ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਫਿਰੋਜ਼ਪੁਰ ‘ਚ ਗੰਦੇ ਪਾਣੀ ਦਾ ਕਹਿਰ, 13 ਸਾਲਾ ਬੱਚੀ ਦੀ ਮੌਤ
March 2, 2026
-13-

Rajni / Firozpur

ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਗੰਦੇ ਪਾਣੀ ਕਾਰਨ ਵਾਪਰੀ ਦਰਦਨਾਕ ਘਟਨਾ ਨੇ ਸਭ ਨੂੰ ਝੰਝੋੜ ਕੇ ਰੱਖ ਦਿੱਤਾ। 13 ਸਾਲ ਦੀ ਬੱਚੀ ਦੀ ਜਾਨ ਚਲੀ ਗਈ, ਜਦਕਿ ਲਗਭਗ 37 ਬੱਚੇ ਬਿਮਾਰ ਹੋ ਕੇ ਹਸਪਤਾਲ ਪਹੁੰਚੇ। ਮਾਮਲੇ ਨੇ ਪਾਣੀ ਸਪਲਾਈ ਅਤੇ ਸਿਹਤ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਪਿੰਡ ਵਿੱਚ ਰੋਸ ਵਧ ਰਿਹਾ ਹੈ। ਇਸ ਘਟਨਾ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿੰਡਾਂ ਵਿੱਚ ਸਾਫ਼ ਪਾਣੀ ਦੀ ਸੁਵਿਧਾ ਯਕੀਨੀ ਬਣਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ ਅਤੇ ਬੁਨਿਆਦੀ ਸਹੂਲਤਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਬਾਦਲ ਨੇ ਮ੍ਰਿਤਕ ਬੱਚੀ ਲਈ ਦੁੱਖ ਪ੍ਰਗਟਾਇਆ ਅਤੇ ਬਿਮਾਰ ਬੱਚਿਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ।

13


Recommended Posts