇ ਨਵਰਾਜ ਸਿੰਘ ਕਲਿਆਣ ਸਕੂਲ ਸ਼ਾਮਿਲ ਹਨ। ਸਕੂਲ ਆਫ ਐਮੀਨੈਂਸ ਭੂੱਨਰਹੇੜੀ ਸਕੂਲ ਦੀ ਨਿਸ਼ਾ ਕੌਰ ਨੇ 539 ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪੀਡੀਐਮ ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਕੁੱਲ 881 ਵਿਦਿਆਰਥੀਆਂ ਨੇ ਨੀਟ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 101 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ। ਪੀਡੀਐਮ ਸੁਧੀਰ ਕੁਮਾਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਟ ਦੀ ਤਿਆਰੀ ‘ਸਾਥੀ’ ਪ੍ਰੋਗਰਾਮ ਤਹਿਤ ਸਾਥੀ ਐਪ ਰਾਹੀਂ ਆਈਆਈਟੀ ਕਾਨਪੁਰ ਦੀ ਟੀਮ ਵੱਲੋਂ ਕਰਵਾਈ ਜਾਂਦੀ ਹੈ। ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ, ਮੌਕ ਟੈਸਟ, ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ। ਇਸ ਮੌਕੇ ਸਫ਼ਲ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਸੁਰੇਸ਼ ਕੁਮਾਰ, ਸੰਦੀਪ ਕੌਰ, ਹਰਦੀਪ ਕੌਰ ਅਤੇ ਮੰਜੂ ਬਾਲਾ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Medical Entrance Exam Mbbs Admission Neet Aspirants Academic Excellence Punjab Education News Patiala Education News Government Schools Punjab Punjab Merit List Higher Education Punjab Competitive Exam Success Education Department Punjab Punjab News